ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸ਼੍ਰੋਮਣੀ ਕਮੇਟੀ ਨੇ ਸਿੱਖ ਰੈਫਰੈਂਸ ਲਾਇਬ੍ਰੇਰੀ ਦੇ ਮਾਮਲੇ ਸਬੰਧੀ ਉੱਚ ਪੱਧਰੀ ਜਾਂਚ ਕਮੇਟੀ ਕੀਤੀ ਗਠਤ


ਪੰਜ ਮੈਂਬਰੀ ਜਾਂਚ ਕਮੇਟੀ ਸਾਹਿਤਕ ਸਰਮਾਏ ਦੀ ਪਾਰਦਰਸ਼ੀ ਤਰੀਕੇ ਨਾਲ ਕਰੇਗੀ ਪੜਤਾਲ- ਭਾਈ ਲੌਂਗੋਵਾਲ

 

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਤੇ ਐਲਾਨ ਮੁਤਾਬਕ ਸਿੱਖ ਰੈਫਰੈਂਸ ਲਾਇਬ੍ਰੇ੍ਰਰੀ ਦੇ ਮਾਮਲੇ ਸਬੰਧੀ ਉੱਚ ਪੱਧਰੀ ਕਮੇਟੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਗਠਤ ਕਰ ਦਿੱਤੀ ਗਈ ਹੈ। 

 

ਇਸ ਪੰਜ ਮੈਂਬਰੀ ਕਮੇਟੀ ਵਿੱਚ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਤੇ ਬੀਬੀ ਜਗੀਰ ਕੌਰ, ਸ਼੍ਰੋਮਣੀ ਕਮੇਟੀ ਦੇ ਸਾਬਕਾ ਸਕੱਤਰ ਸ. ਦਲਮੇਘ ਸਿੰਘ, ਗੁਰੂ ਨਾਨਕ ਦੇਵ ਯੂਨੀਵਰਸਿਟੀ ਤੋਂ ਡਾ. ਅਮਰ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੂੰ ਸ਼ਾਮਲ ਕੀਤਾ ਹੈ।

 

 ਦੱਸਣਯੋਗ ਹੈ ਕਿ ਜੂਨ 1984 ’ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਕੀਤੇ ਫ਼ੌਜੀ ਹਮਲੇ ਦੌਰਾਨ ਚੁਰਾਇਆ ਗਿਆ ਸਿੱਖ ਕੌਮ ਦਾ ਸਾਹਿਤਕ ਸਰਮਾਇਆ ਵਾਪਸ ਆਉਣ ਦੀਆਂ ਖ਼ਬਰਾਂ ਪ੍ਰਕਾਸ਼ਤ ਹੋਣ ਮਗਰੋਂ ਸ਼੍ਰੋਮਣੀ ਕਮੇਟੀ ਵੱਲੋਂ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਇਸ ਸਬੰਧੀ ਉੱਚ ਪੱਧਰੀ ਸਬ-ਕਮੇਟੀ ਬਣਾਉਣ ਦੀ ਸਿਫ਼ਾਰਸ਼ ਵੀ ਕੀਤੀ ਸੀ। 

 

ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਇਕ ਬਿਆਨ ਵਿਚ ਭਾਈ ਲੌਂਗੋਵਾਲ ਨੇ ਕਿਹਾ ਕਿ ਸਿੱਖ ਰੈਫਰੈਂਸ ਲਾਇਬ੍ਰੇਰੀ ਦੇ ਕੀਮਤੀ ਸਰਮਾਏ ਸਬੰਧੀ ਆਈਆਂ ਖ਼ਬਰਾਂ ਦੀ ਤਹਿ ਤੱਕ ਜਾਣ ਲਈ ਬਣਾਈ ਗਈ ਕਮੇਟੀ ਪਾਰਦਰਸ਼ੀ ਢੰਗ ਨਾਲ ਜਾਂਚ ਕਰੇਗੀ। 

 

ਉਨ੍ਹਾਂ ਆਖਿਆ ਕਿ ਇਹ ਮਾਮਲਾ ਕਿਉਂਕਿ ਕੌਮ ਦੀਆਂ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ, ਇਸ ਲਈ ਜਾਂਚ ਕਮੇਟੀ 1984 ਤੋਂ ਲੈ ਕੇ ਹੁਣ ਤੱਕ ਦਾ ਰਿਕਾਰਡ ਵਾਚਣ ਉਪਰੰਤ ਆਪਣੀ ਰਿਪੋਰਟ ਦੇਵੇਗੀ।


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Shiromani Committee constituted a high level inquiry committee for the reference of the Sikh Reference Library