ਕਸ਼ਮੀਰ ਘਾਟੀ ਵਿਚ ਸੋਮਵਾਰ ਤੋਂ ਸਕੂਲ ਅਤੇ ਹੋਰ ਵਿਦਿਅਕ ਸੰਸਥਾਵਾਂ ਖੁੱਲ੍ਹਣਗੀਆਂ। ਇਹ ਜਾਣਕਾਰੀ ਨਿਊਜ਼ ਏਜੰਸੀ ਏਐਨਆਈ ਨੇ ਸਰਕਾਰੀ ਸੂਤਰਾਂ ਦੇ ਹਵਾਲਾ ਨਾਲ ਦਿੱਤੀ ਹੈ। ਉਥੇ ਕਸ਼ਮੀਰ ਵਿਚ ਤਾਜ਼ਾ ਹਾਲਾਤਾਂ ਦੀ ਗੱਲ ਕੀਤੀ ਜਾਵੇ ਤਾਂ ਘਾਟੀ ਸ਼ੁੱਕਰਵਾਰ ਨੂੰ ਲਗਾਤਾਰ 12ਵੇਂ ਦਿਨ ਬੰਦ ਰਿਹਾ। ਹਾਲਾਂਕਿ ਅਧਿਕਾਰੀਆਂ ਨੇ ਸ੍ਰੀਨਗਰ ਵਿਚ ਲੋਕਾਂ ਦੀ ਆਵਾਜਾਈ ਉਤੇ ਪਾਬੰਦੀ ਵਿਚ ਢਿੱਲ ਦੇ ਦਿੱਤੀ ਹੈ।
ਪ੍ਰਸ਼ਾਸਨ ਦੇ ਇਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਘਾਟੀ ਦੇ ਜ਼ਿਆਦਾਤਰ ਹਿੱਸਿਆਂ ਵਿਚ ਲੋਕਾਂ ਦੀ ਆਵਾਜਾਈ ਉਤੇ ਪਾਬੰਦੀਆਂ ਵਿਚ ਢਿੱਲ ਦਿੱਤੀਆਂ ਗਈਆਂ ਹਨ। ਹੁਣ ਤੱਕ ਸਥਿਤੀ ਸ਼ਾਂਤੀਪੂਰਣ ਹੈ।
ਉਨ੍ਹਾਂ ਦੱਸਿਆ ਕਿ ਸੁਰੱਖਿਆ ਬਲਾਂ ਦੀ ਤੈਨਾਤੀ ਪਹਿਲਾਂ ਦੀ ਤਰ੍ਹਾਂ ਹੀ ਹੈ। ਲੋਕਾਂ ਨੂੰ ਸ਼ਹਿਰ ਦੇ ਆਸਪਾਸ ਅਤੇ ਹੋਰ ਸ਼ਹਿਰਾਂ ਵਿਚ ਆਵਾਜਾਈ ਦੀ ਆਗਿਆ ਦਿੱਤੀ ਗਈ ਹੈ।