ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸ਼ਾਹੀਨ ਬਾਗ਼ ’ਚੋਂ CAA ਵਿਰੋਧੀ ਧਰਨਾਕਾਰੀਆਂ ਨੂੰ ਹਟਾਉਣ ਬਾਰੇ ਸੁਣਵਾਈ SC ’ਚ ਅੱਜ

ਸ਼ਾਹੀਨ ਬਾਗ਼ ’ਚੋਂ CAA ਵਿਰੋਧੀ ਧਰਨਾਕਾਰੀਆਂ ਨੂੰ ਹਟਾਉਣ ਬਾਰੇ ਸੁਣਵਾਈ SC ’ਚ ਅੱਜ

ਦਿੱਲੀ ਦੇ ਸ਼ਾਹੀਨ ਬਾਗ਼ ਇਲਾਕੇ ’ਚੋਂ ਨਾਗਰਿਕਤਾ ਸੋਧ ਕਾਨੂੰਨ (CAA) ਵਿਰੁੱਧ ਬੈਠੇ ਪ੍ਰਦਰਸ਼ਨਕਾਰੀਆਂ ਨੂੰ ਹਟਾਉਣ ਦੀ ਮੰਗ ਕਰਨ ਵਾਲੀ ਪਟੀਸ਼ਨ ਉੱਤੇ ਸੁਪਰੀਮ ਕੋਰਟ (SC) ਅੱਜ ਸੁਣਵਾਈ ਕਰੇਗੀ। ਵਕੀਲ ਤੇ ਸਮਾਜਕ ਕਾਰਕੁੰਨ ਅਮਿਤ ਸਾਹਨੀ ਸਮੇਤ ਕਈ ਵਿਅਕਤੀਆਂ ਵੱਲੋਂ ਦਾਇਰ ਪਟੀਸ਼ਨ ਉੱਤੇ ਅਦਾਲਤ ਨੇ ਸੁਣਵਾਈ ਕਰਨ ਦਾ ਫ਼ੈਸਲਾ ਕੀਤਾ ਹੈ।

 

 

ਇਸ ਪਟੀਸ਼ਨ ’ਚ ਸ਼ਾਹੀਨ ਬਾਗ਼ ਦੇ ਬੰਦ ਪਏ ਰਸਤੇ ਨੂੰ ਖੁਲ੍ਹਵਾਉਣ ਦੀ ਮੰਗ ਕੀਤੀ ਗਈ ਹੈ। ਇਸ ਤੋਂ ਇਲਾਵਾ ਪਟੀਸ਼ਨਰਾਂ ਨੇ ਮੰਗ ਕੀਤੀ ਹੈ ਕਿ ਇਸ ਸਾਰੇ ਮਾਮਲੇ ’ਚ ਹਿੰਸਾ ਰੋਕਣ ਲਈ ਸੁਪਰੀਮ ਕੋਰਟ ਦੇ ਰਿਟਾਇਰ ਜੱਜ ਜਾਂ ਹਾਈ ਕੋਰਟ ਦੇ ਕਿਸੇ ਮੌਜੂਦਾ ਜੱਜ ਵੱਲੋਂ ਨਿਗਰਾਨੀ ਕੀਤੀ ਜਾਵੇ।

 

 

ਸੁਪਰੀਮ ਕੋਰਟ ਦੇ ਜਸਟਿਸ ਸੰਜੇ ਕਿਸ਼ਨ ਕੌਲ ਤੇ ਜਸਟਿਸ ਕੇਐੱਮ ਜੋਜ਼ਫ਼ ਦਾ ਬੈਂਚ ਇਸ ਮਾਮਲੇ ਦੀ ਸੁਣਵਾਈ ਕਰੇਗਾ। ਦਰਅਸਲ, CAA ਦੇ ਵਿਰੋਧ ’ਚ ਸ਼ਾਹੀਨ ਬਾਗ਼ ਵਿੱਚ ਹਜ਼ਾਰਾਂ ਲੋਕ ਦਸੰਬਰ 2019 ਤੋਂ ਸੜਕ ਨੰਬਰ 13ਏ (ਮਥੁਰਾ ਰੋਡ ਤੋਂ ਕਾਲਿੰਦੀ ਕੁੰਜ) ਉੱਤੇ ਬੈਠੇ ਹੋਏ ਹਨ। ਇਹ ਮੁੱਖ ਸੜਕ ਦਿੱਲੀ ਨੂੰ ਨੌਇਡਾ, ਫ਼ਰੀਦਾਬਾਦ ਨਾਲ ਜੋੜਦੀ ਹੈ ਤੇ ਰੋਜ਼ਾਨਾ ਲੱਖਾਂ ਲੋਕ ਆਵਾਜਾਈ ਲਈ ਇਸੇ ਸੜਕ ਦੀ ਵਰਤੋਂ ਕਰਦੇ ਹਨ।

 

 

ਇੱਥੇ ਵਰਨਣਯੋਗ ਹੈ ਕਿ ਸ੍ਰੀ ਸਾਹਨੀ ਵੱਲੋਂ ਦਿੱਲੀ ਹਾਈ ਕੋਰਟ ’ਚ ਬੀਤੀ13 ਜਨਵਰੀ ਨੂੰ ਜਨਹਿਤ ਪਟੀਸ਼ਨ ਦਾਇਰ ਕਰਦਿਆਂ ਮੰਗ ਕੀਤੀ ਗਈ ਸੀ ਕਿ ਸ਼ਾਹੀਨ ਬਾਗ਼ ’ਚ ਸੜਕ ’ਤੇ ਬੈਠੇ ਪ੍ਰਦਰਸ਼ਨਕਾਰੀਆਂ ਨੂੰ ਹਟਾਇਆ ਜਾਵੇ ਕਿਉਂਕਿ ਇਸ ਨਾਲ ਆਮ ਲੋਕਾਂ ਨੂੰ ਬਹੁਤ ਜ਼ਿਆਦਾ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

 

 

ਇਸ ਨਾਲ ਨਾ ਸਿਰਫ਼ ਲੋਕ ਕਈ ਘੰਟਿਆਂ ਬੱਧੀ ਜਾਮ ’ਚ ਫਸੇ ਰਹਿੰਦੇ ਹਨ, ਸਗੋਂ ਪੈਟਰੋਲ–ਡੀਜ਼ਲ ਦੀ ਬਰਬਾਦੀ ਵੀ ਹੋ ਰਹੀ ਹੈ ਤੇ ਪ੍ਰਦੂਸ਼ਣ ਵੀ ਲਗਾਤਾਰ ਵਧਦਾ ਜਾ ਰਿਹਾ ਹੈ।

 

 

ਉਨ੍ਹਾਂ ਦੀ ਇਸ ਪਟੀਸ਼ਨ ’ਤੇ ਹਾਈ ਕੋਰਟ ਨੇ ਦਿੱਲੀ ਪੁਲਿਸ ਨੂੰ ਹਦਾਇਤ ਜਾਰੀ ਕੀਤੀ ਸੀ ਕਿ ਉਹ ਵਿਆਪਕ ਜਨ ਹਿਤਾਂ ਨੂੰ ਧਿਆਨ ’ਚ ਰੱਖਦਿਆਂ ਕਾਨੂੰਨ ਤੇ ਵਿਵਸਥਾ ਨੂੰ ਵੀ ਕਾਇਮ ਰੱਖਦੇ ਹੋਏ ਵਾਜਬ ਕਾਰਵਾਈ ਕਰਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:SC to hear eviction of Anti CAA Protesters from Shaheen Bagh