ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸ਼ਾਹੀਨ ਬਾਗ : ਬੱਚੇ ਦੀ ਮੌਤ 'ਤੇ SC ਨੇ ਕੇਂਦਰ ਤੇ ਦਿੱਲੀ ਸਰਕਾਰ ਨੂੰ ਭੇਜਿਆ ਨੋਟਿਸ

ਦਿੱਲੀ ਦੇ ਸ਼ਾਹੀਨ ਬਾਗ 'ਚ ਚੱਲ ਰਹੇ ਰੋਸ ਪ੍ਰਦਰਸ਼ਨ ਦੌਰਾਨ ਇੱਕ ਬੱਚੇ ਦੀ ਮੌਤ 'ਤੇ ਸੁਪਰੀਮ ਕੋਰਟ ਨੇ ਕੇਂਦਰ ਅਤੇ ਦਿੱਲੀ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਦੱਸ ਦੇਈਏ ਕਿ ਪਿਛਲੇ 58 ਦਿਨਾਂ ਤੋਂ ਸ਼ਾਹੀਨ ਬਾਗ ਵਿੱਚ ਨਾਗਰਿਕਤਾ ਸੋਧ ਕਾਨੂੰਨ (ਸੀਏਏ) ਅਤੇ ਐਨਪੀਆਰ ਵਿਰੁੱਧ ਰੋਸ ਪ੍ਰਦਰਸ਼ਨ ਚੱਲ ਰਿਹਾ ਹੈ। ਇਸ ਦੌਰਾਨ 4 ਮਹੀਨੇ ਦੇ ਬੱਚੇ ਦੀ ਮੌਤ ਹੋ ਗਈ ਸੀ। ਸੁਪਰੀਮ ਕੋਰਟ ਨੇ ਖੁਦ ਇਸ ਮਾਮਲੇ ਦਾ ਨੋਟਿਸ ਲਿਆ ਸੀ।
 

ਇਸ ਦੇ ਨਾਲ ਹੀ ਸੁਪਰੀਮ ਕੋਰਟ ਨੇ ਸ਼ਾਹੀਨ ਬਾਗ 'ਚੋਂ ਪ੍ਰਦਰਸ਼ਨਕਾਰੀਆਂ ਨੂੰ ਹਟਾਉਣ ਦੀ ਪਟੀਸ਼ਨ ਉੱਤੇ ਅੱਜ ਸੁਣਵਾਈ ਕੀਤੀ। ਸੁਪਰੀਮ ਕੋਰਟ ਨੇ ਸ਼ਾਹੀਨ ਬਾਗ ਮਾਮਲੇ ਵਿੱਚ ਕਿਹਾ ਕਿ ਜਨਤਕ ਥਾਂ 'ਤੇ ਅਣਮਿੱਥੇ ਸਮੇਂ ਤਕ ਵਿਰੋਧ ਕਰਨਾ ਠੀਕ ਨਹੀਂ ਹੈ। ਸੁਪਰੀਮ ਕੋਰਟ ਨੇ ਪ੍ਰਦਰਸ਼ਨਕਾਰੀਆਂ ਨੂੰ ਰੋਸ ਪ੍ਰਦਰਸ਼ਨ ਹਟਾਉਣ ਲਈ ਕੋਈ ਆਦੇਸ਼ ਨਹੀਂ ਦਿੱਤਾ। ਹੁਣ ਸ਼ਾਹੀਨ ਬਾਗ ਮਾਮਲੇ 'ਚ ਅਗਲੀ ਸੁਣਵਾਈ ਸੋਮਵਾਰ 17 ਫਰਵਰੀ ਨੂੰ ਹੋਵੇਗੀ।
 

ਸੁਪਰੀਮ ਕੋਰਟ ਨੇ ਇਸ ਮਾਮਲੇ 'ਚ ਅੰਤਰਿਮ ਆਦੇਸ਼ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਇਸ ਦੇ ਨਾਲ ਹੀ ਸੁਪਰੀਮ ਕੋਰਟ ਨੇ ਪੁਲਿਸ ਅਤੇ ਸਰਕਾਰ ਨੂੰ ਨੋਟਿਸ ਭੇਜਿਆ ਹੈ ਅਤੇ ਇੱਕ ਹਫ਼ਤੇ ਵਿੱਚ ਜਵਾਬ ਮੰਗਿਆ ਹੈ। ਸੁਪਰੀਮ ਕੋਰਟ ਨੇ ਪ੍ਰਦਰਸ਼ਨਕਾਰੀਆਂ ਨੂੰ ਪ੍ਰਦਰਸ਼ਨ ਕਰਨ ਲਈ ਕਿਹਾ ਹੈ ਉਹ ਪਰ ਜਨਤਕ ਥਾਵਾਂ ਦੀ ਵਰਤੋਂ ਨਾ ਕਰਨ। ਦੱਸ ਦੇਈਏ ਕਿ ਪਿਛਲੇ ਦੋ ਮਹੀਨਿਆਂ ਤੋਂ ਕਾਲਿੰਦੀ ਕੁੰਜ-ਸ਼ਾਹੀਨ ਬਾਗ ਨੂੰ ਜਾਣ ਵਾਲੀ ਸੜਕ ਬੰਦ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:SC takes suo motu cognisance of death of infant at Shaheen Bagh protest against CAA