ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੁਲਿਸ ਦੀ ਸਲਾਹ ’ਤੇ ED ਸਾਹਵੇਂ ਪੇਸ਼ ਨਹੀਂ ਹੋਏ ਸ਼ਰਦ ਪਵਾਰ

ਪੁਲਿਸ ਦੀ ਸਲਾਹ ’ਤੇ ED ਸਾਹਵੇਂ ਪੇਸ਼ ਨਹੀਂ ਹੋਏ ਸ਼ਰਦ ਪਵਾਰ

ਨੈਸ਼ਨਲਿਸਟ ਕਾਂਗਰਸ ਪਾਰਟੀ (NCP) ਦੇ ਪ੍ਰਧਾਨ ਸ਼ਰਦ ਪਵਾਰ ਅੱਜ ਇਨਫ਼ੋਰਸਮੈਂਟ ਡਾਇਰੈਕਟੋਰੇਟ ਦਫ਼ਤਰ ’ਚ ਨਹੀਂ ਜਾਣਗੇ। ਬੈਂਕ ਘੁਟਾਲੇ ਨਾਲ ਸਬੰਧਤ ਮਾਮਲੇ ਵਿੱਚ ਸ਼ਰਦ ਪਵਾਰ ਅੱਜ ਦੁਪਹਿਰ 2:00 ਵਜੇ ਇਨਫ਼ੋਰਸਮੈਂਟ ਡਾਇਰੈਕਟੋਰੇਟ (ED) ਦਫ਼ਤਰ ’ਚ ਜਾਣ ਵਾਲੇ ਸਨ ਪਰ ਪੁਲਿਸ ਪ੍ਰਸ਼ਾਸਨ ਦੀ ਬੇਨਤੀ ’ਤੇ ਉਨ੍ਹਾਂ ਈਡੀ ਦਫ਼ਤਰ ਨਾ ਜਾਣ ਦਾ ਫ਼ੈਸਲਾ ਕੀਤਾ ਹੈ।

 

 

ਮੁੰਬਈ ’ਚ ਆਪਣੇ ਘਰ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸ਼ਰਦ ਪਵਾਰ ਨੇ ਕਿਹਾ ਕਿ ਕਾਨੂੰਨ ਤੇ ਵਿਵਸਥਾ ਨੂੰ ਧਿਆਨ ’ਚ ਰੱਖਦਿਆਂ ਉਨ੍ਹਾਂ ਇਨਫ਼ੋਰਸਮੈਂਟ ਡਾਇਰੈਕਟੋਰੇਟ ਨਾ ਜਾਣ ਦਾ ਫ਼ੈਸਲਾ ਕੀਤਾ ਹੈ। ਨਾਲ ਹੀ ਉਨ੍ਹਾਂ ਕਿਹਾ ਕਿ ਬੈਂਕ ਘੁਟਾਲੇ ਨਾਲ ਉਨ੍ਹਾਂ ਦਾ ਕੋਈ ਲੈਣਾ–ਦੇਣਾ ਨਹੀਂ ਹੈ।

 

 

ਸ਼ਰਦ ਪਵਾਰ ਨੇ ਕਿਹਾ ਕਿ ਮੈਂ ਹੁਣ ਈਡੀ ਦਫ਼ਤਰ ਨਹੀਂ ਜਾਵਾਂਗਾ। ਮੈਂ ਇਹ ਫ਼ੈਸਲਾ ਇਸ ਲਈ ਲਿਆ ਹੈ ਕਿਉਂਕਿ ਮੈਂ ਨਹੀਂ ਚਾਹੁੰਦਾ ਕਿ ਕਾਨੂੰਨ ਤੇ ਵਿਵਸਥਾ ਦੀ ਹਾਲਤ ਖ਼ਰਾਬ ਨਾ ਹੋਵੇ। ਮੈਂ ਇੱਕ ਜ਼ਿੰਮੇਵਾਰ ਵਿਅਕਤੀ ਹਾਂ। ਉਨ੍ਹਾਂ ਕਿਹਾ ਕਿ ਮੇਰਾ ਬੈਂਕ ਘੁਟਾਲੇ ਨਾਲ ਕੋਈ ਲੈਣਾ–ਦੇਣਾ ਨਹੀਂ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਈਡੀ ਦਫ਼ਤਰ ਵਿੱਚ ਜਾ ਕੇ ਵੀ ਇਹੋ ਦੱਸਣਾ ਸੀ ਕਿ ਉਹ ਇਸ ਘੁਟਾਲੇ ਵਿੱਚ ਸ਼ਾਮਲ ਨਹੀਂ ਹਨ।

 

 

ਦੱਸਿਆ ਜਾ ਰਿਹਾ ਹੈ ਕਿ ਮੁੰਬਈ ਪੁਲਿਸ ਦੇ ਕਮਿਸ਼ਨਰ ਤੇ ਜੁਆਇੰਟ ਕਮਿਸ਼ਨਰ ਆੱਫ਼ ਪੁਲਿਸ ਸ਼ਰਦ ਪਵਾਰ ਨੂੰ ਬੇਨਤੀ ਕਰਨ ਲਈ ਉਨ੍ਹਾਂ ਦੇ ਘਰ ਗਏ ਸਨ। ਉਨ੍ਹਾਂ ਦਾ ਕਹਿਣਾ ਸੀ ਕਿ ਕਈ ਥਾਵਾਂ ਉੱਤੇ ਪਾਬੰਦੀਆਂ ਲਾਗੂ ਹਨ; ਇਸ ਲਈ ਉਹ ਪੁੱਛਗਿੱਛ ਲਈ ED ਦਫ਼ਤਰ ਨਾ ਜਾਣ।

 

 

ਮਹਾਰਾਸ਼ਟਰ ਸਟੇਟ ਕੋਆਪ੍ਰੇਟਿਵ ਬੈਂਕ ਲਿਮਿਟੇਡ ਵਿੱਚ ਕਥਿਤ 25,000 ਕਰੋੜ ਰੁਪਏ ਦੇ ਘੁਟਾਲੇ ਦੇ ਮਾਮਲੇ ਵਿੱਚ ED ਨੇ ਮੰਗਲਵਾਰ ਨੂੰ ਸੂਬੇ ਦੇ ਹੋਰ ਸਿਆਸੀ ਆਗੂਆਂ ਤੇ ਅਧਿਕਾਰੀਆਂ ਦੇ ਨਾਲ ਸ੍ਰੀ ਪਵਾਰ ਤੇ ਉਨ੍ਹਾਂ ਦੇ ਭਤੀਜੇ ਅਜੀਤ ਪਵਾਰ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Sharad Pawar did not appear before ED on the advice of Police