ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕਿਸੇ ਨੂੰ ਪ੍ਰਧਾਨ ਮੰਤਰੀ ਬਣਨਾ ਸੀ, ਇਸ ਲਈ ਭਾਰਤ ਦੀ ਵੰਡ ਕੀਤੀ : ਮੋਦੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਵੀਰਵਾਰ ਨੂੰ ਲੋਕ ਸਭਾ 'ਚ ਕਾਂਗਰਸ 'ਤੇ ਜੰਮ ਕੇ ਨਿਸ਼ਾਨਾ ਸਾਧਿਆ। ਮੋਦੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਬਣਨ ਦੀ ਇੱਛਾ ਕੋਈ ਵੀ ਰੱਖ ਸਕਦਾ ਹੈ। ਪਰ ਇਸ ਇੱਛਾ ਨੂੰ ਪੂਰਾ ਕਰਨ ਲਈ ਦੇਸ਼ 'ਚ ਇੱਕ ਲਕੀਰ ਖਿੱਚ ਦਿੱਤੀ ਗਈ। ਵੰਡ ਕਰ ਦਿੱਤੀ ਗਈ। ਇਸ ਦੇ ਨਾਲ ਹੀ ਮੋਦੀ ਨੇ ਕਿਹਾ ਕਿ ਕੀ ਪੰਡਿਤ ਨਹਿਰੂ ਫਿਰਕੂ ਸਨ? ਕੀ ਉਹ ਹਿੰਦੂਆਂ ਅਤੇ ਮੁਸਲਮਾਨਾਂ 'ਚ ਫ਼ਰਕ ਕਰਦੇ ਸਨ? ਕੀ ਉਹ ਹਿੰਦੂ ਰਾਸ਼ਟਰ ਬਣਾਉਣਾ ਚਾਹੁੰਦੇ ਸਨ? ਉਨ੍ਹਾਂ ਇਹ ਗੱਲ ਨਾਗਰਿਕਤਾ ਸੋਧ ਕਾਨੂੰਨ ਬਾਰੇ ਗੱਲ ਕਰਦਿਆਂ ਕਹੀ।
 

ਮੋਦੀ ਨੇ ਕਿਹਾ ਕਿ ਪਾਕਿਸਤਾਨ ਦੇ ਹਾਲਾਤ ਨੂੰ ਵੇਖਦੇ ਹੋਏ ਗਾਂਧੀ ਜੀ ਦੇ ਨਾਲ ਹੀ ਨਹਿਰੂ ਜੀ ਦੀਆਂ ਭਾਵਨਾਵਾਂ ਵੀ ਜੁੜੀਆਂ ਸਨ। ਸਾਰੇ ਲੋਕ ਇਸ ਤਰ੍ਹਾਂ ਦੇ ਕਾਨੂੰਨ ਦੀ ਗੱਲ ਕਰਦੇ ਰਹੇ ਹਨ। ਪੀਐਮ ਮੋਦੀ ਨੇ ਕਿਹਾ, "ਇੰਨੇ ਦਹਾਕਿਆਂ ਬਾਅਦ ਵੀ ਪਾਕਿਸਤਾਨ ਦੀ ਸੋਚ ਨਹੀਂ ਬਦਲੀ ਹੈ। ਉੱਥੇ ਅੱਜ ਵੀ ਘੱਟਗਿਣਤੀਆਂ 'ਤੇ ਅੱਤਿਆਚਾਰ ਹੋ ਰਹੇ ਹਨ। ਇਸ ਦੀ ਤਾਜ਼ਾ ਉਦਾਹਰਣ ਨਨਕਾਣਾ ਸਾਹਿਬ 'ਚ ਵੇਖਣ ਨੂੰ ਮਿਲੀ। ਇਹ ਸਿਰਫ ਹਿੰਦੂਆਂ ਅਤੇ ਸਿੱਖਾਂ ਨਾਲ ਹੀ ਨਹੀਂ, ਸਗੋਂ ਹੋਰ ਘੱਟਗਿਣਤੀਆਂ ਨਾਲ ਵੀ ਇਹੀ ਹੋ ਰਿਹਾ ਹੈ।"
 

ਉਨ੍ਹਾਂ ਕਿਹਾ ਕਿ 1950 'ਚ ਨਹਿਰੂ-ਲਿਆਕਤ ਸਮਝੌਤਾ ਹੋਇਆ ਸੀ, ਜੋ ਕਿ ਭਾਰਤ ਅਤੇ ਪਾਕਿਸਤਾਨ 'ਚ ਰਹਿੰਦੇ ਘੱਟਗਿਣਤੀਆਂ ਦੀ ਸੁਰੱਖਿਆ ਲਈ ਸੀ। ਇਸ ਸਮਝੌਤੇ 'ਚ ਧਾਰਮਿਕ ਘੱਟਗਿਣਤੀਆਂ ਦਾ ਜ਼ਿਕਰ ਕੀਤਾ ਗਿਆ ਸੀ। ਪ੍ਰਧਾਨ ਮੰਤਰੀ ਨੇ ਕਿਹਾ, "5 ਨਵੰਬਰ 1950 ਨੂੰ ਇਸੇ ਸੰਸਦ 'ਚ ਨਹਿਰੂ ਜੀ ਨੇ ਕਿਹਾ ਸੀ ਕਿ ਇਸ 'ਚ ਕੋਈ ਸ਼ੱਕ ਨਹੀਂ ਹੈ ਕਿ ਜਿਹੜੇ ਪ੍ਰਭਾਵਤ ਲੋਕ ਭਾਰਤ 'ਚ ਰਹਿਣ ਆਏ ਹਨ, ਉਹ ਨਾਗਰਿਕਤਾ ਦੇ ਹੱਕਦਾਰ ਹਨ ਅਤੇ ਜੇ ਕਾਨੂੰਨ ਇਸ ਦੇ ਅਨੁਕੂਲ ਨਹੀਂ ਹੈ ਤਾਂ ਕਾਨੂੰਨ 'ਚ ਬਦਲਾਅ ਕੀਤਾ ਜਾਣਾ ਚਾਹੀਦਾ ਹੈ।"

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title: Someone had to become Prime Minister so a line was drawn in India and the country was divided PM Modi