ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸ਼ਿਵ ਸੈਨਾ ਕਾਰਕੁੰਨਾਂ ਨੇ ਬੀਮਾ ਕੰਪਨੀ ਦੇ ਦਫ਼ਤਰ ਦੀ ਕੀਤੀ ਭੰਨਤੋੜ

ਮਹਾਰਾਸ਼ਟਰ ਦੇ ਕੋਰੇਗਾਓਂ ਚ ਸ਼ਿਵ ਸੈਨਾ ਦੇ ਮੈਂਬਰਾਂ ਨੇ ਅੱਜ ਬੁੱਧਵਾਰ ਬੀਮਾ ਕੰਪਨੀ ਇਫਕੋ ਟੋਕਿਓ ਦੇ ਦਫਤਰ ਦੀ ਰੱਜ ਕੇ ਭੰਨਤੋੜ ਕੀਤੀ। ਉਨ੍ਹਾਂ ਦਾ ਕਹਿਣਾ ਹੈ ਕਿ ਕੰਪਨੀ ਤੋਂ ਕਿਸਾਨਾਂ ਦਾ ਹੱਕ ਪ੍ਰਾਪਤ ਕਰਨ ਲਈ ਅੱਜ ਅਜਿਹਾ ਕੀਤਾ ਗਿਆ ਹੈ।

 

ਉਨ੍ਹਾਂ ਕਿਹਾ ਕਿ ਕੰਪਨੀ ਨੇ ਕਿਸਾਨਾਂ ਕੋਲੋਂ ਉਨ੍ਹਾਂ ਦੀਆਂ ਫਸਲਾਂ ਦਾ ਬੀਮਾ ਤਾਂ ਕਰਵਾ ਲਿਆ ਪਰ ਜਦੋਂ ਫਸਲ ਖਰਾਬ ਹੋਣ ਤੇ ਪੈਸੇ ਦੇਣ ਦੀ ਵਾਰੀ ਆਈ ਤਾਂ ਇਸ ਕੰਪਨੀ ਨੇ ਪੈਸੇ ਦੇਣ ਵੇਲੇ ਕੋਈ ਕਾਰਵਾਈ ਨਹੀਂ ਕੀਤੀ।

 

ਸ਼ਿਵ ਸੈਨਾ ਨੇ ਇਹ ਵੀ ਦੋਸ਼ ਲਾਇਆ ਹੈ ਕਿ ਫਸਲਾਂ ਦੇ ਨੁਕਸਾਨ ਹੋਣ ਤੋਂ ਬਾਅਦ ਵੀ ਕਿਸਾਨਾਂ ਤੋਂ ਬੀਮਾ ਰਾਸ਼ੀ ਵਸੂਲ ਕੀਤੀ ਜਾ ਰਹੀ ਹੈ। ਜਿਨ੍ਹਾਂ ਕਿਸਾਨਾਂ ਦੀਆਂ ਫਸਲਾਂ ਖਰਾਬ ਹੋ ਗਈਆਂ ਹਨ, ਉਨ੍ਹਾਂ ਨੂੰ ਜਲਦੀ ਤੋਂ ਜਲਦੀ ਪੈਸੇ ਦਿੱਤੇ ਜਾਣ।

 

ਦੂਜੇ ਪਾਸੇ ਕੰਪਨੀ ਦਾ ਕਹਿਣਾ ਹੈ ਕਿ 10 ਲੱਖ ਤੋਂ ਵੱਧ ਕਿਸਾਨਾਂ ਲਈ 549.08 ਕਰੋੜ ਰੁਪਏ ਦੇ ਦਾਅਵੇ ਦਾ ਨਿਪਟਾਰਾ ਕੀਤਾ ਗਿਆ ਹੈ। ਇਸ ਵਿੱਚ 10 ਲੱਖ 19 ਹਜ਼ਾਰ 99 ਕਿਸਾਨਾਂ ਦਾ ਪੈਸਾ ਦਿੱਤਾ ਗਿਆ ਹੈ। ਸਿਰਫ 5 ਤੋਂ 10 ਫੀਸਦ ਦਾਅਵਿਆਂ ਦਾ ਤਕਨੀਕੀ ਕਾਰਨਾਂ ਕਰਕੇ ਨਿਪਟਾਰਾ ਨਹੀਂ ਕੀਤਾ ਗਿਆ। ਉਹ ਵੀ ਜਲਦੀ ਹੀ ਪਾਸ ਕਰ ਦਿੱਤੇ ਜਾਣਗੇ।

ਦੱਸ ਦਈਏ ਕਿ ਮਹਾਰਾਸ਼ਟਰ ਦੇ ਕਿਸਾਨਾਂ ਨੂੰ ਬੇਮੌਸਮੀ ਪਏ ਮੀਂਹ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਕਾਰਨ ਉਨ੍ਹਾਂ ਦੀ ਹਾੜ੍ਹੀ ਅਤੇ ਸਾਉਣੀ ਦੀਆਂ ਫਸਲਾਂ ਖਰਾਬ ਹੋ ਗਈਆਂ ਹਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Shiv Sena workers raging on company recovering premium from farmers vandalized office