ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੁਲਿਸ ਚੈਕ ਪੋਸਟ 'ਤੇ ਬੀਮਾਰ ਬੱਚੀ ਨੂੰ ਇੱਕ ਘੰਟੇ ਤਕ ਰੋਕਿਆ, ਇਲਾਜ ਨਾ ਮਿਲਣ ਕਾਰਨ ਹੋਈ ਮੌਤ

ਉੱਤਰ ਪ੍ਰਦੇਸ਼ ਦੇ ਮੇਰਠ ਜ਼ਿਲ੍ਹੇ 'ਚ ਸਮੇਂ ਸਿਰ ਇਲਾਜ ਨਾ ਹੋਣ ਕਾਰਨ 5 ਸਾਲਾ ਲੜਕੀ ਦੀ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ। ਪਰਿਵਾਰਕ ਮੈਂਬਰਾਂ ਦਾ ਦੋਸ਼ ਹੈ ਕਿ ਮੇਰਠ 'ਚ ਮੋਹਿਦੀਪੁਰ ਪੁਲਿਸ ਚੈਕ ਪੋਸਟ 'ਤੇ ਤਾਇਨਾਤ ਪੁਲਿਸ ਮੁਲਾਜ਼ਮਾਂ ਨੇ ਚੈਕਿੰਗ ਦੇ ਨਾਂਅ 'ਤੇ ਉਨ੍ਹਾਂ ਨੂੰ ਇੱਕ ਘੰਟੇ ਤੋਂ ਵੀ ਵੱਧ ਸਮੇਂ ਲਈ ਰੋਕਿਆ ਸੀ। ਸੰਘਰਸ਼ ਕਮੇਟੀ ਨੇ ਮੇਰਠ ਦੇ ਸੀਨੀਅਰ ਪੁਲਿਸ ਮੁਖੀ ਤੋਂ ਦੋਸ਼ੀ ਪੁਲਿਸ ਵਾਲਿਆਂ ਵਿਰੁੱਧ ਕਾਰਵਾਈ ਦੀ ਮੰਗ ਕੀਤੀ ਹੈ।
 

ਸ਼ਹਿਰ ਦੀ ਵਾਲਮੀਕਿ ਕਾਲੋਨੀ ਦੇ ਵਸਨੀਕ ਰਾਕੇਸ਼ ਕੁਮਾਰ ਨਗਰ ਪਾਲਿਕਾ ਪ੍ਰੀਸ਼ਦ ਮੋਦੀਨਗਰ 'ਚ ਸਫਾਈ ਨਾਇਕ ਅਹੁਦੇ 'ਤੇ ਕੰਮ ਕਰ ਰਹੇ ਹਨ। ਇਨ੍ਹੀਂ ਦਿਨੀਂ ਉਨ੍ਹਾਂ ਦੀ ਡਿਊਟੀ ਵਾਰਡ ਨੰਬਰ-22 ਵਿਖੇ ਚੱਲ ਰਹੀ ਹੈ। ਵੀਰਵਾਰ ਨੂੰ ਰਾਕੇਸ਼ ਕੁਮਾਰ ਦੁਪਹਿਰ 11 ਵਜੇ ਦੇ ਕਰੀਬ ਡਿਊਟੀ ਕਰ ਰਹੇ ਸਨ। ਇਸ ਦੌਰਾਨ ਘਰੋਂ ਫ਼ੋਨ ਆਇਆ ਕਿ ਪੋਤੀ ਦੀ ਸਿਹਤ ਅਚਾਨਕ ਖ਼ਰਾਬ ਹੋ ਗਈ ਹੈ।
 

ਰਾਕੇਸ਼ ਆਪਣੇ ਸਾਥੀਆਂ ਨੂੰ ਲੈ ਕੇ ਘਰ ਪਹੁੰਚੇ ਅਤੇ ਬੱਚੀ ਨੂੰ ਪਹਿਲਾਂ ਸਥਾਨਕ ਹਸਪਤਾਲ ਲੈ ਗਏ। ਹਸਪਤਾਲ ਵਿੱਚ ਮੌਜੂਦ ਡਾਕਟਰਾਂ ਨੇ ਸਥਿਤੀ ਗੰਭੀਰ ਹੋਣ ਕਾਰਨ ਮੇਰਠ ਰੈਫ਼ਰ ਕਰ ਦਿੱਤਾ। ਐਂਬੂਲੈਂਸ ਨਾ ਮਿਲਣ ਕਾਰਨ ਰਾਕੇਸ਼ ਆਪਣੇ ਨਿੱਜੀ ਵਾਹਨ 'ਤੇ ਤਿੰਨ ਸਾਥੀਆਂ ਨੂੰ ਲੈ ਕੇ ਮੇਰਠ ਦੇ ਹਸਪਤਾਲ ਲਈ ਰਵਾਨਾ ਹੋ ਗਏ।
 

ਦੋਸ਼ ਹੈ ਕਿ ਜਦੋਂ ਉਹ ਮੇਰਠ-ਦਿੱਲੀ ਹਾਈਵੇਅ 'ਤੇ ਮੋਹਿਦੀਪੁਰ ਪੁਲਿਸ ਚੈਕ ਪੋਸਟ 'ਤੇ ਪਹੁੰਚੇ ਤਾਂ ਉੱਥੇ ਤਾਇਨਾਤ ਪੁਲਿਸ ਮੁਲਾਜ਼ਮਾਂ ਨੇ ਉਨ੍ਹਾਂ ਨੂੰ ਰੋਕ ਲਿਆ ਅਤੇ ਮੇਰਠ ਬੰਦ ਹੋਣ ਦੀ ਗੱਲ ਕਹਿ ਕੇ ਅੱਗੇ ਨਾ ਜਾਣ ਦਿੱਤਾ। ਇਸ ਬਾਰੇ ਸਫ਼ਾਈ ਅਮਲੇ ਅਤੇ ਪੁਲਿਸ ਮੁਲਾਜ਼ਮਾਂ ਵਿਚਕਾਰ ਕਾਫ਼ੀ ਬਹਿਸ ਹੋਈ। ਇੰਨਾ ਹੀ ਨਹੀਂ ਰਾਕੇਸ਼ ਨੇ ਇੱਕ ਪੁਲਿਸ ਮੁਲਾਜ਼ਮ ਦੇ ਪੈਰ ਫੜ ਕੇ ਉਨ੍ਹਾਂ ਨੂੰ ਜਾਣ ਦੀ ਬੇਨਤੀ ਕੀਤੀ, ਪਰ ਪੁਲਿਸ ਵਾਲਿਆਂ ਨੇ ਉਸ ਨੂੰ ਜਾਣ ਨਹੀਂ ਦਿੱਤਾ। ਕਾਲੋਨੀ ਤੋਂ ਹੋਰ ਲੋਕਾਂ ਦੇ ਉੱਥੇ ਪਹੁੰਚਣ 'ਤੇ ਪੁਲਿਸ ਨੇ ਉਨ੍ਹਾਂ ਨੂੰ ਅੱਗੇ ਜਾਣ ਦਿੱਤਾ, ਪਰ ਬੱਚੀ ਨੇ ਰਸਤੇ 'ਚ ਦਮ ਤੋੜ ਦਿੱਤਾ।
 

ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਜੇ ਬੱਚੀ ਨੂੰ ਸਮੇਂ ਸਿਰ ਇਲਾਜ ਮਿਲ ਜਾਂਦਾ ਤਾਂ ਸ਼ਾਇਦ ਉਸ ਦੀ ਜਾਨ ਬੱਚ ਸਕਦੀ ਸੀ। ਸੰਘਰਸ਼ ਕਮੇਟੀ ਦੇ ਚੇਅਰਮੈਨ ਅਸ਼ੀਸ਼ ਤਿਆਗੀ ਨੇ ਕਿਹਾ ਕਿ ਸ਼ੁੱਕਰਵਾਰ ਨੂੰ ਕੌਂਸਲਰਾਂ ਦਾ ਇੱਕ ਵਫ਼ਦ ਮੇਰਠ ਦੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਮਿਲੇਗਾ ਅਤੇ ਦੋਸ਼ੀ ਪੁਲਿਸ ਮੁਲਾਜ਼ਮਾਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ ਜਾਵੇਗੀ। ਪਰਿਵਾਰਕ ਮੈਂਬਰਾਂ ਨੇ ਸੂਬੇ ਦੇ ਮੁੱਖ ਮੰਤਰੀ ਨੂੰ ਵੀ ਸ਼ਿਕਾਇਤ ਕੀਤੀ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Sick Girl Died Due To Lack Of Treatment After Stopped For One Hour At Police Check Post In Uttar Pradesh Meerut Modi Nagar Ghaziabad