ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸ਼ਾਹੀਨ ਬਾਗ਼ ਦੇ ਧਰਨਾਕਾਰੀ ਨੂੰ ਨਹੀਂ ਮਿਲੀ ਮਨਜੂਰੀ, ਪੁਲਿਸ ਨੇ ਵਾਪਸ ਭੇਜਿਆ

ਨਾਗਰਿਕਤਾ ਸੋਧ ਕਾਨੂੰਨ (CAA) ਵਿਰੁੱਧ ਪ੍ਰਦਰਸ਼ਨ ਕਰ ਰਹੇ ਸ਼ਾਹੀਨ ਬਾਗ਼ ਦੇ ਮੁਜ਼ਾਹਰਾਕਾਰੀਆਂ ਤੇ ਧਰਨਾਕਾਰੀਆਂ ਨੇ ਅੱਜ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨੂੰ ਮਿਲਣ ਦਾ ਪ੍ਰੋਗਰਾਮ ਉਲੀਕਿਆ ਸੀ। ਧਰਨਾਕਾਰੀਆਂ ਨੇ ਅੱਜ ਐਤਵਾਰ ਨੂੰ ਦੁਪਹਿਰ 2 ਵਜੇ ਸੜਕ ਨੰਬਰ 13 ਏ ਤੋਂ ਕ੍ਰਿਸ਼ਨ ਮੈਨਨ ਮਾਰਗ ਸਥਿਤ ਗ੍ਰਹਿ ਮੰਤਰੀ ਦੀ ਰਿਹਾਇਸ਼ਗਾਹ ਤੱਕ ਪੈਦਲ ਮਾਰਚ ਸ਼ੁਰੂ ਕੀਤਾ। ਇਨ੍ਹਾਂ ਧਰਨਾਕਾਰੀਆਂ ਕੋਲ ਅਮਿਤ ਸ਼ਾਹ ਨੂੰ ਮਿਲਣ ਦੀ ਮਨਜੂਰੀ ਨਹੀਂ ਮਿਲੀ ਸੀ। ਪੁਲਿਸ ਨੇ ਮਾਰਚ ਕਰ ਰਹੇ ਲੋਕਾਂ ਨੂੰ ਸਮਝਾ ਕੇ ਵਾਪਸ ਭੇਜ ਦਿੱਤਾ।
 

 

ਵਧੀਕ ਡੀਸੀਪੀ ਕੁਮਾਰ ਗਿਆਨੇਸ਼ ਨੇ ਕਿਹਾ ਕਿ ਹਾਲਾਤ ਕਾਬੂ 'ਚ ਹਨ। ਕੁਝ ਪ੍ਰਦਰਸ਼ਨਕਾਰੀ ਬੈਰੀਕੇਡਾਂ ਤਕ ਆਏ ਸਨ। ਉਨ੍ਹਾਂ ਨੂੰ ਜਦੋਂ ਅਮਿਤ ਸ਼ਾਹ ਨੂੰ ਮਿਲਣ ਲਈ ਅਪਾਇੰਟਮੈਂਟ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਇਨਕਾਰ ਕਰ ਦਿੱਤਾ। ਇਸ ਤੋਂ ਬਾਅਦ ਪੁਲਿਸ ਨੇ ਉਨ੍ਹਾਂ ਨਾਲ ਗੱਲਬਾਤ ਕੀਤੀ ਅਤੇ ਉਹ ਵਾਪਸ ਚਲੇ ਗਏ।
 

ਇਸ ਤੋਂ ਪਹਿਲਾਂ ਡੀਸੀਪੀ ਸਾਊਥ-ਈਸਟ ਆਰ.ਪੀ. ਮੀਣਾ ਨੇ ਕਿਹਾ, "ਸ਼ਾਹੀਨ ਬਾਗ ਦੇ ਪ੍ਰਦਰਸ਼ਨਕਾਰੀਆਂ ਨੇ ਸਾਨੂੰ ਦੱਸਿਆ ਕਿ ਉਹ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਣ ਲਈ ਮਾਰਚ ਕੱਢਣਾ ਚਾਹੁੰਦੇ ਹਨ। ਪਰ ਅਸੀਂ ਇਨਕਾਰ ਕਰ ਦਿੱਤਾ ਕਿਉਂਕਿ ਉਨ੍ਹਾਂ ਕੋਲ ਅਪਾਇੰਟਮੈਂਟ ਨਹੀਂ ਸੀ।"
 

 

ਦੱਸ ਦੇਈਏ ਕਿ ਸ਼ਾਹੀਨ ਬਾਗ਼ ’ਚ 15 ਦਸੰਬਰ, 2019 ਭਾਵ ਲਗਭਗ ਦੋ ਮਹੀਨਿਆਂ ਤੋਂ ਲੋਕ ਨਾਗਰਿਕਤਾ ਸੋਧ ਕਾਨੂੰਨ, ਐਨਸੀਆਰ ਤੇ ਐਨਪੀਆਰ ਵਿਰੁੱਧ ਧਰਨੇ ’ਤੇ ਬੈਠੇ ਹਨ। ਇੱਥੇ ਵਰਨਣਯੋਗ ਹੈ ਕਿ ਕੇਂਦਰ ਸਰਕਾਰ ਨਾਗਰਿਕਤਾ ਸੋਧ ਕਾਨੂੰਨ (CAA) ਲੈ ਕੇ ਆਈ ਹੈ। CAA ’ਚ ਗੁਆਂਢੀ ਦੇਸ਼ਾਂ ’ਚ ਤਸ਼ੱਦਦ ਝੱਲਣ ਵਾਲੇ ਗ਼ੈਰ–ਮੁਸਲਿਮ ਲੋਕਾਂ ਨੂੰ ਭਾਰਤ ਦੀ ਨਾਗਰਿਕਤਾ ਦੇਣ ਦੀ ਵਿਵਸਕਾ ਹੈ। ਇਸ ਕਾਨੂੰਨ ਵਿੱਚ ਕਿਉਂਕਿ ਮੁਸਲਮਾਨਾਂ ਨੂੰ ਸ਼ਾਮਲ ਨਹੀਂ ਕੀਤਾ ਗਿਆ, ਇਸੇ ਲਈ ਦੇਸ਼ ਦੇ ਕਈ ਹਿੱਸਿਆਂ ’ਚ ਇਸ ਨਵੇਂ ਸੋਧ ਕਾਨੂੰਨ ਵਿਰੁੱਧ ਲਗਾਤਾਰ ਰੋਸ ਮੁਜ਼ਾਹਰੇ ਹੋ ਰਹੇ ਹਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Shaheen Bagh protesters Stop March After Talks With Police