ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸ਼ੋਪੀਆਂ, ਕਸ਼ਮੀਰ ’ਚ ਸੁਰੱਖਿਆ ਬਲਾਂ ਨੇ ਮਾਰ ਮੁਕਾਏ ਦੋ ਅੱਤਵਾਦੀ

ਸ਼ੋਪੀਆਂ, ਕਸ਼ਮੀਰ ’ਚ ਸੁਰੱਖਿਆ ਬਲਾਂ ਨੇ ਮਾਰ ਮੁਕਾਏ ਦੋ ਅੱਤਵਾਦੀ

ਜੰਮੂ–ਕਸ਼ਮੀਰ ਦੇ ਸ਼ੋਪੀਆਂ ’ਚ ਇੱਕ ਵਾਰ ਫਿਰ ਸੁਰੱਖਿਆ ਬਲਾਂ ਨੂੰ ਵੱਡੀ ਕਾਮਯਾਬੀ ਹੱਥ ਲੱਗੀ ਹੈ। ਪੁਲਿਸ ਨੇ ਮੁਕਾਬਲੇ ’ਚ ਦੋ ਅੱਤਵਾਦੀਆਂ ਨੂੰ ਮਾਰ ਮੁਕਾਇਆ ਹੈ। ਇਹ ਮੁਕਾਬਲਾ ਮੇਲਹਰਾ ਪਿੰਡ ’ਚ ਹੋਇਆ।

 

 

ਸੁਰੱਖਿਆ ਬਲਾਂ ਨੂੰ ਸ਼ੱਕ ਸੀ ਕਿ ਇਸ ਪਿੰਡ ਵਿੱਚ ਕਿਤੇ ਦੋ–ਤਿੰਨ ਅੱਤਵਾਦੀ ਲੁਕੇ ਹੋਏ ਹਨ। ਤਦ ਉਨ੍ਹਾਂ ਨੂੰ ਘੇਰਨ ਲਈ ਤਲਾਸ਼ੀ ਮੁਹਿੰਮ ਚਲਾਈ ਗਈ। ਮੀਡੀਆ ਰਿਪੋਰਟਾਂ ਮੁਤਾਬਕ 55–ਰਾਸ਼ਟਰੀ ਰਾਈਫ਼ਲਜ਼, ਸੀਆਰਪੀਐੱਫ਼ ਅਤੇ ਐੱਸਓਜੀ ਦੀ ਟੀਮ ਨੇ ਪਿੰਡ ਦੀ ਘੇਰਾਬੰਦੀ ਕਰਨ ਲਈ ਤਲਾਸ਼ੀ ਮੁਹਿੰਮ ਚਲਾਈ।

 

 

ਖੁਦ ਨੂੰ ਘਿਰੇ ਹੋਏ ਵੇਖ ਕੇ ਇੰਕ ਮਕਾਨ ’ਚ ਲੁਕੇ ਅੱਤਵਾਦੀਆਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਸੁਰੱਖਿਆ ਬਲਾਂ ਨੇ ਪਹਿਲਾਂ ਤਾਂ ਉਨ੍ਹਾਂ ਨੂੰ ਸਮਰਪਣ ਲਈ ਆਖਿਆ ਪਰ ਜਦੋਂ ਉਹ ਨਹੀਂ ਮੰਨੇ, ਤਾਂ ਸੁਰੱਖਿਆ ਬਲਾਂ ਵੀ ਗੋਲੀਬਾਰੀ ਸ਼ੁਰੂ ਕਰ ਦਿੱਤੀ ਅਤੇ ਦੋ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ।

 

 

ਇਹ ਖ਼ਬਰ ਲਿਖੇ ਜਾਣ ਤੱਕ ਹਾਲੇ ਵੀ ਸੁਰੱਖਿਆ ਬਲਾਂ ਨੇ ਤਲਾਸ਼ੀ ਮੁਹਿੰਮ ਜਾਰੀ ਰੱਖੀ ਹੋਈ ਸੀ। ਪਿਛਲੇ ਕੁਝ ਦਿਨਾਂ ਤੋਂ ਸ਼ੋਪੀਆਂ ’ਚ ਅੱਤਵਾਦੀਆਂ ਲੁਕੇ ਹੋਣ ਦੀਆਂ ਕਾਫ਼ੀ ਜ਼ਿਆਦਾ ਖ਼ਬਰਾਂ ਆ ਰਹੀਆਂ ਸਨ। ਪਿੱਛੇ ਜਿਹੇ ਸੁਰੱਖਿਆ ਬਲਾਂ ਨੇ ਇੱਥੋਂ ਦੋ ਅੱਤਵਾਦੀਆਂ ਨੂੰ ਗ੍ਰਿਫ਼ਤਾਰ ਵੀ ਕੀਤਾ ਸੀ, ਜੋ ਵਾਚੀ ਕੋਲ ਸੁਰੱਖਿਆ ਬਲਾਂ ਉੱਤੇ ਹਮਲਾ ਕਰਨ ਦੀਆਂ ਯੋਜਨਾਵਾ ਬਣਾ ਰਹੇ ਸਨ ਪਰ ਸੁਰੱਖਿਆ ਬਲਾਂ ਨੇ ਉਨ੍ਹਾਂ ਦੀ ਉਹ ਯੋਜਨਾ ਨਾਕਾਮ ਕਰ ਦਿੱਤੀ ਸੀ ਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ।

 

 

ਇਹ ਅੱਤਵਾਦੀ ਜੈਸ਼–ਏ–ਮੁਹੰਮਦ ਦੇ ਮੈਂਬਰ ਦੱਸੇ ਜਾ ਰਹੇ ਸਨ। ਇਸ ਤੋਂ ਪਹਿਲਾਂ ਸ਼ੋਪੀਆਂ ’ਚ ਹੀ ਸੁਰੱਖਿਆ ਬਲਾਂ ਨੇ ਇੱਕ ਅੱਤਵਾਦੀ ਨੂੰ ਮਾਰ ਮੁਕਾਇਆ ਸੀ।

 

 

ਤਦ ਸ਼ੁੱਕਰਵਾਰ ਸਵੇਰੇ 6:30 ਵਜੇ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਸ਼ੁਰੂ ਹੋ ਗਿਆ ਸੀ; ਜਿਸ ਵਿੱਚ ਸੁਰੱਖਿਆ ਬਲਾਂ ਨੇ ਇੱਕ ਅੱਤਵਾਦਾ ਨੂੰ ਮਾਰ ਮੁਕਾਇਆ ਸੀ। ਇਹ ਆਪਰੇਸ਼ਨ ਕਾਫ਼ੀ ਦੇਰ ਚੱਲਿਆ ਸੀ।

 

 

ਪ੍ਰਾਪਤ ਜਾਣਕਾਰੀ ਮੁਤਾਬਕ ਸ਼ੋਡੀਆਂ ਜ਼ਿਲ੍ਹੇ ਦਾਇਰੋ ਵਿਖੇ ਵੀਰਵਾਰ ਰਾਤੀਂ 44 ਰਾਸ਼ਟਰੀ ਰਾਈਫ਼ਲਜ਼ ਤੇ ਵਿਸ਼ੇਸ਼ ਆਪਰੇਸ਼ਨ ਗਰੁੱਪ ਨਾਲ ਸੀਆਰਪੀਐੱਫ਼ ਨੇ ਤਲਾਸ਼ੀ ਮੁਹਿੰਮ ਚਲਾਈ ਸੀ; ਜਿਸ ਤੋਂ ਬਾਅਦ ਸ਼ੁੱਕਰਵਾਰ ਸਵੇਰੇ ਇਹ ਮੁਕਾਬਲਾ ਸ਼ੁਰੂ ਹੋਇਆ ਸੀ।

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Security Forces killed Two Terrorists in Shopian Kashmir