ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

PM ਮੋਦੀ ਨੂੰ ਅਪਮਾਨਜਨਕ ਸ਼ਬਦ ਕਹਿਣਾ ਦੇਸ਼ ਧ੍ਰੋਹ ਨਹੀਂ : ਪੁਲਿਸ

PM ਮੋਦੀ ਨੂੰ ਅਪਮਾਨਜਨਕ ਸ਼ਬਦ ਕਹਿਣਾ ਦੇਸ਼ ਧ੍ਰੋਹ ਨਹੀਂ : ਪੁਲਿਸ

ਦਿੱਲੀ ਪੁਲਿਸ ਨੇ ਵੀਰਵਾਰ ਨੂੰ ਅਦਾਲਤ ਨੂੰ ਦੱਸਿਆ ਕਿ ਪ੍ਰਧਾਨ ਮੰਤਰੀ ਖਿਲਾਫ ਸਿਰਫ ਅਪਮਾਨਜਨਕ ਸ਼ਬਦ ਬੋਲਣ ਨਾਲ ਕਾਂਗਰਸ ਆਗੂ ਮਨੀਸ਼ੰਕਰ ਅਈਅਰ ਖਿਲਾਫ ਦੇਸ਼ ਧ੍ਰੋਹ ਦਾ ਮਾਮਲਾ ਨਹੀਂ ਬਣਦਾ।

 

ਵਕੀਲ ਤੇ ਆਗੂ ਅਜੇ ਅਗਰਵਾਲ ਵੱਲੋਂ ਦਾਇਰ ਪਟੀਸ਼ਨ ਨੂੰ ਖਾਰਜ ਕਰਨ ਦੀ ਮੰਗ ਕਰਦੇ ਹੋਏ ਪੁਲਿਸ ਨੇ ਆਪਣੀ ਕਾਰਵਾਈ ਰਿਪੋਰਟ ਵਿਚ ਇਹ ਗੱਲ ਕਹੀ। ਉਸਦਾ ਕਹਿਣਾ ਹੈ ਕਿ ਜੇਕਰ ਮਨੀਸ਼ੰਕਰ ਨੇ ਪਾਕਿਸਤਾਨੀ ਅਧਿਕਾਰੀਆਂ ਦੀ ਮੇਜਬਾਨੀ ਕਰਨ ਵਿਚ ਪ੍ਰੋਟੋਕਾਲ ਤੋੜਿਆ, ਤਾਂ ਵੀ ਇਹ ਭਾਰਤੀ ਦੰਡ ਸੰਹਿਤ ਦੇ ਤਹਿਤ ਅਪਰਾਧ ਨਹੀਂ ਹੈ।

 

ਪੁਲਿਸ ਨੇ ਅਦਾਲਤ ਨੂੰ ਕਿਹਾ ਕਿ ਪ੍ਰਧਾਨ ਮੰਤਰੀ ਖਿਲਾਫ ਅਪਮਾਨਜਨਕ ਸ਼ਬਦ ਦੀ ਵਰਤੋਂ ਕਰਨਾ ਆਈਪੀਸੀ ਦੀ ਧਾਰਾ–124 ਏ (ਰਾਜਧ੍ਰੋਹ) ਅਤੇ ਧਾਰਾ–153 ਏ (ਦੁਸ਼ਮਣ ਨੂੰ ਉਤਸ਼ਾਹਤ ਕਰਨਾ) ਦੇ ਤਹਿਤ ਅਪਰਾਧ ਦੀ ਸ਼੍ਰੇਣੀ ਵਿਚ ਨਹੀਂ ਆਉਂਦਾ। ਪੁਲਿਸ ਨੇ ਕਿਹਾ ਕਿ ਫੌਜਦਾਰੀ ਕਾਨੂੰਨ ਵਿਚ ਕਾਰਵਾਈ ਇਕ ਪਹਿਲੂ ਹੈ ਜੋ ਸਬੂਤਾਂ ਦੇ ਨਾਲ ਪ੍ਰਮਾਣਿਤ ਹੋਣੀ ਚਾਹੀਦੀ ਹੈ ਅਤੇ ਜਿਸ ਨਾਲ ਆਪਰਾਧਿਕ ਇਰਾਦੇ ਦਾ ਪਤਾ ਲਗਾਇਆ ਜਾ ਸਕੇ।

 

ਜ਼ਿਕਰਯੋਗ ਹੈ ਕਿ ਅਗਰਵਾਲ ਨੇ ਕਥਿਤ ਤੌਰ ਉਤੇ ਮੋਦੀ ਖਿਲਾਫ ਇਤਰਾਜਯੋਗ ਟਿੱਪਣੀ ਕਰਨ ਅਤੇ ਪਾਕਿਸਤਾਨੀ ਅਧਿਕਾਰੀਆਂ ਦੀ ਮੇਜ਼ਬਾਨੀ ਕਰਨ ਉਤੇ ਕਾਂਗਰਸ ਆਗੂ ਖਿਲਾਫ 2017 ਵਿਚ ਪਟੀਸ਼ਨ ਦਾਇਰ ਕਰਕੇ ਦੇਸ਼ਧ੍ਰੋਹ ਦਾ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਸੀ ਅਤੇ ਦੋਸ਼ ਲਗਾਇਆ ਸੀ ਕਿ ਇਸ ਨਾਲ ਰਾਸ਼ਟਰੀ ਸੁਰੱਖਿਆ ਨੂੰ ਖਤਰਾ ਹੈ। ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ ਲਈ 16 ਦਸੰਬਰ ਦੀ ਤਾਰੀਖ ਤੈਅ ਕੀਤੀ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Saying derogatory words to PM Modi is not treason