ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

LOC 'ਤੇ ਕਿਸੇ ਵੀ ਸਮੇਂ ਖਰਾਬ ਹੋ ਸਕਦੇ ਹਨ ਹਾਲਾਤ: ਫ਼ੌਜ ਮੁਖੀ ਬਿਪਿਨ ਰਾਵਤ

ਫੌਜ ਮੁਖੀ ਜਨਰਲ ਬਿਪਿਨ ਰਾਵਤ ਨੇ ਬੁੱਧਵਾਰ ਨੂੰ ਵੱਡਾ ਬਿਆਨ ਦਿੱਤਾ ਹੈ। ਬਿਪਿਨ ਰਾਵਤ ਨੇ ਕਿਹਾ ਕਿ ਐਲਓਸੀ 'ਤੇ ਕਿਸੇ ਵੀ ਸਮੇਂ ਹਾਲਾਤ ਖਰਾਬ ਹੋ ਸਕਦੇ ਹਨ। ਸਾਨੂੰ ਹਰੇਕ ਕਾਰਵਾਈ ਲਈ ਤਿਆਰ ਰਹਿਣਾ ਹੋਵੇਗਾ।
 

ਬਿਪਿਨ ਰਾਵਤ ਦਾ ਇਹ ਬਿਆਨ ਉਦੋਂ ਆਇਆ ਹੈ ਜਦੋਂ ਅਗੱਸਤ ਮਹੀਨੇ 'ਚ ਜੰਮੂ-ਕਸ਼ਮੀਰ 'ਚੋਂ ਧਾਰਾ 370 ਹਟਾਏ ਜਾਣ ਤੋਂ ਬਾਅਦ ਪਾਕਿਸਤਾਨ ਵੱਲੋਂ ਲਗਾਤਾਰ ਜੰਗਬੰਦੀ ਦੀ ਉਲੰਘਣਾ ਕੀਤੀ ਜਾ ਰਹੀ ਹੈ।
 

ਕੇਂਦਰੀ ਗ੍ਰਹਿ ਰਾਜ ਮੰਤਰੀ ਜੀ. ਕਿਸ਼ਨ ਰੈੱਡੀ ਨੇ ਪਿਛਲੇ ਮਹੀਨੇ ਲੋਕ ਸਭਾ 'ਚ ਦੱਸਿਆ ਸੀ ਕਿ ਜੰਮੂ-ਕਸ਼ਮੀਰ 'ਚ ਅਗੱਸਤ 2019 ਤੋਂ ਲੈ ਕੇ ਅਕਤੂਬਰ 2019 ਵਿਚਕਾਰ ਸਰਹੱਦ ਪਾਰ ਤੋਂ 950 ਵਾਰ ਜੰਗਬੰਦੀ ਦੀ ਉਲੰਘਣਾ ਕੀਤੀ ਜਾ ਚੁੱਕੀ ਹੈ।
 

ਇਸ ਤੋਂ ਪਹਿਲਾਂ ਹਾਲ ਹੀ 'ਚ ਫੌਜ ਮੁਖੀ ਰਾਵਤ ਨੇ ਪਾਕਿਸਤਾਨ ਨੂੰ ਸਖਤ ਚਿਤਾਵਨੀ ਦਿੰਦਿਆਂ ਕਿਹਾ ਸੀ ਕਿ ਉਹ ਭਾਰਤ ਵਿਰੁੱਧ ਕਿਸੇ ਵੀ ਤਰ੍ਹਾਂ ਦੀ ਬੁਰੀ ਕੋਸ਼ਿਸ਼ ਨਾ ਕਰੇ। ਉਨ੍ਹਾਂ ਕਿਹਾ ਸੀ ਕਿ ਭਾਰਤੀ ਫੌਜ ਕਿਸੇ ਵੀ ਹਮਲੇ ਦਾ ਜਵਾਬ ਦੇਣ ਲਈ ਪੂਰੀ ਤਰ੍ਹਾਂ ਤਿਆਰ ਹੈ। 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Situation along LoC can escalate any time says Army Chief bipin rawat