ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸ਼ਾਹੀਨ ਬਾਗ : ਸੁਪਰੀਮ ਕੋਰਟ ਨੇ ਅੰਤਰਿਮ ਆਦੇਸ਼ ਜਾਰੀ ਕਰਨ ਤੋਂ ਕੀਤਾ ਇਨਕਾਰ

ਨਾਗਰਿਕਤਾ ਸੋਧ ਕਾਨੂੰਨ (ਸੀਏਏ) ਵਿਰੁੱਧ ਪਿਛਲੇ ਲਗਭਗ 2 ਮਹੀਨਿਆਂ ਤੋਂ ਚੱਲ ਰਹੇ ਸ਼ਾਹੀਨ ਬਾਗ 'ਚ ਰੋਸ ਪ੍ਰਦਰਸ਼ਨ ਦੇ ਮਾਮਲੇ 'ਚ ਅੱਜ ਸੁਪਰੀਮ ਕੋਰਟ 'ਚ ਸੁਣਵਾਈ ਹੋਈ। ਹਾਲਾਂਕਿ ਅਦਾਲਤ ਨੇ ਕੋਈ ਅੰਤਰਿਮ ਆਦੇਸ਼ ਜਾਰੀ ਕਰਨ ਤੋਂ ਇਨਕਾਰ ਕਰ ਦਿੱਤਾ। ਮਾਮਲੇ ਦੀ ਅਗਲੀ ਸੁਣਵਾਈ 17 ਫਰਵਰੀ ਨੂੰ ਹੋਵੇਗੀ।
 

ਸੁਪਰੀਮ ਕੋਰਟ ਨੇ ਕਿਹਾ ਕਿ ਰੋਸ ਪ੍ਰਦਰਸ਼ਨਾਂ ਨਾਲ ਦੂਜਿਆਂ ਨੂੰ ਪ੍ਰੇਸ਼ਾਨੀ ਨਾ ਹੋਵੇ, ਅਜਿਹਾ ਅਣਮਿੱਥੇ ਸਮੇਂ ਲਈ ਨਹੀਂ ਹੋਣਾ ਚਾਹੀਦਾ। ਅਦਾਲਤ ਨੇ ਕਿਹਾ ਕਿ ਇੰਨੇ ਸਮੇਂ ਤਕ ਤੁਸੀ ਸੜਕ ਕਿਵੇਂ ਬੰਦ ਕਰ ਸਕਦੇ ਹੋ? ਸੁਪਰੀਮ ਕੋਰਟ ਨੇ ਦਿੱਲੀ ਸਰਕਾਰ ਅਤੇ ਦਿੱਲੀ ਪੁਲਿਸ ਨੂੰ ਨੋਟਿਸ ਜਾਰੀ ਕਰ ਕੇ ਜਵਾਬ ਮੰਗਿਆ ਹੈ। ਨਾਲ ਹੀ, ਸੁਪਰੀਮ ਕੋਰਟ ਨੇ ਕਿਹਾ ਕਿ ਉਹ ਦੂਜੀ ਧਿਰ ਨੂੰ ਸੁਣੇ ਬਗੈਰ ਸ਼ਾਹੀਨ ਬਾਗ ਦੇ ਪ੍ਰਦਰਸ਼ਨਕਾਰੀਆਂ ਨੂੰ ਕੋਈ ਨਿਰਦੇਸ਼ ਨਹੀਂ ਦੇਣਗੇ।

 

 

ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਸੁਣਵਾਈ ਦਿੱਲੀ ਚੋਣਾਂ ਕਾਰਨ ਮੁਲਤਵੀ ਕਰ ਦਿੱਤੀ ਸੀ। ਸੁਪਰੀਮ ਕੋਰਟ ਨੇ ਕਿਹਾ ਸੀ ਕਿ ਉਹ ਸਨਿੱਚਰਵਾਰ ਨੂੰ ਦਿੱਲੀ 'ਚ ਵੋਟਿੰਗ ਨੂੰ ਪ੍ਰਭਾਵਿਤ ਨਹੀਂ ਕਰਨਾ ਚਾਹੁੰਦੇ। ਉਦੋਂ ਜੱਜ ਐਸ.ਕੇ. ਕੌਲ ਅਤੇ ਕੇ.ਐਮ. ਜੋਸਫ਼ ਦੀ ਬੈਂਚ ਨੇ ਕਿਹਾ ਸੀ ਕਿ ਅਸੀਂ ਸਮਝਦੇ ਹਾਂ ਕਿ ਉੱਥੇ ਸਮੱਸਿਆ ਹੈ ਅਤੇ ਸਾਨੂੰ ਵੇਖਣਾ ਹੋਵੇਗਾ ਕਿ ਇਸ ਨੂੰ ਕਿਵੇਂ ਹੱਲ ਕੀਤਾ ਜਾਵੇ। ਅਸੀਂ ਸੋਮਵਾਰ ਨੂੰ ਇਸ 'ਤੇ ਸੁਣਵਾਈ ਕਰਾਂਗੇ। ਉਦੋਂ ਅਸੀ ਬਿਹਤਰ ਸਥਿਤੀ 'ਚ ਹੋਵਾਂਗੇ।"
 

ਦੱਸ ਦੇਈਏ ਕਿ ਵਕੀਲ ਤੇ ਸਮਾਜਕ ਕਾਰਕੁੰਨ ਅਮਿਤ ਸਾਹਨੀ ਸਮੇਤ ਕਈ ਵਿਅਕਤੀਆਂ ਵੱਲੋਂ ਇਹ ਪਟੀਸ਼ਨ ਦਾਖਲ ਕੀਤੀ ਗਈ ਸੀ। ਇਸ ਪਟੀਸ਼ਨ ’ਚ ਸ਼ਾਹੀਨ ਬਾਗ਼ ਦੇ ਬੰਦ ਪਏ ਰਸਤੇ ਨੂੰ ਖੁਲ੍ਹਵਾਉਣ ਦੀ ਮੰਗ ਕੀਤੀ ਗਈ ਹੈ। ਇਸ ਤੋਂ ਇਲਾਵਾ ਪਟੀਸ਼ਨਰਾਂ ਨੇ ਮੰਗ ਕੀਤੀ ਹੈ ਕਿ ਇਸ ਸਾਰੇ ਮਾਮਲੇ ’ਚ ਹਿੰਸਾ ਰੋਕਣ ਲਈ ਸੁਪਰੀਮ ਕੋਰਟ ਦੇ ਰਿਟਾਇਰ ਜੱਜ ਜਾਂ ਹਾਈ ਕੋਰਟ ਦੇ ਕਿਸੇ ਮੌਜੂਦਾ ਜੱਜ ਵੱਲੋਂ ਨਿਗਰਾਨੀ ਕੀਤੀ ਜਾਵੇ।

 

 

ਦਰਅਸਲ, CAA ਦੇ ਵਿਰੋਧ ’ਚ ਸ਼ਾਹੀਨ ਬਾਗ਼ ਵਿੱਚ ਹਜ਼ਾਰਾਂ ਲੋਕ ਦਸੰਬਰ 2019 ਤੋਂ ਸੜਕ ਨੰਬਰ 13ਏ (ਮਥੁਰਾ ਰੋਡ ਤੋਂ ਕਾਲਿੰਦੀ ਕੁੰਜ) ਉੱਤੇ ਬੈਠੇ ਹੋਏ ਹਨ। ਇਹ ਮੁੱਖ ਸੜਕ ਦਿੱਲੀ ਨੂੰ ਨੌਇਡਾ, ਫ਼ਰੀਦਾਬਾਦ ਨਾਲ ਜੋੜਦੀ ਹੈ ਤੇ ਰੋਜ਼ਾਨਾ ਲੱਖਾਂ ਲੋਕ ਆਵਾਜਾਈ ਲਈ ਇਸੇ ਸੜਕ ਦੀ ਵਰਤੋਂ ਕਰਦੇ ਹਨ।
 

ਇੱਥੇ ਵਰਨਣਯੋਗ ਹੈ ਕਿ ਸ੍ਰੀ ਸਾਹਨੀ ਵੱਲੋਂ ਦਿੱਲੀ ਹਾਈ ਕੋਰਟ ’ਚ ਬੀਤੀ 13 ਜਨਵਰੀ ਨੂੰ ਜਨਹਿਤ ਪਟੀਸ਼ਨ ਦਾਇਰ ਕਰਦਿਆਂ ਮੰਗ ਕੀਤੀ ਗਈ ਸੀ ਕਿ ਸ਼ਾਹੀਨ ਬਾਗ਼ ’ਚ ਸੜਕ ’ਤੇ ਬੈਠੇ ਪ੍ਰਦਰਸ਼ਨਕਾਰੀਆਂ ਨੂੰ ਹਟਾਇਆ ਜਾਵੇ ਕਿਉਂਕਿ ਇਸ ਨਾਲ ਆਮ ਲੋਕਾਂ ਨੂੰ ਬਹੁਤ ਜ਼ਿਆਦਾ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਨਾਲ ਨਾ ਸਿਰਫ਼ ਲੋਕ ਕਈ ਘੰਟਿਆਂ ਬੱਧੀ ਜਾਮ ’ਚ ਫਸੇ ਰਹਿੰਦੇ ਹਨ, ਸਗੋਂ ਪੈਟਰੋਲ–ਡੀਜ਼ਲ ਦੀ ਬਰਬਾਦੀ ਵੀ ਹੋ ਰਹੀ ਹੈ ਤੇ ਪ੍ਰਦੂਸ਼ਣ ਵੀ ਲਗਾਤਾਰ ਵੱਧਦਾ ਜਾ ਰਿਹਾ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Shaheen Bagh protest matter Supreme Court issues notice to Delhi Government and Delhi Police