ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸਮ੍ਰਿਤੀ ਇਰਾਨੀ ਨੇ ਭਾਜਪਾ ਵਰਕਰ ਸੁਰਿੰਦਰ ਸਿੰਘ ਦੀ ਅਰਥੀ ਨੂੰ ਦਿੱਤਾ ਮੋਢਾ

ਅਮੇਠੀ ਚ ਭਾਜਪਾ ਵਰਕਰ ਸੁਰਿੰਦਰ ਸਿੰਘ ਦੇ ਅੰਤਿਮ ਸਸਕਾਰ ਚ ਪੁੱਜੀ ਸਮ੍ਰਿਤੀ ਇਰਾਨੀ ਨੇ ਉਨ੍ਹਾਂ ਦੀ ਅਰਥੀ ਨੂੰ ਮੋਢਾ ਦਿੱਤਾ। ਇਸ ਤੋਂ ਪਹਿਲਾਂ ਸਮ੍ਰਿਤੀ ਇਰਾਨੀ ਅਮੇਠੀ ਚ ਸੁਰਿੰਦਰ ਸਿੰਘ ਦੇ ਘਰ ਪੁੱਜੀ ਤੇ ਉਨ੍ਹਾਂ ਦੀ ਦੇਹ ਨੂੰ ਸ਼ਰਧਾਂਜਲੀ ਭੇਟ ਕੀਤੀ।

 

ਦੱਸਣਯੋਗ ਹੈ ਕਿ ਉਤਰ ਪ੍ਰਦੇਸ਼ ਦੀ ਸੰਸਦੀ ਸੀਟ ਅਮੇਠੀ ਤੋਂ ਨਵ-ਨਿਯੁਕਤ ਹੋਈ ਸੰਸਦ ਮੈਂਬਰ ਤੇ ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਦੇ ਨੇੜਲੇ ਮੰਨੇ ਜਾਣ ਵਾਲੇ ਬਰੌਲਿਆ ਪਿੰਡ ਦੇ ਸਾਬਕਾ ਪ੍ਰਧਾਨ ਦੀ ਅਣਪਛਾਤਿਆਂ ਨੇ ਗੋਲੀ ਮਾਰ ਕੇ ਕਤਲ ਕਰ ਦਿੱਤਾ ਸੀ।

 

ਇਸ ਵਿਚਾਲੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿਤਿਆਨਾਥ ਨੇ ਕਤਲ ਦੇ ਦੋਸ਼ੀਆਂ ਨੂੰ ਫੜਨ ਲਈ ਡੀਜੀਪੀ ਨਾਲ ਗੱਲ ਕੀਤੀ ਹੈ। ਉੱਤਰ ਪ੍ਰਦੇਸ਼ ਦੇ ਡਿਪਟੀ ਸੀਐਮ ਕੇਸ਼ਵ ਪ੍ਰਸਾਦ ਮੋਰੀਆ ਨੇ ਕਿਹਾ ਕਿ ਪਾਰਟੀ ਵਰਕਰ ਦੀ ਮੌਤ ਬੇਹੱਦ ਦੁੱਖ ਭਰੀ ਹੈ। ਉਨ੍ਹਾਂ ਕਿਹਾ ਕਿ ਭਾਂਵੇਂ ਕਾਤਲ ਜ਼ਮੀਨ ਦੇ ਅੰਦਰ ਹੋਣ ਜਾਂ ਬਾਹਰ, ਉਨ੍ਹਾਂ ਫੜ੍ਹ ਲਿਆ ਜਾਵੇਗਾ। ਇਸ ਘਟਨਾ ਕਾਰਨ ਪੂਰੀ ਅਮੇਠੀ ਦੁਖੀ ਹੈ।

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Smriti Irani gave shoulder to BJP worker Surinder Singh