ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਹਰਿਆਣਾ: ਪਲਵਲ ਦੇ 5 ਪਿੰਡਾਂ ਦੇ ਸਰਪੰਚ ਮੁਅੱਤਲ, ਪਿੰਡ 'ਚ ਆਏ ਲੋਕਾਂ ਦੀ ਜਾਣਕਾਰੀ ਲੁਕਾਉਣ ਦਾ ਦੋਸ਼

ਤੇਜ਼ੀ ਨਾਲ ਵੱਧ ਰਹੇ ਕੋਰੋਨਾ ਵਾਇਰਸ ਮਾਮਲਿਆਂ ਨੂੰ ਰੋਕਣ ਲਈ ਦੇਸ਼ ਭਰ ਵਿੱਚ ਲਾਗੂ ਕੀਤੇ ਗਏ ਲੌਕਡਾਊਨ ਦੇ ਨਿਯਮਾਂ ਦੀ ਅਣਦੇਖੀ ਕਰਨ ਉੱਤੇ ਹਰਿਆਣਾ ਦੇ ਪਲਪਲ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਨੇ ਵੀਰਵਾਰ ਨੂੰ ਇੱਕ ਵੱਡੀ ਕਾਰਵਾਈ ਕਰਦੇ ਹੋਏ ਪੰਜ ਪਿੰਡਾਂ ਦੇ ਸਰਪੰਚਾਂ ਨੂੰ ਮੁਅੱਤਲ ਕਰ ਦਿੱਤਾ ਹੈ।

 

ਜਾਣਕਾਰੀ ਅਨੁਸਾਰ ਲੌਕਡਾਊਨ ਦੌਰਾਨ ਪਿੰਡ ਵਿੱਚ ਬਾਹਰ ਤੋਂ ਆਉਣ ਵਾਲੇ ਲੋਕਾਂ ਦੀ ਜਾਣਕਾਰੀ ਲੁਕਾਉਣ ਦੇ ਦੋਸ਼ ਵਿੱਚ ਡੀਸੀ ਨਰੇਸ਼ ਨਰਵਾਲ ਨੇ ਪੰਜ ਪਿੰਡਾਂ ਹੁਚਪੁਰੀ, ਮਹਲੂਕਾ, ਦੁਰੈਂਚੀ, ਮਠੇਪੁਰ ਅਤੇ ਛਾਂਯਸਾ ਦੇ ਸਰਪੰਚਾਂ ਨੂੰ ਮੁਅੱਤਲ ਕਰ ਦਿੱਤਾ ਹੈ। ਇਸ ਤੋਂ ਇਲਾਵਾ ਪ੍ਰਸ਼ਾਸਨ ਨੇ ਇਨ੍ਹਾਂ ਪੰਜਾਂ ਪਿੰਡਾਂ ਦੇ ਨੰਬਰਦਾਰਾਂ ਅਤੇ ਚੌਕੀਦਾਰਾਂ ਨੂੰ ਵੀ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਹਨ।

 

ਉਨ੍ਹਾਂ ਸਾਰਿਆਂ ਉੱਤੇ ਪਿੰਡ ਵਿੱਚ ਬਾਹਰੋਂ ਆ ਰਹੇ ਲੋਕਾਂ ਦੀ ਜਾਣਕਾਰੀ ਲੁਕਾਉਣ ਦਾ ਦੋਸ਼ ਹੈ। ਇਸ ਦੇ ਨਾਲ ਹੀ ਵਿਦੇਸ਼ਾਂ ਤੋਂ ਜਮਾਤ ਵਿੱਚ ਸ਼ਾਮਲ ਹੋ ਕੇ ਬਹੁਤ ਸਾਰੇ ਲੋਕਾਂ ਦੇ ਪਿੰਡ ਪਰਤਣ ਦੀ ਗੱਲ ਵੀ ਪ੍ਰਸ਼ਾਸਨ ਤੋਂ ਲੁਕਾਈ ਗਈ ਸੀ। ਜ਼ਿਲ੍ਹਾ ਪ੍ਰਸ਼ਾਸਨ ਨੇ ਹਥੀਨ ਥਾਣਾ ਖੇਤਰ ਦੇ ਡਿਊਟੀ ਮੈਜਿਸਟਰੇਟ ਤੋਂ ਵੀ ਜਵਾਬ ਤਲਬ ਕੀਤਾ ਹੈ।
 

24 ਮਾਰਚ ਦੀ ਰਾਤ ਤੋਂ ਲਾਗੂ ਹੈ ਲੌਕਡਾਊਨ

ਦੱਸਣਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੋਰੋਨਾ ਵਾਇਰਸ ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ 24 ਮਾਰਚ ਦੀ ਅੱਧੀ ਰਾਤ ਤੋਂ ਦੇਸ਼ ਭਰ ਵਿੱਚ 21 ਦਿਨਾਂ ਬੰਦ ਦਾ ਐਲਾਨ ਕੀਤਾ। ਇਸ ਵਿੱਚ ਲੋਕਾਂ ਨੂੰ ਬਿਨਾਂ ਕਾਰਨ ਘਰੋਂ ਨਿਕਲਣ ਅਤੇ ਚਾਰ ਤੋਂ ਜ਼ਿਆਦਾ ਲੋਕਾਂ ਦੇ ਇੱਕਠੇ ਹੋਣ ਉੱਤੇ ਪਾਬੰਦੀ ਲਾਈ ਹੈ। ਸਾਰੇ ਮੰਦਰਾਂ, ਮਸਜਿਦਾਂ, ਚਰਚਾਂ ਅਤੇ ਗੁਰਦੁਆਰਿਆਂ ਨੂੰ ਵੀ ਇਸ ਤਾਲਾਬੰਦੀ ਵਿੱਚ ਸ਼ਾਮਲ ਕੀਤਾ ਗਿਆ ਹੈ ਅਤੇ ਲੋਕਾਂ ਦੀ ਪੂਜਾ ਅਤੇ ਅਰਦਾਸਾਂ ਆਦਿ ਉੱਤੇ ਪਾਬੰਦੀ ਹੈ। ਸਿਰਫ ਜ਼ਰੂਰੀ ਚੀਜ਼ਾਂ ਦੀ ਸਪਲਾਈ ਅਤੇ ਜ਼ਰੂਰੀ ਸੇਵਾਵਾਂ ਦੀ ਸ਼ਮੂਲੀਅਤ ਕਰਨ ਵਾਲਿਆਂ ਨੂੰ ਹੀ ਇਸ ਤੋਂ ਛੋਟ ਦਿੱਤੀ ਗਈ ਹੈ।
 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Sarpanch of 5 villages suspended in Palwal district of Haryana