ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਇਮਰਾਨ ਖਾਨ ਦੇ ਸਹੁੰ ਚੁੱਕ ਸਮਾਰੋਹ ਵਿਚ ਹਾਜ਼ਰ ਹੋਣ ਲਈ ਸਿੱਧੂ ਨੇ ਮੰਗੀ ਮਨਜ਼ੂਰੀ

ਨਵਜੋਤ ਸਿੰਘ ਸਿੱਧੂ

ਕ੍ਰਿਕਟਰ ਤੋਂ ਸਿਆਸਤਦਾਨ ਬਣੇ ਤੇ ਪੰਜਾਬ ਸਰਕਾਰ 'ਚ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਪਾਕਿਸਤਾਨ ਦੇ ਪ੍ਰਧਾਨਮੰਤਰੀ ਚੁਣੇ ਗਏ ਇਮਰਾਨ ਖ਼ਾਨ ਦੇ ਸਹੁੰ ਚੁੱਕ ਸਮਾਗਮ ਵਿਚ ਸ਼ਾਮਲ ਹੋਣ ਲਈ ਸਰਕਾਰ ਦੀ ਇਜਾਜ਼ਤ ਮੰਗੀ ਹੈ।

 

ਸਿੱਧੂ ਨੇ ਵਿਦੇਸ਼ ਮੰਤਰਾਲੇ ਨੂੰ ਆਪਣੀ ਅਰਜ਼ੀ ਪੇਸ਼ ਕਰਨ ਤੋਂ ਬਾਅਦ ਕਿਹਾ ਕਿ,"ਕੁਝ ਰਸਮੀ ਕਾਰਵਾਈਆਂ ਹਨ ਜਿਨ੍ਹਾਂ ਲਈ ਮੈਂ ਇੱਥੇ ਆਇਆ ਹਾਂ। ਮੈਂ ਸਰਕਾਰੀ ਆਗਿਆ ਲਈ ਅਰਜ਼ੀ ਦਿੱਤੀ ਹੈ. ਹਰ ਚੀਜ਼ ਭਾਰਤ ਸਰਕਾਰ ਦੀ ਇਜਾਜ਼ਤ 'ਤੇ ਨਿਰਭਰ ਕਰਦੀ ਹੈ।" ਹਰੇਕ ਮੰਤਰੀ ਨੂੰ ਵਿਦੇਸ਼ ਯਾਤਰਾ ਲਈ ਵਿਦੇਸ਼ ਮੰਤਰਾਲੇ ਤੋਂ ਪ੍ਰਵਾਨਗੀ ਲੈਣ ਦੀ ਲੋੜ ਪੈਂਦੀ ਹੈ।

 

 ਉਨ੍ਹਾਂ ਨੇ ਪਾਕਿਸਤਾਨ ਹਾਈ ਕਮਿਸ਼ਨ ਜਾ ਕੇ ਸਹੁੰ ਚੁੱਕ ਸਮਾਗਮ ਵਿਚ ਸ਼ਾਮਲ ਹੋਣ ਲਈ ਜ਼ਰੂਰੀ ਰਸਮੀ ਕਾਰਵਾਈਆਂ 'ਤੇ ਵੀ ਚਰਚਾ ਕੀਤੀ।

 

ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀ.ਟੀ.ਆਈ.) ਦੇ ਮੁਖੀ ਇਮਰਾਨ ਖ਼ਾਨ 18 ਅਗਸਤ ਨੂੰ ਸਹੁੰ ਚੁੱਕ ਰਹੇ ਹਨ। ਉਨ੍ਹਾਂ ਨੇ ਭਾਰਤੀ ਕ੍ਰਿਕਟ ਖਿਡਾਰੀ ਸੁਨੀਲ ਗਾਵਸਕਰ, ਕਪਿਲ ਦੇਵ ਅਤੇ ਨਵਜੋਤ ਸਿੱਧੂ ਨੂੰ ਸਹੁੰ ਚੁੱਕ ਸਮਾਗਮ ਲਈ ਸੱਦਾ ਦਿੱਤਾ ਹੈ।

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Sidhu sought the government permission to attend the swearing in ceremony of Imran Khan