ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

PSA ਅਧੀਨ ਉਮਰ ਅਬਦੁੱਲ੍ਹਾ ਤੇ ਮਹਿਬੂਬਾ ਮੁਫ਼ਤੀ ’ਤੇ ਲਾਏ ਗਏ ਗੰਭੀਰ ਦੋਸ਼

PSA ਅਧੀਨ ਉਮਰ ਅਬਦੁੱਲ੍ਹਾ ਤੇ ਮਹਿਬੂਬਾ ਮੁਫ਼ਤੀ ’ਤੇ ਲਾਏ ਗਏ ਗੰਭੀਰ ਦੋਸ਼

ਲੋਕ ਸੁਰੱਖਿਆ ਕਾਨੂੰਨ (PSA) ਅਧੀਨ ਹਿਰਾਸਤ ’ਚ ਲਏ ਗਏ ਜੰਮੂ–ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲ੍ਹਾ ਅਤੇ ਪੀਡੀਪੀ ਦੇ ਮੁਖੀ ਮਹਿਬੂਬਾ ਮੁਫ਼ਤੀ ਉੱਤੇ ਗੰਭੀਰ ਕਿਸਮ ਦੇ ਇਲਜ਼ਾਮ ਲਾਏ ਗਏ ਹਨ। PSA ਡੌਜ਼ੀਅਰ ’ਚ ਦੋਵੇਂ ਆਗੂਆਂ ਨੂੰ ਹਿਰਾਸਤ ’ਚ ਲੈਣ ਦਾ ਕਾਰਨ ਦੱਸਿਆ ਗਿਆ ਹੈ ਕਿ ਉਮਰ ਅਬਦੁੱਲ੍ਹਾ ਨੇ ਜੰਮੂ–ਕਸ਼ਮੀਰ ਦੇ ਪੁਨਰਗਠਨ ਤੋਂ ਇੱਕ ਸ਼ਾਮ ਪਹਿਲਾਂ ਧਾਰਾ–370 ਤੇ 35–ਏ ਹਟਾਉਣ ਨੂੰ ਲੈ ਕੇ ਭੀੜ ਨੂੰ ਭੜਕਾਉਣ ਦਾ ਕੰਮ ਕੀਤਾ ਸੀ।

 

 

ਸਰਕਾਰ ਵੱਲੋਂ ਦੋਸ਼ ਲਾਇਆ ਗਿਆ ਹੈ ਕਿ ਉਮਰ ਅਬਦੁੱਲ੍ਹਾ (49) ਨੇ ਇਸ ਫ਼ੈਸਲੇ ਵਿਰੁੱਧ ਸੋਸ਼ਲ ਮੀਡੀਆ ’ਤੇ ਵੀ ਲੋਕਾਂ ਨੂੰ ਭੜਕਾਇਆ ਸੀ, ਜਿਸ ਨਾਲ ਕਾਨੂੰਨ ਤੇ ਵਿਵਸਥਾ ਦੀ ਹਾਲਤ ਵਿਗੜੀ। ਉਂਝ ਡੌਜ਼ੀਅਰ ’ਚ ਉਮਰ ਫ਼ਾਰੂਕ ਦੀ ਸੋਸ਼ਲ ਮੀਡੀਆ ਪੋਸਟ ਦਾ ਕੋਈ ਜ਼ਿਕਰ ਨਹੀਂ ਹੈ।

 

 

ਉੱਧਰ ਪੀਡੀਪੀ ਦੇ ਮੁਖੀ ਮਹਿਬੂਬਾ ਮੁਫ਼ਤੀ (60) ਉੱਤੇ ਦੇਸ਼–ਵਿਰੋਧੀ ਬਿਆਨ ਦੇਣ ਤੇ ਜਮਾਤ–ਏ–ਇਸਲਾਮੀ ਜਿਹੇ ਵੱਖਵਾਦੀ ਸੰਗਠਨਾਂ ਨੂੰ ਹਮਾਇਤ ਦੇਣ ਦਾ ਦੋਸ਼ ਲਾਇਆ ਗਿਆ ਹੈ। ਇਸ ਸੰਗਠਨ ਉੱਤੇ ਗ਼ੈਰ–ਕਾਨੂੰਨੀ ਗਤੀਵਿਧੀਆਂ ਦੀ ਰੋਕਥਾਮ ਨਾਲ ਸਬੰਧਤ ਕਾਨੂੰਨ ਅਧੀਨ ਪਾਬੰਦੀ ਲਾਈ ਗਈ ਹੈ।

 

 

2009 ਤੋਂ ਲੈ ਕੇ 2014 ਤੱਕ ਮੁੱਖ ਮੰਤਰੀ ਰਹੇ ਉਮਰ ਫ਼ਾਰੂਕ ਦੀ ਤਾਰੀਫ਼ ਕਰਦਿਆਂ ਡੌਜ਼ੀਅਰ ’ਚ ਇਹ ਵੀ ਆਖਿਆ ਗਿਆ ਹੈ ਕਿ ਉਨ੍ਹਾਂ ਦਾ ਲੋਕਾਂ ’ਤੇ ਬਹੁਤ ਪ੍ਰਭਾਵ ਹੈ ਤੇ ਵੱਖਵਾਦੀਆਂ ਵੱਲੋਂ ਚੋਣਾਂ ਦਾ ਬਾਈਕਾਟ ਕੀਤੇ ਜਾਣ ਦੇ ਬਾਵਜੂਦ ਉਨ੍ਹਾਂ ਵਿੱਚ ਵੋਟਰਾਂ ਨੂੰ ਖਿੱਚਣ ਤੇ ਕਿਸੇ ਮੰਤਵ ਲਈ ਉਨ੍ਹਾਂ ਵਿੱਚ ਲੋਕਾਂ ਨੂੰ ਇਕੱਠੇ ਕਰਨ ਦੀ ਸਮਰੱਥਾ ਹੈ।

 

 

ਪੁਲਿਸ ਵੱਲੋਂ ਤਿਆਰ ਕੀਤੇ ਡੌਜ਼ੀਅਰ ’ਚ ਕਿਹਾ ਗਿਆ ਹੈ ਕਿ ਉਮਰ ਅਬਦੁੱਲ੍ਹਾ ਅੱਤਵਾਦ ਦੇ ਦੌਰ ਵੇਲੇ ਵੱਡੀ ਗਿਣਤੀ ’ਚ ਵੋਟਰਾਂਾਂ ਨੂੰ ਵੋਟਿੰਗ ਲਈ ਹੱਲਾਸ਼ੇਰੀ ਦੇਣ ਵਿੱਚ ਮਾਹਿਰ ਹਨ।

 

 

ਚੇਤੇ ਰਹੇ ਕਿ ਜੰਮੂ–ਕਸ਼ਮੀਰ ਨੂੰ ਵਿਸ਼ੇਸ਼ ਦਰਜਾ ਦੇਣ ਵਾਲੀ ਧਾਰਾ – 370 ਦਾ ਖ਼ਾਤਮਾ ਕਰਨ ਤੋਂ ਪਹਿਲਾਂ ਪਿਛਲੇ ਵਰ੍ਹੇ 4 ਅਗਸਤ ਦੀ ਰਾਤ ਨੂੰ ਸ੍ਰੀ ਉਮਰ ਫ਼ਾਰੂਕ ਤੇ ਮਹਿਬੂਬਾ ਮੁਫ਼ਤੀ ਨੂੰ ਹਿਰਾਸਤ ’ਚ ਲੈ ਲਿਆ ਗਿਆ ਸੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Serioius allegation on Omar Abdullah and Mehbooba Mufti under PSA