ਸਮਾਜਿਕ ਵਰਕਰ ਅੰਨਾ ਹਜ਼ਾਰੇ ਨੇ ਆਪਣੀ ਭੁੱਖ ਹੜਤਾਲ ਮੰਗਲਵਾਰ ਨੂੰ ਖਤਮ ਕਰ ਦਿੱਤੀ। ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਇਸ ਗੱਲ ਦੀ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਅੰਨਾ ਦੀਆਂ ਮੰਗਾਂ ਸਵੀਕਾਰ ਕਰ ਲਈਆਂ ਹਨ।
HT Punjabi ਦੇ Facebook ਪੇਜ ਨੂੰ ਹੁਣੇ ਹੀ Like ਕਰੋ ਤੇ ਜੁੜੋ ਤਾਜ਼ੀਆਂ ਖ਼ਬਰਾਂ ਨਾਲ।
https://www.facebook.com/hindustantimespunjabi/
ਲੋਕਪਾਲ ਦੀ ਮੰਗ ਨੂੰ ਲੈ ਕੇ ਸੱਤਵੇਂ ਦਿਨ ਜਾਰੀ ਅਣ ਮਿੱਥੇ ਸਮੇਂ ਲਈ ਰੱਖੀ ਭੁੱਖ ਹੜਤਾਲ ਦੇ ਬਾਅਦ ਮੰਗਲਵਾਰ ਨੂੰ ਪੁਣੇ ਦੇ ਰਾਲੇਗਨ ਸਿਧੀ ਵਿਚ ਮਹਾਂਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਣਵੀਸ ਅਤੇ ਦੋ ਕੇਂਦਰੀ ਮੰਤਰੀਆਂ ਨੇ ਉਸ ਨਾਲ ਮੁਲਾਕਾਤ ਕੀਤੀ। ਫੜਣਵੀਸ ਨਾਲ ਕੇਂਦਰੀ ਖੇਤੀਬਾੜੀ ਮੰਤਰੀ ਰਾਧਾ ਮੋਹਨ ਸਿੰਘ ਅਤੇ ਰੱਖਿਆ ਰਾਜ ਮੰਤਰੀ ਸੁਭਾਸ਼ ਭਾਮਰੇ ਵੀ ਨਾਲ ਸਨ।
HT Punjabi ਦੇ Twitter ਪੇਜ ਨੂੰ ਹੁਣੇ ਹੀ Follow ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ।
30 ਜਨਵਰੀ ਨੂੰ ਭੁੱਖ ਹੜਤਾਲ ਸ਼ੁਰੂ ਕਰਨ ਦੇ ਬਾਅਦ ਮੰਤਰੀਆਂ ਅਤੇ ਅੰਨਾ ਹਜ਼ਾਰੇ ਵਿਚ ਇਹ ਦੂਜੀ ਵਾਰ ਦੀ ਗੱਲਬਾਤ ਸੀ। ਇਸ ਤੋਂ ਪਹਿਲਾਂ ਸੋਮਵਾਰ ਨੂੰ ਭਾਮਰੇ ਅਤੇ ਮਹਾਂਰਾਸ਼ਟਰ ਦੇ ਮੰਤਰੀ ਗਿਰੀਸ਼ ਮਹਾਜਨ ਨੇ ਅੰਨਾ ਹਜ਼ਾਰੇ ਨਾਲ ਗੱਲ ਕਰਕੇ ਉਸਨੂੰ ਭੁੱਖ ਹੜਤਾਲ ਖਤਮ ਕਰਨ ਦੀ ਅਪੀਲ ਕੀਤੀ ਸੀ।
Maharashtra CM Devendra Fadnavis: We have decided that the Lokpal search committee will meet on 13 February and the directions of the Supreme Court will be followed. A joint drafting committee has been set up, it will prepare a new bill and we will introduce it in next session. pic.twitter.com/6F2g73em7h
— ANI (@ANI) February 5, 2019