ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਸੋਸ਼ਲ ਮੀਡੀਆ ਪ੍ਰੋਫਾਈਲਾਂ ਨੂੰ ਆਧਾਰ ਨਾਲ ਜੋੜਨ ਦੇ ਮੁੱਦੇ ਉੱਤੇ ਜਲਦੀ ਤੋਂ ਜਲਦੀ ਫ਼ੈਸਲਾ ਲੈਣ ਦੀ ਲੋੜ ਹੈ।
ਜਸਟਿਸ ਦੀਪਕ ਗੁਪਤਾ ਅਤੇ ਜਸਟਿਸ ਅਨਿਰੁਧ ਬੋਸ ਦੀ ਬੈਂਚ ਨੇ ਕਿਹਾ ਕਿ ਸਾਨੂੰ ਇਸ ਸਮੇਂ ਨਹੀਂ ਪਤਾ ਕਿ ਅਸੀਂ ਇਸ ਮੁੱਦੇ ‘ਤੇ ਫ਼ੈਸਲਾ ਲੈ ਸਕਦੇ ਹਾਂ ਜਾਂ ਸੁਪਰੀਮ ਕੋਰਟ ਫ਼ੈਸਲਾ ਕਰੇਗਾ।
ਬੈਂਚ ਨੇ ਇਹ ਵੀ ਕਿਹਾ ਕਿ ਉਹ ਇਸ ਮਾਮਲੇ ਦੇ ਗੁਣਾਂ ਦੀ ਘੋਖ ਨਹੀਂ ਕਰੇਗੀ ਅਤੇ ਸਿਰਫ਼ ਮਦਰਾਸ, ਬੰਬਈ ਅਤੇ ਮੱਧ ਪ੍ਰਦੇਸ਼ ਉੱਚ ਅਦਾਲਤਾਂ ਵਿੱਚ ਲੰਬਿਤ ਜਿਹੇ ਮਾਮਲਿਆਂ ਨੂੰ ਸੁਪਰੀਮ ਕੋਰਟ ਵਿੱਚ ਤਬਦੀਲ ਕਰਨ ਦੀ ਫੇਸਬੁੱਕ ਦੀ ਪਟੀਸ਼ਨ ‘ਤੇ ਫ਼ੈਸਲਾ ਲਵੇਗੀ।
ਕੇਂਦਰ ਦੀ ਤਰਫ਼ੋਂ ਸਾਲਿਸਿਟਰ ਜਨਰਲ ਤੁਸ਼ਾਰ ਮੇਹਤਾ ਨੇ ਕਿਹਾ ਕਿ ਉਨ੍ਹਾਂ ਨੂੰ ਇਨ੍ਹਾਂ ਮਾਮਲਿਆਂ ਨੂੰ ਹਾਈ ਕੋਰਟ ਤੋਂ ਸੁਪਰੀਮ ਕੋਰਟ ਵਿੱਚ ਤਬਦੀਲ ਕਰਨ ’ਤੇ ਕੋਈ ਇਤਰਾਜ਼ ਨਹੀਂ ਹੈ।