ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਯੂਪੀ ਦੇ ਸਿੱਖ ਕਤਲੇਆਮ ਦੀ ਜਾਂਚ ਲਈ SIT ਕਾਇਮ

ਯੂਪੀ ਦੇ ਸਿੱਖ ਕਤਲਾਂ ਦੀ ਜਾਂਚ ਲਈ SIT ਕਾਇਮ

ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਹੱਤਿਆ ਤੋਂ ਬਾਅਦ ਹੋਏ 1984 ਦੇ ਸਿੱਖ ਕਤਲੇਆਮ ਦੌਰਾਨ ਉਤਰ ਪ੍ਰਦੇਸ਼ ਦੇ ਕਾਨਪੁਰ ਵਿਚ ਮਾਰੇ ਗਏ ਸਿੱਖਾਂ ਦੇ ਮਾਮਲਿਆਂ ਦੀ ਜਾਂਚ ਇਕ ਵਿਸ਼ੇਸ਼ ਜਾਂਚ ਟੀਮ (SIT – ਐਸਆਈਟੀ) ਕਰੇਗੀ। ਉਤਰ ਪ੍ਰਦੇਸ਼ ਸਰਕਾਰ ਵੱਲੋਂ ਇਸ ਸਬੰਧੀ ਇਕ 4 ਮੈਂਬਰੀ ਐਸਆਈਟੀ ਦਾ ਗਠਨ ਕੀਤਾ ਗਿਆ ਹੈ, ਜਿਸਦੀ ਅਗਵਾਈ ਸਾਬਕਾ ਡੀਜੀਪੀ ਅਤੁਲ ਕਰਨਗੇ।

 

ਇਸ ਤੋਂ ਇਲਾਵਾ ਇਸ ਟੀਮ ਵਿਚ ਸੇਵਾ ਮੁਕਤ ਜ਼ਿਲ੍ਹਾ ਜੱਜ ਸੁਭਾਸ਼ ਚੰਦਰ ਅਗਵਰਾਲ ਅਤੇ ਸੇਵਾ ਮੁਕਤ ਵਧੀਕ ਡਾਇਰੈਕਟਰ (ਇਸਤਗਾਸਾ) ਯੋਗੇਸ਼ਵਰ ਕ੍ਰਿਸ਼ਨਾ ਸ੍ਰੀਵਾਸਤਵ ਤੋਂ ਇਲਾਵਾ ਇਕ ਹੋਰ ਐਸਪੀ ਜਾਂ ਐਸਐਸਪੀ ਰੈਂਕ ਦਾ ਅਧਿਕਾਰੀ ਇਸ ਟੀਮ ਦਾ ਮੈਂਬਰ ਹੋਵੇਗਾ।

 

ਸਰਕਾਰ ਵੱਲੋਂ ਆਦੇਸ਼ ਦਿੱਤੇ ਗਏ ਹਨ ਕਿ ਐਸਆਈਟੀ 6 ਮਹੀਨਿਆਂ ਵਿਚ ਆਪਣੀ ਰਿਪੋਰਟ ਪੇਸ਼ ਕਰੇਗੀ।

 

ਜ਼ਿਕਰਯੋਗ ਹੈ ਕਿ ਸੁਪਰੀਮ ਕੋਰਟ ਨੇ ਇਕ ਪਟੀਸ਼ਨ ਉਤੇ ਗੌਰ ਕਰਦਿਆਂ ਅਗਸਤ 2017 ਵਿਚ ਸੂਬਾ ਸਰਕਾਰ ਨੂੰ ਇਕ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਗਠਨ ਕਰਨ ਦੇ ਨਿਰਦੇਸ਼ ਦਿੱਤੇ ਸਨ। ਸਰਵ ਭਾਰਤੀ ਦੰਗਾ ਪੀੜਤ ਰਾਹਤ ਕਮੇਟੀ ਦੇ ਮੁੱਖੀ ਕੁਲਦੀਪ ਸਿੰਘ ਭੋਗਲ ਵੱਲੋਂ ਸੁਪਰੀਮ ਕੋਰਟ ਵਿਚ  ਜਨਹਿੱਤ ਪਟੀਸ਼ਨ ਦਾਖਲ ਕੀਤੀ ਸੀ

 

ਜ਼ਿਕਰਯੋਗ ਹੈ ਕਿ 1984 ਦੇ ਸਿੱਖ ਕਤਲੇਆਮ ਸਮੇਂ ਯੂਪੀ ਦੇ ਕਾਨਪੁਰ ਵਿਚ 125 ਸਿੱਖ ਭਾਈਚਾਰੇ ਦੇ ਲੋਕਾਂ ਦਾ ਕਤਲ ਕਰ ਦਿੱਤਾ ਗਿਆ ਸੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title: SIT was formed to investigate the 1984 Sikh killings