ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸੁਪਰੀਮ ਕੋਰਟ ਵੱਲੋਂ ਰਾਫੇਲ ’ਤੇ ਦਿੱਤੇ ਬਿਆਨ ਸਬੰਧੀ ਰਾਹੁਲ ਗਾਂਧੀ ਨੂੰ ਨੋਟਿਸ

ਸੁਪਰੀਮ ਕੋਰਟ ਵੱਲੋਂ ਰਾਫੇਲ ’ਤੇ ਦਿੱਤੇ ਬਿਆਨ ਉਤੇ ਰਾਹੁਲ ਗਾਂਧੀ ਨੂੰ ਨੋਟਿਸ

ਰਾਫੇਲ ਮਾਮਲੇ ਵਿਚ ਸੁਪਰੀਮ ਕੋਰਟ ਨੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੇ ਖਿਲਾਫ ਦਾਇਰ ਪਟੀਸ਼ਨ ਉਤੇ ਨੋਟਿਸ ਜਾਰੀ ਕੀਤਾ ਹੈ। ਸੁਪਰੀਮ ਕੋਰਟ ਦੇ ਮੁੱਖ ਜੱਜ ਰੰਜਨ ਗੋਗੋਈ ਨੇ ਭਾਜਪਾ ਲੋਕ ਸਭਾ ਮੈਂਬਰ ਮੀਨਾਕਸ਼ੀ ਲੇਖੀ ਦੇ ਵਕੀਲ ਮੁਕੁਲ ਰੋਹਤਗੀ ਨੂੰ ਕਿਹਾ ਕਿ ਉਹ ਰਾਹੁਲ ਗਾਂਧੀ ਦੇ ਜਵਾਬ ਉਤੇ ਆਪਣਾ ਪੱਖੀ ਰੱਖੇ।

 

ਰਾਫੇਲ ਮਾਮਲੇ ਉਤੇ ਰਾਹੁਲ ਦੀ ਟਿੱਪਣੀ ਨੂੰ ਲੈ ਕੇ ਰੋਹਤਗੀ ਨੇ ਅਦਾਲਤ ਨੂੰ ਕਿਹਾ ਕਿ ਕਾਂਗਰਸ ਪ੍ਰਧਾਨ ਨੂੰ ਸ਼ੁਰੂ ਵਿਚ ਹੀ ਬਿਨਾਂ ਕਿਸੇ ਸੰਕੋਚ ਦੇ ਪਛਤਾਵਾ ਕਰਨਾ ਚਾਹੀਦਾ ਸੀ। ਭਾਜਪਾ ਸਾਂਸਦ ਨੇ ਸੁਪਰੀਮ ਕੋਰਟ ਨੂੰ ਕਿਹਾ ਕਿ ਕਾਨੂੰਨ ਦੀ ਨਜ਼ਰ ਵਿਚ ਇਹ ਮੁਆਫੀ ਨਹੀਂ ਹੈ।

 

ਰਾਹੁਲ ਗਾਂਧੀ ਦੇ ਵਕੀਲ ਤੇ ਐਮ ਸਿੰਘਵੀ ਨੇ ਸੁਪਰੀਮ ਕੋਰਟ ਨੂੰ ਕਿਹਾ ਕਿ ਮੈਂ ‘ਚੌਕੀਦਾਰ ਚੋਰ ਹੈ’ ਬਿਆਨ ਉਤੇ ਸੁਪਰੀਮ ਕੋਰਟ ਦੇ ਸਾਹਮਣੇ ਅਫਸੋਸ ਪ੍ਰਗਟਾਵਾ ਕਰਦਾ ਹਾਂ। ਸੁਪਰੀਮ ਕੋਰਟ ਨੇ ਰਾਫੇਲ ਮਾਮਲੇ ਦੇ ਫੈਸਲੇ ਉਤੇ ਪੁਨਰਵਿਚਾਰ ਪਟੀਸ਼ਨਾਂ ਅਤੇ ਰਾਹੁਲ ਗਾਂਧੀ ਖਿਲਾਫ ਦਾਇਰ ਪਟੀਸ਼ਨ ਉਤੇ 30 ਅਪ੍ਰੈਲ ਨੂੰ ਕਰੇਗਾ ਸੁਣਵਾਈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:SC issues contempt notice to Rahul Gandhi for remarks on Rafale verdict