ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸੀਨੀਅਰ ਕਾਂਗਰਸੀ ਆਗੂ ਪੀ. ਚਿਦੰਬਰਮ ਨੂੰ ਏਮਜ਼ ਹਸਪਤਾਲ ਲਿਜਾਇਆ ਗਿਆ

ਸੀਨੀਅਰ ਕਾਂਗਰਸੀ ਨੇਤਾ ਅਤੇ ਸਾਬਕਾ ਕੇਂਦਰੀ ਮੰਤਰੀ ਪੀ. ਚਿਦੰਬਰਮ ਦੀ ਹਾਲਤ ਵਿਗੜਨ ਤੋਂ ਬਾਅਦ ਸੋਮਵਾਰ ਨੂੰ ਉਨ੍ਹਾਂ ਨੂੰ ਦਿੱਲੀ ਦੇ ਏਮਜ਼ ਹਸਪਤਾਲ ਲਿਜਾਇਆ ਗਿਆ। ਨਿਊਜ਼ ਏਜੰਸੀ ਏਐਨਆਈ ਨੇ ਇਸ ਬਾਰੇ ਜਾਣਕਾਰੀ ਦਿੱਤੀ ਹੈ।

 

 

 

 

ਉਹ ਆਈਐਨਐਕਸ ਮੀਡੀਆ ਕੇਸ ਵਿੱਚ ਫਿਲਹਾਲ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਰਿਮਾਂਡ ‘ਤੇ ਹੈ। ਚਿਦੰਬਰਮ 17 ਅਕਤੂਬਰ ਤੋਂ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਹਿਰਾਸਤ ਵਿੱਚ ਹਨ।

 

ਸੀਬੀਆਈ ਨੇ 15 ਮਈ 2017 ਨੂੰ ਐਫ਼ਆਈਆਰ ਦਾਇਰ ਕੀਤੀ ਸੀ ਜਿਸ ਵਿੱਚ ਆਈਐਨਐਕਸ ਮੀਡੀਆ ਗਰੁੱਪ ਨੂੰ 2007 ਵਿੱਚ ਵਿਦੇਸ਼ੀ ਫੰਡ ਪ੍ਰਾਪਤ ਕਰਨ ਲਈ ਵਿਦੇਸ਼ੀ ਨਿਵੇਸ਼ ਪ੍ਰਮੋਸ਼ਨ ਬੋਰਡ (ਐਫਆਈਪੀਬੀ) ਵੱਲੋਂ ਮਿਲੀ ਮਨਜ਼ੂਰੀ ਵਿੱਚ ਗ਼ਲਤੀਆਂ ਦਾ ਦੋਸ਼ ਲਗਾਇਆ ਗਿਆ ਸੀ। ਉਸ ਸਮੇਂ ਚਿਦੰਬਰਮ ਵਿੱਤ ਮੰਤਰੀ ਸਨ। ਇਸ ਤੋਂ ਬਾਅਦ ਈਡੀ ਨੇ ਇਸ ਸਬੰਧ ਵਿੱਚ 2017 ਵਿੱਚ ਮਨੀ ਲਾਂਡਰਿੰਗ ਦਾ ਕੇਸ ਦਾਇਰ ਕੀਤਾ ਸੀ।


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Senior Congress leader P Chidambaram was taken to AIIMS Hospital