ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਗਣਤੰਤਰ ਦਿਵਸ ਦੇ ਮੱਦੇਨਜ਼ਰ ਜੰਮੂ-ਕਸ਼ਮੀਰ 'ਚ ਵਧਾਈ ਸੁਰੱਖਿਆ

ਗਣਤੰਤਰ ਦਿਵਸ ਤੋਂ ਪਹਿਲਾਂ ਸ੍ਰੀਨਗਰ ਅਤੇ ਕਸ਼ਮੀਰ ਦੇ ਹੋਰ ਹਿੱਸਿਆਂ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ। ਭਾਰੀ ਫੌਜ ਨੂੰ ਉਨ੍ਹਾਂ ਥਾਵਾਂ 'ਤੇ ਤਾਇਨਾਤ ਕੀਤਾ ਗਿਆ ਹੈ ਜਿਥੇ 26 ਜਨਵਰੀ ਦੇ ਜਸ਼ਨ ਮਨਾਏ ਜਾ ਰਹੇ ਹਨ। ਅਧਿਕਾਰੀਆਂ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। 

 

5 ਅਗਸਤ 2019 ਨੂੰ ਜੰਮੂ-ਕਸ਼ਮੀਰ ਦੇ ਵਿਸ਼ੇਸ਼ ਦਰਜਾ ਵਾਪਸ ਲੈਣ ਅਤੇ ਸੂਬੇ ਨੂੰ ਦੋ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਵੰਡੇ ਜਾਣ ਤੋਂ ਬਾਅਦ ਵਾਦੀ ਵਿੱਚ ਇਹ ਪਹਿਲਾ ਗਣਤੰਤਰ ਦਿਵਸ ਸਮਾਰੋਹ ਹੋਵੇਗਾ। ਅਧਿਕਾਰੀਆਂ ਨੇ ਦੱਸਿਆ ਕਿ ਗਣਤੰਤਰ ਦਿਵਸ ਤੋਂ ਪਹਿਲਾਂ ਸ੍ਰੀਨਗਰ ਦੇ ਨਾਲ-ਨਾਲ ਘਾਟੀ ਦੇ ਹੋਰ ਜ਼ਿਲ੍ਹਿਆਂ ਵਿੱਚ ਵੀ ਵੱਖ-ਵੱਖ ਥਾਵਾਂ 'ਤੇ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ।

 

ਉਨ੍ਹਾਂ ਦੱਸਿਆ ਕਿ ਗਣਤੰਤਰ ਦਿਵਸ 'ਤੇ ਪ੍ਰੋਗਰਾਮਾਂ ਨੂੰ ਸ਼ਾਂਤਮਈ ਢੰਗ ਨਾਲ ਨੇਪਰੇ ਚਾੜ੍ਹਨ ਲਈ ਕਈ ਸੁਰੱਖਿਆ ਉਪਾਅ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਸ਼ਹਿਰ ਅਤੇ ਆਸ ਪਾਸ ਦੇ ਇਲਾਕਿਆਂ ਦੇ ਨਾਲ-ਨਾਲ ਹੋਰ ਜ਼ਿਲ੍ਹਾ ਹੈੱਡਕੁਆਰਟਰਾਂ ਵਿੱਚ ਅਹਿਮ ਅਦਾਰਿਆਂ ਵਿੱਚ ਸੁਰੱਖਿਆ ਬਲਾਂ ਦੀ ਮੌਜੂਦਗੀ ਵਧਾ ਦਿੱਤੀ ਗਈ ਹੈ।
 

ਉਨ੍ਹਾਂ ਕਿਹਾ ਕਿ ਸ਼ੇਰ-ਏ-ਕਸ਼ਮੀਰ ਕ੍ਰਿਕਟ ਸਟੇਡੀਅਮ ਸਣੇ ਕਈ ਥਾਵਾਂ 'ਤੇ ਸੁਰੱਖਿਆ ਵਧਾ ਦਿੱਤੀ ਗਈ ਹੈ, ਜਿਥੇ ਗਣਤੰਤਰ ਦਿਵਸ ਦਾ ਮੁੱਖ ਸਮਾਗਮ ਘਾਟੀ ਵਿੱਚ ਹੋਵੇਗਾ। ਅਧਿਕਾਰੀਆਂ ਨੇ ਵੀਰਵਾਰ ਨੂੰ ਸਾਵਧਾਨੀ ਵਜੋਂ ਕਈ ਸੜਕਾਂ ਨੂੰ ਬੰਦ ਕਰ ਦਿੱਤਾ। ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਦਿਲਬਾਗ ਸਿੰਘ ਨੇ ਬੁੱਧਵਾਰ ਨੂੰ ਕਿਹਾ ਕਿ ਗਣਤੰਤਰ ਦਿਵਸ ਤੋਂ ਪਹਿਲਾਂ ਸਾਰੇ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਇਸ ਦਿਨ ਸਮਾਗਮ ਸ਼ਾਂਤੀਪੂਰਵਕ ਨੇਪਰੇ ਚੜਨ।


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Security increased in Jammu and Kashmir in view of Republic Day