ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਬੇਟੇ ਨੇ ਲੌਕਡਾਊਨ ਦੀ ਉਲੰਘਣਾ ਕਰ ਰਹੇ ਪਿਓ ਦੀ ਸ਼ਿਕਾਇਤ ਕੀਤੀ, ਮਾਮਲਾ ਦਰਜ

ਵਿਸ਼ਵ ਪੱਧਰੀ ਮਹਾਂਮਾਰੀ ਕੋਰੋਨਾ ਵਾਇਰਸ ਨੂੰ ਹਰਾਉਣ ਲਈ ਦੇਸ਼ ਭਰ 'ਚ ਲਾਗੂ 21 ਦਿਨ ਦੇ ਲੌਕਡਾਊਨ ਵਿਚਕਾਰ ਰਾਜਧਾਨੀ ਦਿੱਲੀ ਦੇ ਵਸੰਤ ਕੁੰਜ 'ਚ ਰਹਿਣ ਵਾਲੇ ਇੱਕ 30 ਸਾਲਾ ਨੌਜਵਾਨ ਨੇ ਪੁਲਿਸ ਨੂੰ ਸ਼ਿਕਾਇਤ ਕੀਤੀ ਹੈ ਕਿ ਉਸ ਦੇ ਪਿਤਾ ਲੌਕਡਾਊਨ ਦੇ ਨਿਯਮਾਂ ਦੀ ਪਾਲਣਾ ਨਹੀਂ ਕਰ ਰਹੇ ਹਨ। ਸ਼ਿਕਾਇਤਕਰਤਾ ਨੇ ਕਿਹਾ ਕਿ ਉਸ ਦੇ ਪਿਤਾ ਰੋਜ਼ਾਨਾ ਘਰ ਤੋਂ ਬਾਹਰ ਜਾਂਦੇ ਹਨ। ਇਸ ਸ਼ਿਕਾਇਤ ਦੇ ਅਧਾਰ 'ਤੇ ਦਿੱਲੀ ਪੁਲਿਸ ਨੇ ਮੁਲਜ਼ਮ ਵਿਅਕਤੀ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ।
 

ਇਸ ਦੇ ਨਾਲ ਹੀ ਪੁਲਿਸ ਨੇ ਕੋਰੋਡਾ ਵਾਇਰਸ ਹੋਮ ਕਵਾਰੰਟੀਨ ਦੇ ਨਿਯਮਾਂ ਅਤੇ ਸ਼ਰਤਾਂ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਵਿਰੁੱਧ ਦਵਾਰਕਾ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ 'ਚ 21 ਮਾਮਲੇ ਦਰਜ ਕੀਤੇ ਹਨ। ਉਲੰਘਣਾ ਕਰਨ ਵਾਲਿਆਂ ਵਿਰੁੱਧ ਭਾਰਤੀ ਕਾਨੂੰਨ ਦੀਆਂ ਸਬੰਧਤ ਧਾਰਾਵਾਂ ਅਤੇ ਮਹਾਂਮਾਰੀ ਰੋਗ ਐਕਟ ਦੀ ਧਾਰਾ-3 ਤਹਿਤ ਕੇਸ ਦਰਜ ਕੀਤੇ ਜਾ ਰਹੇ ਹਨ।
 

 

ਦੱਸ ਦੇਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ 24 ਮਾਰਚ ਦੀ ਅੱਧੀ ਰਾਤ ਤੋਂ ਦੇਸ਼ ਭਰ ਵਿੱਚ 21 ਦਿਨ ਦੇ ਬੰਦ ਦਾ ਐਲਾਨ ਕੀਤਾ ਸੀ। ਇਸ 'ਚ ਲੋਕਾਂ ਨੂੰ ਬਿਨਾਂ ਵਜ੍ਹਾ ਆਪਣੇ ਘਰਾਂ ਤੋਂ ਬਾਹਰ ਜਾਣ ਅਤੇ ਚਾਰ ਤੋਂ ਵੱਧ ਲੋਕਾਂ ਦੇ ਇਕੱਤਰ ਹੋਣ 'ਤੇ ਪਾਬੰਦੀ ਲਗਾਈ ਗਈ ਹੈ। ਸਾਰੇ ਮੰਦਰਾਂ, ਮਸਜਿਦਾਂ, ਗਿਰਜਾ ਘਰਾਂ ਅਤੇ ਗੁਰਦਵਾਰਿਆਂ ਨੂੰ ਵੀ ਇਸ ਤਾਲਾਬੰਦੀ 'ਚ ਸ਼ਾਮਲ ਕੀਤਾ ਗਿਆ ਹੈ ਅਤੇ ਲੋਕਾਂ ਦੀ ਪੂਜਾ ਤੇ ਅਰਦਾਸਾਂ ਆਦਿ ਉੱਤੇ ਪਾਬੰਦੀ ਹੈ। ਸਿਰਫ਼ ਜ਼ਰੂਰੀ ਚੀਜ਼ਾਂ ਦੀ ਸਪਲਾਈ ਅਤੇ ਜ਼ਰੂਰੀ ਸੇਵਾਵਾਂ ਦੀ ਸ਼ਮੂਲੀਅਤ ਕਰਨ ਵਾਲਿਆਂ ਨੂੰ ਹੀ ਇਸ ਤੋਂ ਛੋਟ ਦਿੱਤੀ ਗਈ ਹੈ।
 

ਇਸ ਦੇ ਬਾਵਜੂਦ ਲੋਕ ਲੌਕਡਾਊਨ ਨਿਯਮਾਂ ਦੀ ਉਲੰਘਣਾ ਕਰਨ ਤੋਂ ਗੁਰੇਜ਼ ਨਹੀਂ ਕਰ ਰਹੇ। ਰੋਜ਼ਾਨਾ ਇਸ ਦੀਆਂ ਕਈ ਉਦਾਹਰਣਾਂ ਵੇਖੀਆਂ ਜਾ ਰਹੀਆਂ ਹਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Son complains his father is violating lockdown norms Delhi Police registered FIR