ਗ੍ਰਹਿ ਮੰਤਰਾਲੇ ਨੇ ਬੁੱਧਵਾਰ ਨੂੰ ਇਹ ਸਾਫ ਕੀਤਾ ਕਿ ਵਿਵਾਦਗ੍ਰਸਤ ਦੇਸ਼ ਧ੍ਰੋਹ ਕਾਨੂੰਨ ਨੂੰ ਖਤਮ ਨਹੀਂ ਕੀਤਾ ਜਾਵੇਗਾ। ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਨੇ ਸੰਸਦ ਵਿਚ ਕਿਹਾ ਕਿ ‘ਰਾਸ਼ਟਰ ਵਿਰੋਧੀ, ਵੱਖਵਾਦੀ ਅਤੇ ਅੱਤਵਾਦੀ ਤੱਤਾਂ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਿਪਟਣ ਵਿਚ ਮਦਦ ਲਈ ਇਸ ਦੀ ਜ਼ਰੂਰਤ ਹੈ।’
ਕਾਂਗਰਸ ਪਾਰਟੀ ਨੇ ਆਪਣੇ ਚੋਣ ਮਨੋਰਥ ਪੱਤਰ ਵਿਚ ਇਸ ਕਾਨੂੰਨ ਨੂੰ ਖਤਮ ਕਰਨ ਦਾ ਵਾਅਦਾ ਕੀਤਾ ਸੀ, ਜਿਸਦੇ ਬਾਅਦ ਭਾਰਤੀ ਜਨਤਾ ਪਾਰਟੀ ਨੇ ਉਸ ਉਪਰ ਹਮਲਾ ਕਰਦੇ ਹੋਏ ਰਾਸ਼ਟਰ ਵਿਰੋਧੀ ਕਦਮ ਚੁੱਕਣ ਦਾ ਦੋਸ਼ ਲਗਾਇਆ ਸੀ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਚੋਣ ਪ੍ਰਚਾਰ ਦੌਰਾਨ ਇਸ ਕਾਨੂੰਨ ਦਾ ਵਿਰੋਧ ਕਰਨ ਨੂੰ ਲੈ ਕੇ ਕਾਂਗਰਸ ਦੀ ਸੋਚ ਉਤੇ ਸਵਾਲ ਚੁੱਕੇ ਸਨ।