ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸਵਾਮੀ ਚਿੰਮਯਾਨੰਦ ਮਾਮਲਾ: SIT ਨੇ ਪੇਸ਼ ਕੀਤੀ ਸਟੇਟਸ ਰਿਪੋਰਟ, ਪੀੜਤਾ ਦੀ ਜ਼ਮਾਨਤ ‘ਤੇ ਮੰਗਿਆ ਜਵਾਬ

ਸਵਾਮੀ ਚਿੰਮਯਾਨੰਦ ਉੱਤੇ ਐਲਐਲਐਮ ਵਿਦਿਆਰਥਣ ਨਾਲ ਜਿਨਸੀ ਸ਼ੋਸ਼ਣ ਅਤੇ ਬਲਾਤਕਾਰ ਪੀੜਤਾ ਉੱਤੇ ਬਲੈਕਮੇਲ ਕਰਨ ਦੇ ਦੋਸ਼ਾਂ ਦੀ ਜਾਂਚ ਕਰ ਰਹੀ ਐਸਆਈਟੀ ਨੇ ਮੰਗਲਵਾਰ ਨੂੰ ਇਲਾਹਾਬਾਦ ਹਾਈ ਕੋਰਟ ਵਿੱਚ ਸਟੇਟਸ ਪੇਸ਼ ਰਿਪੋਰਟ ਕੀਤੀ। ਸੀਲਬੰਦ ਲਿਫ਼ਾਫ਼ੇ ਵਿੱਚ ਸਟੇਟਸ ਰਿਪੋਰਟ ਪੇਸ਼ ਕਰਦਿਆਂ ਅਦਾਲਤ ਨੂੰ ਦੱਸਿਆ ਗਿਆ ਕਿ ਆਵਾਜ਼ ਦੇ ਨਮੂਨੇ ਦੀ ਟੈਸਟ ਰਿਪੋਰਟ ਅਜੇ ਤੱਕ ਪ੍ਰਾਪਤ ਨਹੀਂ ਹੋਈ।

 

ਫੋਰੈਂਸਿਕ ਜਾਂਚ ਰਿਪੋਰਟ ਆਉਣ ਤੋਂ ਬਾਅਦ, ਇਸ ਸਬੰਧ ਵਿੱਚ ਸਥਿਤੀ ਸਪੱਸ਼ਟ ਹੋ ਜਾਵੇਗੀ। ਇਸ ‘ਤੇ ਅਦਾਲਤ ਨੇ ਅਗਲੀ ਸੁਣਵਾਈ ਲਈ 28 ਨਵੰਬਰ ਦੀ ਤਾਰੀਕ ਰੱਖਦਿਆਂ ਉਸ ਦਿਨ ਜਾਂਚ ਦੀ ਪ੍ਰਗਤੀ ਰਿਪੋਰਟ ਪੇਸ਼ ਕਰਨ ਲਈ ਕਿਹਾ ਹੈ।

 

ਇਹ ਹੁਕਮ ਜਸਟਿਸ ਮਨੋਜ ਮਿਸ਼ਰਾ ਅਤੇ ਜਸਟਿਸ ਪੰਕਜ ਭਾਟੀਆ ਦੀ ਡਿਵੀਜ਼ਨ ਬੈਂਚ ਨੇ ਸਰਕਾਰੀ ਵਕੀਲ ਐਸ ਕੇ ਪਾਲ ਅਤੇ ਵਧੀਕ ਸਰਕਾਰੀ ਵਕੀਲ ਏ ਕੇ ਸੰਡ ਦੀ ਗੱਲ ਸੁਣਨ ਤੋਂ ਬਾਅਦ ਦਿੱਤੇ ਹਨ। ਸੁਪਰੀਮ ਕੋਰਟ ਦੇ ਆਦੇਸ਼ਾਂ 'ਤੇ ਹਾਈ ਕੋਰਟ ਮਾਮਲੇ ਦੀ ਐਸਆਈਟੀ ਜਾਂਚ 'ਤੇ ਨਜ਼ਰ ਰੱਖ ਰਹੀ ਹੈ।

 

ਪੀੜਤ ਵੱਲੋਂ ਸੀਨੀਅਰ ਵਕੀਲ ਰਵੀ ਕਿਰਨ ਜੈਨ ਨੇ ਅਦਾਲਤ ਦਾ ਧਿਆਨ ਪੀੜਤਾ ਦੀ ਅਪੀਲ ਵੱਲ ਖਿੱਚਿਆ, ਜਿਸ ਵਿੱਚ ਪੀੜਤ ਲੜਕੀ ਨੇ ਸਵਾਮੀ ਚਿੰਨਯਾਨੰਦ ਖ਼ਿਲਾਫ਼ ਨਵੀਂ ਦਿੱਲੀ ਦੇ ਲੋਧੀ ਥਾਣੇ ਵਿੱਚ ਸ਼ਿਕਾਇਤ ਕੀਤੀ ਹੈ, ਦੀ ਵੱਖਰੀ ਜਾਂਚ ਦੀ ਮੰਗ ਕੀਤੀ ਗਈ। ਐਸਆਈਟੀ ਵੀ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ। ਅਦਾਲਤ ਨੇ ਇਸ ਅਰਜ਼ੀ 'ਤੇ ਰਾਜ ਸਰਕਾਰ ਤੋਂ ਜਵਾਬ ਵੀ ਮੰਗਿਆ ਹੈ।

 

ਪੀੜਤਾ ਦੀ ਜ਼ਮਾਨਤ 'ਤੇ ਸੁਣਵਾਈ 6 ਨਵੰਬਰ ਨੂੰ 

ਹਾਈ ਕੋਰਟ ਨੇ ਰਾਜ ਸਰਕਾਰ ਅਤੇ ਸਵਾਮੀ ਚਿੰਨਯਾਨੰਦ ਨੂੰ ਬਾਲਕਮੇਲ ਦੇ ਦੋਸ਼ਾਂ ਤਹਿਤ ਦਾਇਰ ਬਲਾਤਕਾਰ ਪੀੜਤਾ ਦੀ ਜ਼ਮਾਨਤ ਅਰਜ਼ੀ ‘ਤੇ ਜਵਾਬ ਦਾਖ਼ਲ ਕਰਨ ਲਈ ਸਮਾਂ ਦਿੱਤਾ ਹੈ। ਜ਼ਮਾਨਤ ਦੀ ਅਰਜ਼ੀ 'ਤੇ ਅਗਲੀ ਸੁਣਵਾਈ 6 ਨਵੰਬਰ ਨੂੰ ਹੋਵੇਗੀ। ਇਹ ਆਦੇਸ਼ ਜਸਟਿਸ ਸਿਧਾਰਥ ਨੇ ਦਿੱਤਾ ਹੈ।
 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:SIT submits status report in Chinmayanand case seeks answers on victim bailable petition