ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸ਼ੀਲਾ ਦੀਕਸ਼ਿਤ ਨਹੀਂ ਰਹੇ

ਸ਼ੀਲਾ ਦੀਕਸ਼ਿਤ ਨਹੀਂ ਰਹੇ

ਦਿੱਲੀ ਦੇ ਸਾਬਕਾ ਮੁੱਖ ਮੰਤਰੀ ਤੇ ਕਾਂਗਰਸੀ ਆਗੂ ਸ਼ੀਲਾ ਦੀਕਸ਼ਿਤ ਦਾ ਅੱਜ ਦਿਲ ਦਾ ਦੌਰਾ ਪੈਣ ਕਾਰਨ ਨਵੀਂ ਦਿੱਲੀ ' ਦੇਹਾਂਤ ਹੋ ਗਿਆ ਉਹ 81 ਸਾਲਾਂ ਦੇ ਸਨ

 

 

ਤਿੰਨ ਵਾਰ ਦਿੱਲੀ ਦੇ ਮੁੱਖ ਮੰਤਰੀ ਰਹੇ ਸ਼ੀਲਾ ਦੀਕਸ਼ਿਤ ਪਿਛਲੇ ਲੰਮੇ ਸਮੇਂ ਤੋਂ ਬੀਮਾਰ ਚੱਲ ਰਹੇ ਸਨ ਉਨ੍ਹਾਂ ਦਾ ਐਸਕਾਰਟ ਹਸਪਤਾਲ ’ਚ ਇਲਾਜ ਚੱਲ ਰਿਹਾ ਸੀ। ਉਹ ਸਾਲ 1998 ਤੋਂ 2013 ਤੱਕ ਦਿੱਲੀ ਦੇ ਮੁੱਖ ਮੰਤਰੀ ਰਹੇ।

 

 

ਸ੍ਰੀਮਤੀ ਸ਼ੀਲਾ ਦੀਕਸ਼ਿਤ ਦੇ ਦੇਹਾਂਤ ’ਤੇ ਭਾਰਤ ਦੇ ਰਾਸ਼ਟਰਪਤੀ ਸ੍ਰੀ ਰਾਮਨਾਥ ਕੋਵਿੰਦ, ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ, ਰੱਖਿਆ ਮੰਤਰੀ ਸ੍ਰੀ ਰਾਜਨਾਥ ਸਿੰਘ, ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਹਜ਼ਾਰਾਂ ਪ੍ਰਮੁੱਖ ਆਗੂਆਂ ਨੇ ਆਪੋ–ਆਪਣੇ ਸੋਗ–ਸੁਨੇਹੇ ਜਾਰੀ ਕੀਤੇ ਹਨ।

 

 

ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਸ੍ਰੀਮਤੀ ਦੀਕਸ਼ਿਤ ਨਾਲ ਆਪਣੀ ਇੱਕ ਤਸਵੀਰ ਸ਼ੇਅਰ ਕਰਦਿਆਂ ਆਪਣਾ ਸੋਗ–ਸੁਨੇਹਾ ਟਵੀਟ ਕੀਤਾ ਹੈ।

 

 

 

ਇੰਝ ਕਾਂਗਰਸ ਨੇ ਸ੍ਰੀਮਤੀ ਸ਼ੀਲਾ ਦੀਕਸ਼ਿਤ ਦੀ ਅਗਵਾਈ ਹੇਠ ਦਿੱਲੀ ’ਚ ਤਿੰਨ ਵਾਰ ਸਰਕਾਰ ਬਣਾਈ ਸੀ।

 

 

ਸ੍ਰੀਮਤੀ ਸ਼ੀਲਾ ਦੀਕਸ਼ਿਤ ਦਾ ਸ਼ੁਮਾਰ ਕਾਂਗਰਸ ਦੇ ਪ੍ਰਮੁੱਖ ਆਗੂਆਂ ਵਿੱਚ ਹੁੰਦਾ ਸੀ। ਉਨ੍ਹਾਂ ਦਾ ਜਨਮ 31 ਮਾਰਚ, 1938 ਨੂੰ ਪੰਜਾਬ ਦੇ ਕਪੂਰਥਲਾ ’ਚ ਹੋਇਆ ਸੀ। ਉਨ੍ਹਾਂ ਦਿੱਲੀ ਦੇ ਕਾਨਵੈਂਟ ਆੱਫ਼ ਜੀਸਸ ਐਂਡ ਮੇਰੀ ਸਕੂਲ ਤੋਂ ਪੜ੍ਹਾਈ ਕੀਤੀ ਤੇ ਫਿਰ ਦਿੱਲੀ ਯੂਨੀਵਰਸਿਟੀ ਦੇ ਮਿਰਾਂਡਾ ਹਾਊਸ ਕਾਲਜ ਤੋਂ ਐੱਮਏ ਦੀ ਡਿਗਰੀ ਹਾਸਲ ਕੀਤੀ।

 

 

ਸ਼ੀਲਾ ਦੀਕਸ਼ਿਤ 1984 ਤੋਂ 1989 ਤੱਕ ਉੱਤਰ ਪ੍ਰਦੇਸ਼ ਦੇ ਕਨੌਜ ਤੋਂ ਵੀ ਐੱਮਪੀ ਰਹੇ ਹਨ। ਉਹ ਸੰਸਦ ਮੈਂਬਰ ਵਜੋਂ ਲੋਕ ਸਭਾ ਦੀ ਐਸਟੀਮੇਟਸ ਕਮੇਟੀ ਦਾ ਹਿੱਸਾ ਵੀ ਰਹੇ। ਸ਼ੀਲਾ ਦੀਕਸ਼ਿਤ ਨੂੰ ਦਿੱਲੀ ਦਾ ਚਿਹਰਾ ਬਦਲਣ ਦਾ ਸਿਹਰਾ ਦਿੱਤਾ ਜਾਂਦਾ ਹੈ। ਉਨ੍ਹਾਂ ਦੇ ਕਾਰਜਕਾਲ ਦੌਰਾਨ ਹੀ ਦਿੱਲੀ ’ਚ ਬਹੁਤ ਸਾਰੇ ਵਿਕਾਸ ਕਾਰਜ ਹੋਏ ਸਨ।

 

 

ਪਿੱਛੇ ਜਿਹੇ ਲੋਕ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਨੇ ਸ਼ੀਲਾ ਦੀਕਸ਼ਿਤ ਨੂੰ ਉੱਤਰ–ਪੂਰਬੀ ਦਿੱਲੀ ਲੋਕ ਸਭਾ ਸੀਟ ਉੱਤੇ ਆਪਣਾ ਉਮੀਦਵਾਰ ਬਣਾਇਆ ਸੀ। ਉਨ੍ਹਾਂ ਨੂੰ ਭਾਜਪਾ ਸੂਬਾ ਪ੍ਰਧਾਨ ਮਨੋਜ ਤਿਵਾੜੀ ਹੱਥੋਂ ਹਾਰ ਦਾ ਸਾਹਮਣਾ ਕਰਨਾ ਪਿਆ ਸੀ।

 

 

ਸ੍ਰੀਮਤੀ ਸ਼ੀਲਾ ਦੀਕਸ਼ਿਤ ਨੂੰ ਯੂਪੀਏ ਦੇ ਪ੍ਰਧਾਨ ਸੋਨੀਆ ਗਾਂਧੀ ਦਾ ਕਰੀਬੀ ਮੰਨਿਆ ਜਾਂਦਾ ਸੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Sheila Dixit passes away