ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਗੈਸਟ ਹਾਊਸ 'ਚ ਚੱਲ ਰਹੇ ਸੈਕਸ ਰੈਕੇਟ ਦਾ ਪਰਦਾਫਾਸ਼ 

ਹਰਿਆਣਾ ਦੇ ਜੀਂਦ ਜ਼ਿਲ੍ਹੇ ਦੇ ਖਾਨਸਰ ਚੌਕ ਨੇੜੇ ਇਕ ਗੈਸਟ ਹਾਊਸ ਵਿਖੇ ਸੈਕਸ ਰੈਕੇਟ ਦਾ ਪਰਦਾਫਾਸ਼ ਕਰਨ ਤੋਂ ਬਾਅਦ ਦੋ ਔਰਤਾਂ ਸਣੇ ਪੰਜ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਨੇ ਇਸ ਬਾਰੇ ਜਾਣਕਾਰੀ ਦਿੱਤੀ। ਪੁਲਿਸ ਨੇ ਦੱਸਿਆ ਕਿ ਫੜੇ ਗਏ ਵਿਅਕਤੀਆਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਿੱਥੋਂ ਉਨ੍ਹਾਂ ਨੂੰ ਨਿਆਂਇਕ ਹਿਰਾਸਤ ਵਿੱਚ ਜੇਲ੍ਹ ਭੇਜ ਦਿੱਤਾ ਗਿਆ।

 

ਪੁਲਿਸ ਨੂੰ ਦੱਸਿਆ ਗਿਆ ਕਿ ਖਾਨਸਰ ਚੌਕ ਵਿਖੇ ਸਥਿਤ ਗੈਸਟ ਹਾਊਸ ਵਿੱਚ ਜਿਸਮਫਰੋਸ਼ੀ ਦਾ ਧੰਦਾ ਕੀਤਾ ਜਾਂਦਾ ਹੈ ਅਤੇ ਲੜਕੀਆਂ ਨੂੰ ਬਾਹਰੋਂ ਬੁਲਾਇਆ ਜਾਂਦਾ ਹੈ, ਜਿਸ ਦੇ ਆਧਾਰ ਉੱਤੇ ਪੁਲਿਸ ਨੇ ਗੈਸਟ ਹਾਊਸ 'ਤੇ ਨਜ਼ਰ ਰੱਖਣੀ ਸ਼ੁਰੂ ਕਰ ਦਿੱਤੀ। 

 

ਉਨ੍ਹਾਂ ਦੱਸਿਆ ਕਿ ਸ਼ਨਿਚਰਵਾਰ ਦੇਰ ਸ਼ਾਮ ਸੂਚਨਾ ਦੇ ਆਧਾਰ ‘ਤੇ ਪੁਲਿਸ ਨੇ ਇੱਕ ਵਿਅਕਤੀ ਨੂੰ ਇੱਕ ਜਾਅਲੀ ਗਾਹਕ ਬਣਾ ਕੇ  ਭੇਜਿਆ ਅਤੇ ਕੀਮਤ ਨਿਰਧਾਰਤ ਹੁੰਦੇ ਹੀ ਪੁਲਿਸ ਨੇ ਗੈਸਟ ਹਾਊਸ ਵਿੱਚ ਛਾਪਾ ਮਾਰਿਆ ਤਾਂ ਦੋ ਔਰਤਾਂ ਅਤੇ ਇੱਕ ਵਿਅਕਤੀ ਸ਼ੱਕੀ ਹਾਲਤਾਂ ਵਿੱਚ ਮਿਲੇ।

 

ਪੁਲਿਸ ਵੱਲੋਂ ਫੜੇ ਗਏ ਵਿਅਕਤੀ ਦੀ ਪਹਿਚਾਣ ਪਿੰਡ ਬਾਗਡੂ ਵਜੋਂ ਹੋਈ ਹੈ ਜਦਕਿ ਔਰਤਾਂ ਦੀ ਪਛਾਣ ਪਾਣੀਪਤ ਸ਼ਹਿਰ ਵਜੋਂ ਹੋਈ ਸੀ। ਇਸ ਸਬੰਧੀ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਜਾਂਚ ਜਾਰੀ ਹੈ।
 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title: sax racket busted in gast house in jind haryana