ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸ਼ੇਹਲ ਰਸ਼ੀਦ ਖਿਲਾਫ ਦੇਸ਼ ਧ੍ਰੋਹ ਦਾ ਕੇਸ ਦਰਜ

ਸ਼ੇਹਲ ਰਸ਼ੀਦ ਖਿਲਾਫ ਦੇਸ਼ ਧ੍ਰੋਹ ਦਾ ਕੇਸ ਦਰਜ

ਦਿੱਲੀ ਪੁਲਿਸ ਦੀ ਸਪੈਸ਼ਲ ਸੈਲ ਨੇ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇਐਨਯੂ) ਦੀ ਸਾਬਕਾ ਵਿਦਿਆਰਥੀ ਅਤੇ ਕਸ਼ਮੀਰੀ ਆਗੂ ਸ਼ੇਹਲਾ ਰਸ਼ੀਦ ਖਿਲਾਫ ਦੇਸ਼ ਧ੍ਰੋਹ ਦਾ ਮੁਕਦਮਾ ਦਰਜ ਕੀਤਾ ਹੈ। ਸ਼ੇਹਲਾ ਉਤੇ ਦੋਸ਼ ਹੈ ਕਿ ਉਨ੍ਹਾਂ ਭਾਰਤੀ ਫੌਜ ਨੂੰ ਲੈ ਕੇ ਵਿਵਾਦਤ ਟਵੀਟ ਕੀਤਾ ਸੀ ਅਤੇ ਝੂਠੀ ਖਬਰ ਫੈਲਾਈ।

 

ਸ਼ੇਹਲਾ ਨੇ ਕੁਝ ਦਿਨ ਪਹਿਲਾਂ ਭਾਰਤੀ ਫੌਜ ਨੂੰ ਲੈ ਕੇ ਕੁਝ ਅਪਮਾਨਜਨਕ ਝੂਠੇ ਟਵੀਟ ਕੀਤੇ ਸਨ। ਇਸ ਤੋਂ ਬਾਅਦ ਹੀ ਉਨ੍ਹਾਂ ਖਿਲਾਫ ਕਾਰਵਾਈ ਕਰਨ ਦੀ ਮੰਗ ਕੀਤੀ ਜਾ ਰਹੀ ਸੀ।

 

ਸੁਪਰੀਮ ਕੋਰਟ ਦੇ ਵਕੀਲ ਅਲਖ ਆਲੋਕ ਸ੍ਰੀਵਾਸਤਵ ਨੇ ਦਿੱਲੀ ਪੁਲਿਸ ਵਿਚ ਮਾਮਲੇ ਦੀ ਸ਼ਿਕਾਇਤ ਕਰਕੇ ਐਫਆਈਆਰ ਦਰਜ ਕਰਨ ਨੂੰ ਕਿਹਾ ਸੀ। ਅਲਖ ਆਲੋਕ ਨੇ ਆਪਣੀ ਸ਼ਿਕਾਇਤ ਵਿਚ ਸ਼ੇਹਲਾ ਉਤੇ ਫੌਜ ਖਿਲਾਫ  ਫਰਜੀ ਖਬਰ ਫੈਲਾਉਣ ਦਾ ਦੋਸ਼ ਲਗਾਉਂਦੇ ਹੋਏ ਉਨ੍ਹਾਂ ਦੀ ਗ੍ਰਿਫਤਾਰੀ ਦੀ ਮੰਗ ਕੀਤੀ ਸੀ। ਪੁਲਿਸ ਨੇ ਸ਼ੁੱਕਰਵਾਰ ਨੂੰ ਮਾਮਲਾ ਦਰਜ ਕਰ ਲਿਆ। ਸ਼ੇਹਲਾ ਨੇ ਧਾਰਾ 370 ਹਟਾਉਣ ਬਾਅਦ ਟਵੀਟ ਕਰਕੇ ਫੌਜ ਉਤੇ ਗੰਭੀਰ ਦੋਸ਼ ਲਗਾਏ ਸਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Sedition case filed against Shehla Rashid accused of disputed tweet against Indian army