ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕਰਨਾਟਕ ਪੁਲਿਸ ਦੇ 'ਸਿੰਘਮ' ਨੇ ਲੋਕਾਂ ਦੀ ਸੇਵਾ ਲਈ ਦਿੱਤਾ ਅਸਤੀਫ਼ਾ 

ਡਿਪਟੀ ਕਮਿਸ਼ਨਰ ਆਫ਼ ਪੁਲਿਸ (ਬੈਂਗਲੁਰੂ ਸਾਊਥ) ਕੇ ਅੰਨਾਮਲਾਈ ਜੋ ਕਰਨਾਟਕ 'ਚ 'ਸਿੰਘਮ' ਦੇ ਨਾਮ ਨਾਲ ਮਸ਼ਹੂਰ ਹਨ। ਉਨ੍ਹਾਂ ਨੇ ਲੋਕਾਂ ਦੀ ਸੇਵਾ ਲਈ ਭਾਰਤੀ ਪੁਲਿਸ ਸੇਵਾ ਤੋਂ ਮੰਗਲਵਾਰ ਨੂੰ ਅਸਤੀਫ਼ਾ ਦੇ ਦਿੱਤਾ। 

 

ਅੰਨਾਮਲਾਈ ਨੇ ਸੂਬੇ ਦੇ ਗ੍ਰਹਿ ਮੰਤਰੀ ਐਮ. ਬੀ. ਪਾਟਿਲ ਦੀ ਮੌਜੂਦਗੀ ਵਿੱਚ ਮੁੱਖ ਮੰਤਰੀ ਐਚ. ਡੀ. ਕੁਮਾਰਸਵਾਮੀ ਨਾਲ ਮੁਲਾਕਾਤ ਕਰਕੇ ਆਪਣੇ ਅਸਤੀਫ਼ੇ ਬਾਰੇ ਜਾਣਕਾਰੀ ਦਿੱਤੀ। ਇਸ ਦੇ ਨਾਲ ਹੀ, ਉਨ੍ਹਾਂ ਨੇ ਆਪਣਾ ਫ਼ਰਜ਼ ਨਿਭਾਉਣ ਲਈ ਦਿੱਤੇ ਚੰਗੇ ਮੌਕਾ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ। ਮੁੱਖ ਮੰਤਰੀ ਦਫ਼ਤਰ ਨੇ ਬਿਆਨ ਜਾਰੀ ਕਰਕੇ ਕਿਹਾ ਹੈ ਕਿ ਮੁੱਖ ਮੰਤਰੀ ਨੇ ਵੀ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ।

 

ਕੁਮਾਰਸਵਾਮੀ ਨਾਲ ਬੈਠਕ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਅੰਨਾਮਲਾਈ ਨੇ ਕਿਹਾ ਕਿ ਮੁੱਖ ਮੰਤਰੀ ਉਸ ਨੂੰ ਆਪਣੇ ਫ਼ੈਸਲੇ ਉੱਤੇ ਮੁੜ ਵਿਚਾਰ ਕਰਨ ਲਈ ਜ਼ੋਰ ਦੇ ਰਹੇ ਸਨ, ਕਿਉਂਕਿ ਸੂਬੇ ਨੂੰ ਉਨ੍ਹਾਂ ਦੀਆਂ ਸੇਵਾਵਾਂ ਦੀ ਲੋੜ ਸੀ। ਉਨ੍ਹਾਂ ਕਿਹਾ ਕਿ ਮੈਂ ਉਨ੍ਹਾਂ ਨੂੰ ਦੱਸਿਆ ਕਿ ਮੈਂ ਫ਼ੈਸਲਾ ਲੈ ਚੁੱਕਿਆ ਹਾਂ, ਉਸ ਤੋਂ ਬਾਅਦ ਮੁੱਖ ਮੰਤਰੀ ਨੇ ਭਵਿੱਖ ਨੂੰ ਲੈ ਕੇ ਸ਼ੁਭਕਾਮਨਾਵਾਂ ਦਿੱਤੀਆਂ।

 

ਅੰਨਾਮਲਾਈ ਨੇ ਕਿਹਾ ਕਿ ਉਹ ਇਸ ਲਈ ਨੌਕਰੀ ਨਹੀਂ ਛੱਡ ਰਹੇ ਕਿਉਂਕਿ ਉਸ 'ਤੇ ਕੋਈ ਸਿਆਸੀ ਦਬਾਅ ਹੈ। ਉਨ੍ਹਾਂ ਨੇ ਮੁੱਖ ਮੰਤਰੀ ਕੁਮਾਰਸਵਾਮੀ ਅਤੇ ਸਾਬਕਾ ਮੁੱਖ ਮੰਤਰੀ ਸਿਦਾਰਮੈਯਾ ਸਮੇਤ ਸਿਆਸਤਦਾਨਾਂ ਦੀ ਸ਼ਲਾਘਾ ਕੀਤੀ ਜਿਨ੍ਹਾਂ ਨੇ ਉਸ ਨੂੰ ਡਿਊਟੀ ਵਿੱਚ ਖੁੱਲ੍ਹੀ ਛੋਟੀ ਦਿੱਤੀ।

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Singham of Karnataka police K Annamalai resigns to pursue public service