ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਗੁਰੂਗ੍ਰਾਮ 'ਚ ਕੋਰੋਨਾ ਦੇ ਦੋ ਮਰੀਜ਼ ਮਿਲਣ ਬਾਅਦ, 50 ਤੋਂ ਵੱਧ ਲੋਕਾਂ ਦੇ ਇਕੱਠੇ ਹੋਣ 'ਤੇ ਲੱਗੀ ਰੋਕ

ਹਰਿਆਣਾ ਦੇ ਗੁਰੂਗ੍ਰਾਮ ਵਿੱਚ ਕੋਰੋਨਾ ਵਾਇਰਸ ਦੇ ਦੋ ਮਰੀਜ਼ਾਂ ਦੀ ਜਾਂਚ ਤੋਂ ਬਾਅਦ ਸਿਹਤ ਵਿਭਾਗ ਨੇ ਸਖ਼ਤ ਰੁਖ਼ ਅਪਣਾਇਆ ਹੈ। ਬੁੱਧਵਾਰ ਨੂੰ ਸਥਿਤੀ ਦਾ ਜਾਇਜ਼ਾ ਲੈਣ ਤੋਂ ਬਾਅਦ, ਸਿਹਤ ਵਿਭਾਗ ਦੇ ਵਧੀਕ ਪ੍ਰਮੁੱਖ ਸਕੱਤਰ ਰਾਜੀਵ ਅਰੋੜਾ ਨੇ ਹੁਣ 50 ਤੋਂ ਵੱਧ ਲੋਕਾਂ ਨੂੰ ਰਾਜ ਵਿੱਚ ਇਕ ਜਗ੍ਹਾ 'ਤੇ ਇਕੱਠੇ ਹੋਣ 'ਤੇ ਪਾਬੰਦੀ ਲਗਾ ਦਿੱਤੀ ਹੈ। ਗੁਰੂਗ੍ਰਾਮ ਤੋਂ ਕੋਰੋਨਾ ਦੇ ਦੋ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਸ਼ਹਿਰ ਪਹੁੰਚੇ ਰਾਜੀਵ ਅਰੋੜਾ ਨੇ ਸਥਿਤੀ ਬਾਰੇ ਜਾਣਕਾਰੀ ਲੈਣ ਤੋਂ ਬਾਅਦ ਇਹ ਆਦੇਸ਼ ਜਾਰੀ ਕੀਤੇ ਹਨ।

 

ਇਸ ਤੋਂ ਇਲਾਵਾ ਗੁਰੂਗ੍ਰਾਮ ਵਿੱਚ ਕੋਵਿਡ -19 ਦੇ ਖ਼ਤਰੇ ਨਾਲ ਨਜਿੱਠਣ ਲਈ ਵੱਖਰੀ ਯੋਜਨਾ ਬਣਾਈ ਜਾਵੇਗੀ। ਵਧੀਕ ਪ੍ਰਮੁੱਖ ਸਕੱਤਰ ਨੇ ਐਮ ਸੀ ਜੀ ਦੇ ਕਮਿਸ਼ਨਰ ਦੀ ਅਗਵਾਈ ਹੇਠ ਇਕ ਸਬ-ਕਮੇਟੀ ਬਣਾਈ ਹੈ। ਇਹ ਕਮੇਟੀ ਨਿੱਜੀ ਹਸਪਤਾਲਾਂ ਨਾਲ ਤਾਲਮੇਲ ਕਰੇਗੀ।

 

ਨਗਰ ਨਿਗਮ ਈਮੇਲ ਰਾਹੀਂ ਲਵੇਗੀ ਸ਼ਿਕਾਇਤ

ਉਥੇ, ਗੁਰੂਗ੍ਰਾਮ ਮਿਊਂਸਪਲ ਕਾਰਪੋਰੇਸ਼ਨ ਨੇ ਵੀ ਸਾਰੀਆਂ ਸ਼ਿਕਾਇਤਾਂ ਦੀ ਸਿੱਧੀ ਸੁਣਵਾਈ ਬੰਦ ਕਰ ਦਿੱਤੀ ਹੈ ਅਤੇ ਹੁਣ ਨਗਰ ਨਿਗਮ ਲੋਕਾਂ ਦੀਆਂ ਮੁਸ਼ਕਲਾਂ ਨੂੰ ਈਮੇਲ ਦੇ ਜ਼ਰੀਏ ਲਵੇਗੀ। ਇਸ ਲਈ ਸਾਰੇ ਈਮੇਲ ਅਧਿਕਾਰੀਆਂ ਦੇ ਮੇਲ ਆਈਡੀ ਜਾਰੀ ਕੀਤੇ ਗਏ ਹਨ। ਇਸ ਤੋਂ ਇਲਾਵਾ ਨਗਰ ਨਿਗਮ ਵਿੱਚ ਕੋਰੋਨਾ ਵਾਇਰਸ ਦੀ ਲਾਗ ਨੂੰ ਰੋਕਣ ਲਈ ਗੇਟ 'ਤੇ ਸੈਨੀਟਾਈਜ਼ਰ ਅਤੇ ਥਰਮਲ ਸਕੈਨਰ ਲਗਾਏ ਗਏ ਹਨ।


ਜਾਣਕਾਰੀ ਅਨੁਸਾਰ ਹਰਿਆਣਾ ਦੇ ਗੁਰੂਗ੍ਰਾਮ ਵਿੱਚ ਕੋਰੋਨਾ ਵਾਇਰਸ ਦੇ ਦੂਸਰੇ ਮਰੀਜ਼ ਦੀ ਪੁਸ਼ਟੀ ਹੋਈ ਹੈ। ਕੋਰੋਨਾ ਪੀੜਤ ਵਿਅਕਤੀ ਨੂੰ ਦਿੱਲੀ ਦੇ ਸਫਦਰਜੰਗ ਹਸਪਤਾਲ ਦੇ ਆਈਸੋਲੇਸ਼ਨ ਵਾਰਡ ਵਿੱਚ ਰੱਖਿਆ ਗਿਆ ਹੈ। ਦੋ ਦਿਨਾਂ ਵਿੱਚ ਦੂਜਾ ਮਾਮਲਾ ਸਾਹਮਣੇ ਆਉਣ ਨਾਲ ਪ੍ਰਸ਼ਾਸਨ ਹੈਰਾਨ ਰਹਿ ਗਿਆ ਹੈ। ਇਸ ਤੋਂ ਪਹਿਲਾਂ ਮੰਗਲਵਾਰ ਨੂੰ ਇਕ ਔਰਤ ਦੇ ਕੋਰੋਨਾ ਨੂੰ ਹੋਣ ਦੀ ਪੁਸ਼ਟੀ ਕੀਤੀ ਗਈ ਸੀ। 

 

ਬੁੱਧਵਾਰ ਨੂੰ ਉਹ ਵਿਅਕਤੀ, ਜਿਸ ਦੀ ਕੋਰੋਨਾ ਵਾਇਰਸ ਨਾਲ ਲਾਗ ਹੋਣ ਦੀ ਪੁਸ਼ਟੀ ਕੀਤੀ ਗਈ ਹੈ, ਗੁਰੂਗਰਾਮ ਦੇ ਸੈਕਟਰ -50 ਵਿੱਚ ਇਕ ਪੋਸ਼ ਸੁਸਾਇਟੀ ਵਿੱਚ ਆਪਣੇ ਪਰਿਵਾਰ ਨਾਲ ਰਹਿੰਦਾ ਹੈ।


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:social gathering more than 50 people ban in haryana after found two coronavirus patients in Gurugram