ਹਰਿਆਣਾ ਦੇ ਜੀਂਦ 'ਚ ਅੱਜ ਸਵੇਰੇ ਭਿਆਨਕ ਹਾਦਸਾ ਵਾਪਰਿਆ, ਜਿਸ 'ਚ 4 ਲੋਕਾਂ ਦੀ ਮੌਚ ਹੋ ਗਈ। ਇਹ ਹਾਦਸਾ ਜੀਂਦ ਜ਼ਿਲ੍ਹੇ ਦੇ ਜੀਂਦ-ਭਿਵਾਨੀ ਸੜਕ 'ਤੇ ਪਿੰਡ ਖਾਂਡਾ ਨੇੜੇ ਇੱਕ ਪ੍ਰਾਈਵੇਟ ਸਕੂਲ ਬੱਸ ਅਤੇ ਕਾਰ ਵਿਚਕਾਰ ਹੋਇਆ।
ਪੁਲਿਸ ਮੁਤਾਬਿਕ ਕਾਰ 'ਚ ਸਵਾਰ ਤਿੰਨ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਇੱਕ ਜ਼ਖਮੀ ਨੂੰ ਸਿਵਲ ਹਸਪਤਾਲ ਜੀਂਦ ਵਿਖੇ ਦਾਖਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਫਿਲਹਾਲ ਪਛਾਣ ਨਹੀਂ ਹੋਈ ਹੈ।
ਹਾਦਸਾ ਸੰਘਣੀ ਧੁੰਦ ਕਾਰਨ ਹੋਇਆ ਹੈ। ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਚਸ਼ਮਦੀਦਾਂ ਮੁਤਾਬਿਕ ਕਾਰ ਦੀ ਰਫਤਾਰ ਕਾਫੀ ਤੇਜ਼ ਸੀ। ਹਾਦਸੇ ਮਗਰੋਂ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ।