ਜੰਮੂ-ਕਸ਼ਮੀਰ ਦੇ ਸਾਂਬਾ ਜ਼ਿਲ੍ਹੇ ਵਿਚ ਮੱਧ ਪ੍ਰਦੇਸ਼ ਦੀ ਇਕ ਲੜਕੀ ਨਾਲ ਕਥਿਤ ਤੌਰ 'ਤੇ ਇਕ ਨੌਜਵਾਨ ਨੇ ਜਬਰ ਜਨਾਹ ਕਰਨ ਮਗਰੋਂ ਕਤਲ ਕਰ ਦਿੱਤਾ। ਇਕ ਪੁਲਿਸ ਅਧਿਕਾਰੀ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ।
ਅਧਿਕਾਰੀ ਨੇ ਦੱਸਿਆ ਕਿ 23 ਸਾਲਾ ਦੋਸ਼ੀ ਦੀ ਪਛਾਣ ਵਿਸ਼ਾਲ ਉਰਫ “ਛੋਟੂ”ਵਜੋਂ ਹੋਈ ਹੈ ਤੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਮੁਲਜ਼ਮ ਖਿਲਾਫ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਘਟਨਾ ਸੋਮਵਾਰ ਨੂੰ ਇੱਕ ਝੁੱਗੀ ਵਿੱਚ ਹੋਈ ਸੀ ਜਿਸ ਵਿੱਚ ਮੱਧ ਪ੍ਰਦੇਸ਼ ਤੋਂ ਮਜ਼ਦੂਰਾਂ ਦਾ ਸਮੂਹ ਰਹਿੰਦਾ ਸੀ।
ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮ ਨੇ ਛੇ ਸਾਲ ਦੀ ਇਕ ਬੱਚੀ ਨਾਲ ਕਥਿਤ ਤੌਰ ‘ਤੇ ਬਲਾਤਕਾਰ ਕੀਤਾ ਤੇ ਫਿਰ ਉਸ ਦੀ ਗਲਾ ਘੁੱਟ ਕੇ ਹੱਤਿਆ ਕਰ ਦਿੱਤੀ।
ਉਸਨੇ ਦੱਸਿਆ ਕਿ ਲੜਕੀ ਦੀ ਲਾਸ਼ ਬਰਾਮਦ ਕਰ ਲਈ ਗਈ ਹੈ। ਦੋਸ਼ੀ ਨੂੰ ਮੰਗਲਵਾਰ ਤੜਕੇ ਗ੍ਰਿਫਤਾਰ ਕੀਤਾ ਗਿਆ ਸੀ। ਮ੍ਰਿਤਕ ਦੇਹ ਦਾ ਪੋਸਟਮਾਰਟਮ ਸਵੇਰੇ ਜ਼ਿਲ੍ਹਾ ਹਸਪਤਾਲ ਵਿੱਚ ਕੀਤਾ ਗਿਆ।