ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਬੁੱਧਵਾਰ ਨੂੰ ਪਾਰਟੀ ਦੇ ਦਿੱਲੀ ਇੰਚਾਰਜ ਅਹੁਦੇ ਤੋਂ ਪੀਸੀ ਚਾਕੋ ਅਤੇ ਸੁਭਾਸ਼ ਚੋਪੜਾ ਦਾ ਸੂਬਾ ਪ੍ਰਧਾਨ ਅਹੁਦੇ ਤੋਂ ਅਸਤੀਫ਼ਾ ਸਵੀਕਾਰ ਕਰ ਲਿਆ। ਪਾਰਟੀ ਵੱਲੋਂ ਜਾਰੀ ਬਿਆਨ ਅਨੁਸਾਰ ਸੋਨੀਆ ਨੇ ਬਿਹਾਰ ਦੇ ਕਾਂਗਰਸ ਦੇ ਇੰਚਾਰਜ ਸ਼ਕਤੀ ਸਿੰਘ ਗੋਹਿਲ ਨੂੰ ਦਿੱਲੀ ਦਾ ਅੰਤਰਿਮ ਇੰਚਾਰਜ ਨਿਯੁਕਤ ਕੀਤਾ ਹੈ।
ਕਾਂਗਰਸ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨੇ ਕਿਹਾ ਕਿ ਪਾਰਟੀ ਚੱਕੋ ਅਤੇ ਚੋਪੜਾ ਦੇ ਯੋਗਦਾਨ ਦੀ ਪ੍ਰਸ਼ੰਸਾ ਕਰਦੀ ਹੈ। ਪਾਰਟੀ ਦੇ ਦਿੱਲੀ ਇੰਚਾਰਜ ਪੀਸੀ ਚਾਕੋ ਨੇ ਬੁੱਧਵਾਰ ਨੂੰ ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਵੱਲੋਂ ਕਰਾਰੀ ਹਾਰ ਤੋਂ ਬਾਅਦ ਅਸਤੀਫਾ ਦੇ ਦਿੱਤਾ।
ਇਸ ਤੋਂ ਪਹਿਲਾਂ ਮੰਗਲਵਾਰ ਨੂੰ ਦਿੱਲੀ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਭਾਸ਼ ਚੋਪੜਾ ਨੇ ਹਾਰ ਦੀ ਨੈਤਿਕ ਜ਼ਿੰਮੇਵਾਰੀ ਲੈਂਦਿਆਂ ਅਸਤੀਫਾ ਦੇ ਦਿੱਤਾ ਸੀ।
ਮਹੱਤਵਪੂਰਣ ਗੱਲ ਇਹ ਹੈ ਕਿ ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ‘ਆਪ’ ਨੇ 62 ਸੀਟਾਂ ਪ੍ਰਾਪਤ ਕਰਕੇ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ ਹੈ। ਭਾਜਪਾ ਨੂੰ ਸਿਰਫ ਅੱਠ ਸੀਟਾਂ ਮਿਲੀਆਂ, ਜਦਕਿ ਕਾਂਗਰਸ ਦਾ ਖਾਤਾ ਵੀ ਨਹੀਂ ਖੋਲ੍ਹਿਆ।