ਸ਼ਾਹਜਹਾਨਪੁਰ ਵਿੱਚ ਕਾਨੂੰਨ ਦੀ ਪੜ੍ਹਾਈ ਕਰਨ ਵਾਲੀ ਇੱਕ ਵਿਦਿਆਰਥਣ ਵੱਲੋਂ ਬੀਜੇਪੀ ਨੇਤਾ ਅਤੇ ਸਾਬਕਾ ਗ੍ਰਹਿ ਰਾਜ ਮੰਤਰੀ ਸਵਾਮੀ ਚਿੰਮਯਾਨੰਦ ਖ਼ਿਲਾਫ਼ ਗੰਭੀਰ ਦੋਸ਼ ਦੇ ਮਾਮਲੇ ਵਿੱਚ ਸੋਮਵਾਰ ਨੂੰ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ।
ਸੁਪਰੀਮ ਕੋਰਟ ਨੇ ਉੱਤਰ ਪ੍ਰਦੇਸ਼ ਸਰਕਾਰ ਨੂੰ ਇਹ ਹੁਕਮ ਦਿੱਤਾ ਹੈ ਕਿ ਉਹ ਕਾਨੂੰਨ ਦੀ ਵਿਦਿਆਰਥਣ ਵੱਲੋਂ ਸਾਬਕਾ ਕੇਂਦਰੀ ਰਾਜ ਮੰਤਰੀ ਉੱਤੇ ਲਗਾਏ ਗਏ ਦੋਸ਼ਾਂ ਦੀ ਜਾਂਚ ਲਈ ਐਸਆਈਟੀ ਦਾ ਗਠਨ ਕਰੇ।
Supreme Court directs Allahabad High Court to monitor the investigation on complaint filed by the student. Chief Secretary of Uttar Pradesh to provide police protection to the girl and her family, until further orders. https://t.co/eig1tiNYo5
— ANI (@ANI) September 2, 2019
ਇਸਦੇ ਨਾਲ ਹੀ ਸੁਪਰੀਮ ਕੋਰਟ ਨੇ ਇਲਾਹਾਬਾਦ ਹਾਈ ਕੋਰਟ ਨੂੰ ਵਿਦਿਆਰਥਣ ਵੱਲੋਂ ਸ਼ਿਕਾਇਤ ਦੀ ਜਾਂਚ ਦੀ ਨਿਗਰਾਨੀ ਕਰਨ ਲਈ ਕਿਹਾ ਹੈ। ਇਸ ਤੋਂ ਇਲਾਵਾ ਅਦਾਲਤ ਨੇ ਉੱਤਰ ਪ੍ਰਦੇਸ਼ ਦੇ ਮੁੱਖ ਸਕੱਤਰ ਨੂੰ ਅਗਲੇ ਹੁਕਮਾਂ ਤੱਕ ਲੜਕੀ ਅਤੇ ਲੜਕੀ ਦੇ ਪਰਿਵਾਰ ਨੂੰ ਪੁਲਿਸ ਸੁਰੱਖਿਆ ਪ੍ਰਦਾਨ ਕਰਨ ਦੇ ਆਦੇਸ਼ ਦਿੱਤੇ ਹਨ।