ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਦਿੱਲੀ ’ਚ ਸਿੱਖਾਂ ਵੱਲੋਂ ਪਾਕਿਸਤਾਨੀ ਹਾਈ ਕਮਿਸ਼ਨ ਅੱਗੇ ਰੋਸ ਮੁਜ਼ਾਹਰਾ

ਦਿੱਲੀ ’ਚ ਸਿੱਖਾਂ ਵੱਲੋਂ ਪਾਕਿਸਤਾਨੀ ਹਾਈ ਕਮਿਸ਼ਨ ਅੱਗੇ ਰੋਸ ਮੁਜ਼ਾਹਰਾ

ਪਾਕਿਸਤਾਨ ’ਚ ਸਿੱਖ ਕੁੜੀ ਜਗਜੀਤ ਕੌਰ ਦਾ ਜ਼ਬਰਦਸਤੀ ਧਰਮ–ਪਰਿਵਰਤਨ ਕਰਵਾ ਕੇ ਉਸ ਦਾ ਵਿਆਹ ਇੱਕ ਮੁਸਲਿਮ ਲੜਕੇ ਨਾਲ ਕਰਵਾਉਣ ਦਾ ਮਾਮਲਾ ਭਾਰਤ ’ਚ ਪੂਰੀ ਤਰ੍ਹਾਂ ਭਖ ਗਿਆ ਹੈ। ਅੱਜ ਨਵੀਂ ਦਿੱਲੀ ਵਿਖੇ ਸਿੱਖਾਂ ਦੇ ਇੱਕ ਵੱਡੇ ਇਕੱਠ ਨੇ ਪਾਕਿਸਤਾਨੀ ਹਾਈ ਕਮਿਸ਼ਨ ਦਫ਼ਤਰ ਦੇ ਬਾਹਰ ਜ਼ਬਰਦਸਤ ਰੋਸ ਮੁਜ਼ਾਹਰਾ ਕੀਤਾ।

 

 

ਸਿੱਖ ਪ੍ਰਦਰਸ਼ਨਕਾਰੀਆਂ ਦੀਆਂ ਪੁਲਿਸ ਨਾਲ ਝੜਪਾਂ ਵੀ ਹੋਈਆਂ। ਕੱਲ੍ਹ ਆਲ ਇੰਡੀਆ ਸਿੱਖ ਸਟੂਡੈਂਟਸ ਫ਼ੈਡਰੇਸ਼ਨ ਵੱਲੋਂ ਵੀ ਦਿੱਲੀ ’ਚ ਪਾਕਿਸਤਾਨੀ ਹਾਈ ਕਮਿਸ਼ਨ ਦਫ਼ਤਰ ਸਾਹਵੇਂ ਰੋਸ ਮੁਜ਼ਾਹਰਾ ਕੀਤਾ ਗਿਆ ਸੀ। ਇਸ ਮੁੱਦੇ ਉੱਤੇ ਹੁਣ ਸਿੱਖਾਂ ਦਾ ਰੋਹ ਤੇ ਰੋਸ ਵਧਦਾ ਜਾ ਰਿਹਾ ਹੈ।

 

 

ਇਸ ਮਾਮਲੇ ਨੂੰ ਲੈ ਕੇ ਪਾਕਿਸਤਾਨ ਦੀ ਇਮਰਾਨ ਖ਼ਾਨ ਸਰਕਾਰ ਉੱਤੇ ਡਾਢਾ ਦਬਾਅ ਹੈ। ਇਸੇ ਦਬਾਅ ਦੇ ਚੱਲਦਿਆਂ ਮੁਲਜ਼ਮ ਮੁਸਲਿਮ ਪਰਿਵਾਰ ਦੇ 13 ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

 

 

ਇਨ੍ਹਾਂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਹੁਣ ਪਾਕਿਸਤਾਨ ਸਰਕਾਰ ਵਿਰੁੱਧ ਰੋਸ ਪੈਦਾ ਹੋਣਾ ਸ਼ੁਰੂ ਹੋ ਗਿਆ ਹੈ। ਪਾਕਿਸਤਾਨ ਈਵੈਕੁਈ ਟਰੱਸਟ ਪ੍ਰਾਪਰਟੀ ਬੋਰਡ ਦੇ ਸਕੱਤਰ ਤਾਰਿਕ ਵਜ਼ੀਰ ਨੇ ਤਾਂ ਇੱਥੋਂ ਤੱਕ ਆਖ ਦਿੱਤਾ ਹੈ ਕਿ ਮੁਸਲਿਮ ਪਰਿਵਾਰ ਦੀ ਗ੍ਰਿਫ਼ਤਾਰੀ ਦਾ ਪ੍ਰਤੀਕਰਮ ਪੂਰੇ ਦੇਸ਼ ਵਿੱਚ ਹੋਵੇਗਾ।

 

 

ਅਜਿਹੇ ਹਾਲਾਤ ਤੋਂ ਬਾਅਦ ਨਨਕਾਣਾ ਸਾਹਿਬ ਦੇ ਸਿੱਖਾਂ ਵਿੱਚ ਜਿੱਥੇ ਰੋਹ ਤੇ ਰੋਸ ਪਾਇਆ ਜਾ ਰਿਹਾ ਹੈ; ਉੱਥੇ ਉਨ੍ਹਾਂ ਵਿੱਚ ਕੁਝ ਡਰ ਵੀ ਹੈ।

ਦਿੱਲੀ ’ਚ ਸਿੱਖਾਂ ਵੱਲੋਂ ਪਾਕਿਸਤਾਨੀ ਹਾਈ ਕਮਿਸ਼ਨ ਅੱਗੇ ਰੋਸ ਮੁਜ਼ਾਹਰਾ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Sikhs protest before Pakistani High Commission in Delhi