ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸੰਜੀਵ ਭੱਟ ਦੀ ਪਟੀਸ਼ਨ 'ਤੇ ਵਿਚਾਰ ਕਰਨ ਤੋਂ ਸੁਪਰੀਮ ਕੋਰਟ ਦਾ ਇਨਕਾਰ

ਸੁਪਰੀਮ ਕੋਰਟ ਨੇ 30 ਸਾਲ ਪੁਰਾਣੇ ਹਿਰਾਸਤ ਵਿੱਚ ਮੌਤ ਦੇ ਮਾਮਲੇ ਵਿੱਚ 11 ਹੋਰ ਗਵਾਹਾਂ ਨੂੰ ਪੁੱਛਗਿੱਛ ਲਈ ਭਾਰਤੀ ਪੁਲਿਸ ਸੇਵਾ ਦੇ ਬਰਖਾਸਤ ਅਧਿਕਾਰੀ ਸੰਜੀਵ ਭੱਟ ਦੀ ਪਟੀਸ਼ਨ ਉੱਤੇ ਵਿਚਾਰ ਕਰਨ ਲਈ ਬੁੱਧਵਾਰ ਨੂੰ ਇਨਕਾਰ ਕਰ ਦਿੱਤਾ।       


ਜਸਟਿਸ ਇੰਦਰਾ ਬੈਨਰਜੀ ਅਤੇ ਜਸਟਿਸ ਅਜੈ ਰਸਤੋਗੀ ਦੀ ਬੈਂਚ ਨੇ ਕਿਹਾ ਕਿ 24 ਮਈ ਨੂੰ ਇਸੇ ਤਰ੍ਹਾਂ ਦੀ ਇਕ ਪਟੀਸ਼ਨ 'ਤੇ ਤਿੰਨ ਜੱਜਾਂ ਦੇ ਬੈਂਚ ਪਹਿਲਾਂ ਹੀ ਆਦੇਸ਼ ਦੇ ਚੁੱਕੀ ਹੈ ਅਤੇ ਜਿਹੀ ਸਥਿਤੀ ਵਿੱਚ ਉਹ ਪਟੀਸ਼ਨ 'ਤੇ ਵਿਚਾਰ ਨਹੀਂ ਕਰ ਸਕਦੀ। 


ਗੁਜਰਾਤ ਸਰਕਾਰ ਵੱਲੋਂ ਸੀਨੀਅਰ ਐਡਵੋਕੇਟ ਮਨਿੰਦਰ ਸਿੰਘ ਨੇ ਬੈਂਚ ਨੂੰ ਕਿਹਾ ਕਿ 1989 ਦੇ ਹਿਰਾਸਤ ਵਿੱਚ ਮੌਤ ਦੇ ਇਸ ਮਾਮਲੇ ਵਿੱਚ ਆਖ਼ਰੀ ਬਹਿਸ ਪੂਰੀ ਹੋ ਚੁੱਕੀ ਹੈ ਅਤੇ ਹੇਠਲੀ ਅਦਾਲਤ ਨੇ ਕਿਹਾ ਹੈ ਕਿ ਇਸ ਮਾਮਲੇ ਵਿੱਚ 20 ਜੂਨ ਨੂੰ ਫ਼ੈਸਲਾ ਸੁਣਾਇਆ ਜਾਵੇਗਾ।
 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:SC refuses to entertain plea of sacked IPS officer Sanjiv Bhatt