ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸ਼ਿਵ ਸੈਨਾ ਨੇ PM ਮੋਦੀ ਨੂੰ ਕਿਹਾ, ਵੱਡਾ ਭਰਾ-ਛੋਟੇ ਭਰਾ ਉਧਵ ਨਾਲ ਕਰੋ ਸਹਿਯੋਗ

ਸ਼ਿਵ ਸੈਨਾ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵੱਡਾ ਭਰਾ ਕਹਿੰਦੇ ਹੋਏ ਕਿਹਾ ਕਿ ਪ੍ਰਧਾਨ ਮੰਤਰੀ ਅਤੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਉਧਵ ਠਾਕਰੇ ਦੇ ਸੰਬੰਧ ਭਰਾ ਵਾਂਗ ਹਨ ਅਤੇ ਮੋਦੀ ਦੀ ਜ਼ਿੰਮੇਵਾਰੀ ਹੈ ਕਿ ਉਹ ਸੂਬੇ ਦੀ ਕਮਾਨ ਸੰਭਾਲ ਰਹੇ ਆਪਣੇ ਛੋਟੇ ਭਰਾ ਨਾਲ ਸਹਿਯੋਗ ਕਰਨ।

 

ਕੇਂਦਰ ਨੂੰ ਸੰਬੋਧਨ ਕਰਦਿਆਂ ਸ਼ਿਵ ਸੈਨਾ ਨੇ ਕਿਹਾ ਕਿ ਦਿੱਲੀ ਨੂੰ ਮਹਾਰਾਸ਼ਟਰ ਦੇ ਲੋਕਾਂ ਦੇ ਫ਼ੈਸਲੇ ਦਾ ਸਨਮਾਨ ਕਰਨਾ ਚਾਹੀਦਾ ਹੈ ਅਤੇ ਇਸ ਗੱਲ ਦਾ ਧਿਆਨ ਰੱਖਣਾ ਚਾਹੀਦਾ ਹੈ ਕਿ ਰਾਜ ਸਰਕਾਰ ਦੀ ਸਥਿਰਤਾ ਨੂੰ ਕੋਈ ਨੁਕਸਾਨ ਨਾ ਹੋਵੇ।

 

ਸ਼ਿਵ ਸੈਨਾ ਨੇ ਇਹ ਟਿੱਪਣੀ ਆਪਣੇ ਮੁੱਖ ਪੱਤਰ ਸਾਮਨਾ ਵਿੱਚ ਸ੍ਰੀ ਉਧਵ ਠਾਕਰੇ ਦੇ ਵੀਰਵਾਰ ਸ਼ਾਮ ਨੂੰ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣ ਤੋਂ ਬਾਅਦ ਮੋਦੀ ਵੱਲੋਂ ਦਿੱਤੀਆਂ ਸ਼ੁੱਭ ਇੱਛਾਵਾਂ ਵਜੋਂ ਕੀਤੀ। ਮੋਦੀ ਸ਼ਿਵ ਸੈਨਾ ਮੁਖੀ ਠਾਕਰੇ ਨੂੰ ਪਹਿਲਾਂ ਹੀ ਆਪਣਾ ਛੋਟਾ ਭਰਾ ਦੱਸ ਚੁੱਕੇ ਹਨ। 

 

ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ, ਮੁੱਖ ਮੰਤਰੀ ਦੇ ਅਹੁਦੇ ਨੂੰ ਸਾਂਝਾ ਕਰਨ ਦੇ ਮੁੱਦੇ ਨੂੰ ਲੈ ਕੇ ਭਾਜਪਾ ਅਤੇ ਸ਼ਿਵ ਸੈਨਾ ਦਰਮਿਆਨ ਸਬੰਧਾਂ ਵਿੱਚ ਰੋਸ ਪੈਦਾ ਹੋ ਗਿਆ ਸੀ।


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Shiv Sena calls PM Modi elder brother seeks positive role from Centre