ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੇਰਲ 'ਚ ਮਿਲਿਆ ਇੱਕ ਹੋਰ ਕੋਰੋਨਾ ਵਾਇਰਸ ਦਾ ਮਰੀਜ਼

ਚੀਨ 'ਚ ਫੈਲੇ ਕੋਰੋਨਾ ਵਾਇਰਸ ਨੇ ਭਾਰਤ ਸਮੇਤ ਦੁਨੀਆਂ ਭਰ ਦੇ ਕਈ ਦੇਸ਼ਾਂ 'ਚ ਹਾਹਾਕਾਰ ਮਚਾ ਦਿੱਤੀ ਹੈ। ਕੋਰੋਨਾ ਵਾਇਰਸ ਹੁਣ ਤੱਕ ਚੀਨ ’ਚ 304 ਲੋਕਾਂ ਦੀਆਂ ਜਾਨਾਂ ਲੈ ਚੁੱਕਾ ਹੈ ਅਤੇ ਵਾਇਰਸ ਨਾਲ ਪੀੜਤ ਮਰੀਜ਼ਾਂ ਦੀ ਗਿਣਤੀ 14 ਹਜ਼ਾਰ ਹੋ ਗਈ ਹੈ। ਭਾਰਤ 'ਚ ਕੋਰੋਨਾ ਵਾਇਰਸ ਦਾ ਦੂਜਾ ਪਾਜੀਟਿਵ ਮਾਮਲਾ ਸਾਹਮਣੇ ਆਇਆ ਹੈ। 
 

ਕੇਰਲ ਦੇ ਇਸ ਮਰੀਜ਼ ਦਾ ਲਗਾਤਾਰ ਚੀਨ ਆਉਣਾ-ਜਾਣਾ ਲੱਗਿਆ ਰਹਿੰਦਾ ਹੈ। ਮਰੀਜ਼ ਨੂੰ ਵੱਖਰੇ ਵਾਰਡ 'ਚ ਰੱਖਿਆ ਗਿਆ ਹੈ। ਹਾਲਾਂਕਿ ਉਸ ਦੀ ਹਾਲਤ ਸਥਿਰ ਹੈ ਅਤੇ ਡੂੰਘੀ ਨਿਗਰਾਨੀ ਕੀਤੀ ਜਾ ਰਹੀ ਹੈ।
 

 

ਕੇਰਲ 'ਚ ਇਹ ਦੂਜਾ ਮਾਮਲਾ :
ਭਾਰਤ 'ਚ ਕੋਰੋਨਾ ਵਾਇਰਸ ਦਾ ਪਾਜੀਟਿਵ ਮਰੀਜ਼ ਮਿਲਣ ਦਾ ਇਹ ਦੂਜਾ ਮਾਮਲਾ ਹੈ। ਇਸ ਤੋਂ ਪਹਿਲਾਂ ਕੇਰਲ 'ਚ ਹੀ ਕੋਰੋਨਾ ਵਾਇਰਸ ਦਾ ਪਹਿਲਾ ਪਾਜੀਟਿਵ ਮਰੀਜ਼ ਮਿਲਿਆ ਸੀ। ਕੋਰੋਨਾ ਵਾਇਰਸ ਨਾਲ ਪੀੜਤ ਪਹਿਲਾ ਮਰੀਜ਼ ਚੀਨ ਦੀ ਵੁਹਾਨ ਯੂਨੀਵਰਸਿਟੀ ਦੀ ਵਿਦਿਆਰਥਣ ਹੈ। ਹਾਲਾਂਕਿ ਮਰੀਜ਼ ਦੀ ਸਥਿਤੀ ਹੁਣ ਸਥਿਰ ਹੈ ਅਤੇ ਉਸ ਨੂੰ ਵੀ ਨਿਗਰਾਨੀ ਹੇਠ ਰੱਖਿਆ ਗਿਆ ਹੈ। ਵਿਦਿਆਰਥਣ ਪਿਛਲੇ ਹਫਤੇ ਵੁਹਾਨ ਯੂਨੀਵਰਸਿਟੀ ਤੋਂ ਪਰਤੀ ਸੀ।

 

ਸੂਬਾ ਸਰਕਾਰ ਨੇ ਦਿੱਤੀ ਚਿਤਾਵਨੀ :
ਕੇਰਲ 'ਚ ਕੋਰੋਨਾ ਵਾਇਰਸ ਦਾ ਮਾਮਲਾ ਸਾਹਮਣੇ ਆਉਣ ਤੋਂ ਇੱਕ ਦਿਨ ਬਾਅਦ ਸੂਬਾ ਸਰਕਾਰ ਨੇ ਲੋਕਾਂ ਨੂੰ ਖ਼ਤਰੇ ਵਿਰੁੱਧ ਚਿਤਾਵਨੀ ਦਿੱਤੀ ਹੈ ਅਤੇ ਨਾਲ ਹੀ ਕਿਹਾ ਹੈ ਕਿ ਘਬਰਾਉਣ ਦੀ ਜ਼ਰੂਰਤ ਨਹੀਂ ਹੈ। ਚੀਨ ਤੋਂ ਆਈ ਇੱਕ ਵਿਦਿਆਰਥਣ 'ਚ ਕੋਰੋਨਾ ਵਾਇਰਸ ਦੀ ਜਾਂਚ ਦੇ ਪਾਜੀਟਿਵ ਨਤੀਜੇ ਆਏ ਹਨ। ਸੂਬੇ 'ਚ ਵਿਆਹ ਪ੍ਰੋਗਰਾਮ, ਮੇਲੇ, ਸੈਮੀਨਾਰ, ਭੀੜ-ਭੜੱਕੇ ਵਾਲੀਆਂ ਥਾਵਾਂ 'ਤੇ ਲੋਕਾਂ ਨੂੰ ਨਾ ਜਾਣ ਦੀ ਸਲਾਹ ਦਿੱਤੀ ਜਾ ਰਹੀ ਹੈ। 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Second positive case of Novel Coronavirus has been found in Kerala