ਕਾਂਗਰਸ ਨੇਤਾ ਸ਼ਤਰੂਘਨ ਸਿਨਹਾ ਨੇ ਕੋਰੋਨਾ ਵਾਇਰਸ ਪ੍ਰਭਾਵਿਤ ਚੀਨ ਦੇ ਵੁਹਾਨ ਸ਼ਹਿਰ ਤੋਂ ਭਾਰਤੀਆਂ ਨੂੰ ਵਾਪਸ ਲਿਆਉਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸੈਲਿਊਟ ਕੀਤਾ ਹੈ। ਸ਼ਤਰੂਘਨ ਸਿਨਹਾ ਨੇ ਲੋਕ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਛੱਡ ਕੇ ਕਾਂਗਰਸ ਵਿੱਚ ਸ਼ਾਮਲ ਹੋਏ ਸਨ। ਉਨ੍ਹਾਂ ਨੇ ਭਾਜਪਾ ਵਿੱਚ ਰਹਿੰਦੇ ਹੋਏ ਵੀ ਪੀਐਮ ਮੋਦੀ ਅਤੇ ਅਮਿਤ ਸ਼ਾਹ ਖ਼ਿਲਾਫ਼ ਲਗਾਤਾਰ ਬਿਆਨਬਾਜ਼ੀ ਕੀਤੀ।
ਆਪਣੇ ਬਿਆਨਾਂ ਨੂੰ ਲੈ ਕੇ ਹਮੇਸ਼ਾ ਸੁਰਖ਼ੀਆਂ ਵਿੱਚ ਰਹਿਣ ਵਾਲੇ ਸ਼ਤਰੂਘਨ ਸਿਨਹਾ ਨੇ ਟਵੀਟ ਕਰਕੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ ਹੈ। ਉਨ੍ਹਾਂ ਨੇ ਆਪਣੇ ਟਵੀਟ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਏਅਰ ਇੰਡੀਆ ਦੀ ਪ੍ਰਸ਼ੰਸਾ ਕੀਤੀ ਹੈ।
#Wuhan,China, during the #CoronavirusOutbreak. Politics apart, elections far apart this humanitarian gesture was done in the nation interest. With an attitude of gratitude, I salute you & your people for having done the needful in an emergency situation so soon, as I always
— Shatrughan Sinha (@ShatruganSinha) February 3, 2020
ਉਨ੍ਹਾਂ ਨੇ ਆਪਣੇ ਟਵੀਟ ਵਿੱਚ ਲਿਖਿਆ ਕਿ ਸਤਿਕਾਰਤ ਪ੍ਰਧਾਨ ਮੰਤਰੀ ਜੀ, ਚੀਨ ਤੋਂ ਭਾਰਤੀ ਵਿਦਿਆਰਥੀਆਂ ਨੂੰ ਦੇਸ਼ ਵਾਪਸ ਲਿਆਉਣ ਲਈ ਮੈਂ ਤੁਹਾਡੇ ਪ੍ਰਧਾਨ ਮੰਤਰੀ ਦਫ਼ਤਰ, ਗ੍ਰਹਿ ਮੰਤਰੀ ਅਮਿਤ ਸ਼ਾਹ, ਏਅਰ ਇੰਡੀਆ ਅਤੇ ਇਸ ਦੇ ਚਾਲਕ ਦਲ ਦੇ ਮੈਂਬਰਾਂ ਦੀ ਪ੍ਰਸ਼ੰਸਾ ਕਰਦਾ ਹਾਂ।
ਰਾਜਨੀਤੀ ਅਤੇ ਚੋਣਾਂ ਤੋਂ ਹਟ ਕੇ ਇਹ ਮਾਨਵਤਾ ਕਦਮ ਰਾਸ਼ਟਰੀ ਹਿੱਤ ਵਿੱਚ ਚੁੱਕਿਆ ਗਿਆ ਹੈ। ਇਸ ਲਈ ਮੈਂ ਤੁਹਾਨੂੰ ਅਤੇ ਤੁਹਾਡੀ ਸਰਕਾਰ ਨੂੰ ਸੈਲਿਊਟ ਕਰਦਾ ਹਾਂ। ਤੁਸੀਂ ਮੁਸ਼ਕਲ ਸਮੇਂ ਵਿੱਚ ਚੀਨ ਵਿੱਚ ਰਹਿਣ ਵਾਲੇ ਵਿਦਿਆਰਥੀਆਂ ਦੀ ਸਹਾਇਤਾ ਕੀਤੀ ਹੈ।