ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਡੀਜ਼ਲ ਦੀ ਕੀਮਤ ’ਚ ਮਾਮੂਲੀ ਵਾਧਾ, ਪੈਟਰੋਲ ਚੌਥੇ ਦਿਨ ਵੀ ਜਿਉਂ ਦਾ ਤਿਉਂ

ਡੀਜ਼ਲ ਦੀ ਕੀਮਤ ’ਚ ਮਾਮੂਲੀ ਵਾਧਾ, ਪੈਟਰੋਲ ਚੌਥੇ ਦਿਨ ਵੀ ਜਿਉਂ ਦਾ ਤਿਉਂ

ਅੱਜ ਭਾਵ ਸਨਿੱਚਰਵਾਰ ਨੂੰ ਪੈਟਰੋਲ ਦੀਆਂ ਦਰਾਂ ਤਾਂ ਸਥਿਰ ਰਹੀਆਂ ਪਰ ਡੀਜ਼ਲ ਦੀ ਕੀਮਤ ਵਿੱਚ ਮਾਮੂਲੀ ਵਾਧਾ ਕੀਤਾ ਗਿਆ ਹੈ। ਅੱਜ ਤੇਲ ਮਾਰਕਿਟਿੰਗ ਕਰਨ ਵਾਲੀਆਂ ਕੰਪਨੀਆਂ ਨੇ ਪੈਟਰੋਲ ਦੀਆਂ ਕੀਮਤਾਂ ਨੂੰ ਸਥਿਰ ਰੱਖਿਆ ਹੈ।

 

 

ਦਿੱਲੀ, ਕੋਲਕਾਤਾ, ਮੁੰਬਈ ਤੇ ਚੇਨਈ ’ਚ ਡੀਜ਼ਲ ਮਹਿੰਗਾ ਹੋ ਗਿਆ ਹੈ। ਪੈਟਰੋਲ ਦੀ ਕੀਮਤ ਨੂੰ ਲਗਾਤਾਰ ਚੌਥੇ ਦਿਨ ਨਹੀਂ ਛੇੜਿਆ ਗਿਆ।

 

 

ਇਹ ਹਨ ਭਾਰਤ ਦੇ ਚਾਰ ਮਹਾਂਨਗਰਾਂ ਦਿੱਲੀ, ਕੋਲਕਾਤਾ, ਮੁੰਬਈ ਤੇ ਚੇਨਈ ਵਿੱਚ ਪੈਟਰੋਲ ਤੇ ਡੀਜ਼ਲ ਦੇ ਰੇਟ:

ਸ਼ਹਿਰ ਪੈਟਰੋਲ (ਰੁਪਏ/ਲਿਟਰ) ਡੀਜ਼ਲ (ਰੁਪਏ/ਲਿਟਰ)
ਦਿੱਲੀ 74.63 66.54
ਮੁੰਬਈ 80.29 69.59
ਕੋਲਕਾਤਾ 77.29 69.80
ਚੇਨਈ 77.58 70.33

 

ਤੁਸੀਂ ਆਪਣੇ ਸ਼ਹਿਰ ਦੇ ਪੈਟਰੋਲ–ਡੀਜ਼ਲ ਦੇ ਰੇਟ ਰੋਜ਼ਾਨਾ SMS ਰਾਹੀਂ ਵੀ ਚੈੱਕ ਕਰ ਸਕਦੇ ਹੋ। ਇੰਡੀਅਨ ਆਇਲ ਦੇ ਖਪਤਕਾਰ RSP <ਡੀਲਰ ਕੋਡ> ਲਿਖ ਕੇ 92249 92249 ਨੰਬਰ ਉੱਤੇ ਅਤੇ ਐੱਚਪੀਸੀਐੱਲ (HPCL) ਦੇ ਖਪਤਕਾਰ HPPRICE <ਡੀਲਰ ਕੋਡ> ਲਿਖ ਕੇ 92222 01122 ਨੰਬਰ ਉੱਤੇ ਭੇਜ ਸਕਦੇ ਹਨ। ਬੀਪੀਸੀਐੱਲ (BPCL) ਖਪਤਕਾਰ RSP <ਡੀਲਰ ਕੋਡ> ਲਿਖ ਕੇ 92231 12222 ਨੰਬਰ ਉੱਤੇ ਭੇਜ ਸਕਦੇ ਹਨ।

 

 

ਤੇਲ ਮਾਰਕਿਟਿੰਗ ਕੰਪਨੀਆਂ ਕੀਮਤਾਂ ਦੀ ਸਮੀਖਿਆ ਤੋਂ ਬਾਅਦ ਰੋਜ਼ਾਨਾ ਪੈਟਰੋਲ ਤੇ ਡੀਜ਼ਲ ਦੇ ਰੇਟ ਤੈਅ ਕਰਦੀਆਂ ਹਨ। ਇੰਡੀਅਨ ਆਇਲ, ਭਾਰਤ ਪੈਟਰੋਲੀਅਮ ਤੇ ਹਿੰਦੁਸਤਾਨ ਪੈਟਰੋਲੀਅਮ ਰੋਜ਼ਾਨਾ ਸਵੇਰੇ 6 ਵਜੇ ਪੈਟਰੋਲ ਤੇ ਡੀਜ਼ਲ ਦੀਆਂ ਦਰਾਂ ਵਿੱਚ ਸੋਧ ਜਾਰੀ ਕਰਦੀਆਂ ਹਨ।

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Slight rise in Diesel rate Petrol as it is fourth consecutive day