ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸ਼ਾਹੀਨ ਬਾਗ ਮਾਮਲੇ 'ਚ SC ਨੇ ਦਖਲ ਦੇਣ ਤੋਂ ਕੀਤਾ ਇਨਕਾਰ, ਕਿਹਾ - ਹੋਲੀ ਬਾਅਦ ਕਰਾਂਗੇ ਸੁਣਵਾਈ

ਸ਼ਾਹੀਨ ਬਾਗ 'ਚ ਨਾਗਰਿਕਤਾ ਸੋਧ ਕਾਨੂੰਨ ਨੂੰ ਲੈ ਕੇ ਪਿਛਲੇ ਦੋ ਮਹੀਨਿਆਂ ਤੋਂ ਚੱਲ ਰਹੇ ਧਰਨੇ ਪ੍ਰਦਰਸ਼ਨਾਂ ਨੂੰ ਲੈ ਕੇ ਬੁੱਧਵਾਰ ਨੂੰ ਇੱਕ ਵਾਰ ਫਿਰ ਸੁਣਵਾਈ ਕੀਤੀ ਗਈ, ਪਰ ਕੋਈ ਨਤੀਜਾ ਨਹੀਂ ਨਿਕਲਿਆ। ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਕਿਹਾ ਕਿ ਫਿਲਹਾਲ ਉਹ ਇਸ ਮਾਮਲੇ ਵਿੱਚ ਦਖਲ ਨਹੀਂ ਦੇਵੇਗੀ। ਹਾਲਾਂਕਿ ਅਦਾਲਤ ਨੇ ਇਕ ਵਾਰ ਫਿਰ ਦੁਹਰਾਇਆ ਕਿ ਜਨਤਕ ਥਾਵਾਂ 'ਤੇ ਪ੍ਰਦਰਸ਼ਨ ਕਰਨਾ ਉੱਚਿਤ ਨਹੀਂ ਹੈ। ਸੁਪਰੀਮ ਕੋਰਟ ਨੇ ਇਸ ਕੇਸ ਦੀ ਅਗਲੀ ਸੁਣਵਾਈ ਲਈ 23 ਮਾਰਚ ਦੀ ਤਰੀਕ ਤੈਅ ਕਰ ਦਿੱਤੀ ਹੈ।
 

ਅਦਾਲਤ ਨੇ ਕਿਹਾ ਕਿ ਫਿਲਹਾਲ ਇਸ ਮਾਮਲੇ ਵਿੱਚ ਸੁਣਵਾਈ ਲਈ ਮਾਹੌਲ ਠੀਕ ਨਹੀਂ ਹੈ। ਹੋਲੀ ਤੋਂ ਬਾਅਦ ਹੁਣ ਇਸ ਮਾਮਲੇ ਦੀ ਸੁਣਵਾਈ 23 ਮਾਰਚ ਨੂੰ ਹੋਵੇਗੀ। ਦੱਸ ਦੇਈਏ ਕਿ ਸੋਮਵਾਰ ਨੂੰ ਸੁਪਰੀਮ ਕੋਰਟ ਵੱਲੋਂ ਨਿਯੁਕਤ ਵਾਰਤਾਕਾਰਂ ਨੇ ਆਪਣੀ ਰਿਪੋਰਟ ਦਾਇਰ ਕੀਤੀ ਸੀ। ਅੱਜ ਇਸ ਕੇਸ ਦੀ ਸੁਣਵਾਈ ਕਰਦਿਆਂ ਅਦਾਲਤ ਨੇ ਕਿਹਾ ਕਿ ਅਸੀਂ ਰਿਪੋਰਟ ਵੇਖੀ ਹੈ। ਹੋਲੀ ਤੋਂ ਬਾਅਦ ਅਸੀਂ ਇਸ 'ਤੇ ਸੁਣਵਾਈ ਕਰਾਂਗੇ। ਉਦੋਂ ਤਕ ਮਾਹੌਲ ਵੀ ਥੋੜਾ ਸ਼ਾਂਤ ਹੋ ਜਾਵੇਗਾ।
 

 

ਸੁਣਵਾਈ ਦੌਰਾਨ ਸੋਲੀਸਿਟਰ ਜਨਰਲ ਤੁਸ਼ਾਰ ਮਹਿਤਾ ਨੇ ਸੁਪਰੀਮ ਕੋਰਟ ਨੂੰ ਦੱਸਿਆ ਕਿ ਦਿੱਲੀ ਹਾਈ ਕੋਰਟ ਨੇ ਹਿੰਸਾ ਨਾਲ ਸਬੰਧਤ ਪਟੀਸ਼ਨਾਂ ਦੀ ਸੁਣਵਾਈ ਕੀਤੀ ਹੈ। ਇਸ 'ਤੇ ਸੁਪਰੀਮ ਕੋਰਟ ਨੇ ਕਿਹਾ ਕਿ ਉਹ ਹਿੰਸਾ ਨਾਲ ਜੁੜੀਆਂ ਪਟੀਸ਼ਨਾਂ 'ਤੇ ਵਿਚਾਰ ਕਰਕੇ ਸ਼ਾਹੀਨ ਬਾਗ ਪ੍ਰਦਰਸ਼ਨਾਂ ਦੇ ਸਬੰਧ ਵਿੱਚ ਦਾਇਰ ਪਟੀਸ਼ਨਾਂ ਦੇ ਦਾਇਰੇ ਦਾ ਵਿਸਥਾਰ ਨਹੀਂ ਕਰੇਗੀ।
 

ਅਦਾਲਤ ਨੇ ਦਿੱਲੀ ਵਿੱਚ ਹੋਈ ਹਿੰਸਾ ਦੀਆਂ ਘਟਨਾਵਾਂ ਨੂੰ ਮੰਦਭਾਗਾ ਕਰਾਰ ਦਿੱਤਾ, ਪਰ ਇਸ ਨਾਲ ਸਬੰਧਤ ਪਟੀਸ਼ਨਾਂ ’ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ। ਸੁਪਰੀਮ ਕੋਰਟ ਨੇ ਕਿਹਾ ਕਿ ਗੱਲਬਾਤ ਕਰਨ ਵਾਲਿਆਂ ਨੇ ਆਪਣੀ ਪੂਰੀ ਕੋਸ਼ਿਸ਼ ਕੀਤੀ ਪਰ ਸਫਲ ਨਹੀਂ ਹੋਏ। ਸੁਪਰੀਮ ਕੋਰਟ ਨੇ ਕਿਹਾ ਕਿ ਸਾਡੇ ਕੋਲ ਸਿਰਫ ਇੱਕ ਕੇਸ ਹੈ। ਸ਼ਾਹੀਨ ਬਾਗ ਵਿੱਚ ਰਸਤਾ ਖੁਲ੍ਹਵਾਉਣ ਲਈ ਅਸੀਂ ਉੱਥੇ ਵਾਰਤਾਕਾਰਾਂ ਨੂੰ ਭੇਜਿਆ ਸੀ, ਜਿਨ੍ਹਾਂ ਨੇ ਸਾਨੂੰ ਰਿਪੋਰਟ ਸੌਂਪੀ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Shaheen Bagh matter Supreme Court fixes the matter for further hearing to March 23