ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸੋਨੀਆ ਤੇ ਰਾਹੁਲ ਗਾਂਧੀ ਸ਼ਾਮਲ ਹੋਣਗੇ ਮੋਦੀ ਦੇ ਸਹੁੰ–ਚੁਕਾਈ ਸਮਾਰੋਹ ’ਚ

ਸੋਨੀਆ ਤੇ ਰਾਹੁਲ ਗਾਂਧੀ ਸ਼ਾਮਲ ਹੋਣਗੇ ਮੋਦੀ ਦੇ ਸਹੁੰ–ਚੁਕਾਈ ਸਮਾਰੋਹ ’ਚ

ਸਾਂਝਾ ਪ੍ਰਗਤੀਸ਼ੀਲ ਗੱਠਜੋੜ (UPA) ਦੇ ਪ੍ਰਧਾਨ ਸੋਨੀਆ ਗਾਂਧੀ, ਕਾਂਗਰਸ ਪਾਰਟੀ ਦੇ ਪ੍ਰਧਾਨ ਰਾਹੁਲ ਗਾਂਧੀ ਤੇ ਪਾਰਟੀ ਦੇ ਸੀਨੀਅਰ ਆਗੂ ਗ਼ੁਲਾਮ ਨਬੀ ਆਜ਼ਾਦ ਵੀ ਭਲਕੇ 30 ਮਈ ਨੂੰ ਸ੍ਰੀ ਨਰਿੰਦਰ ਮੋਦੀ ਦੇ ਪ੍ਰਧਾਨ ਮੰਤਰੀ ਵਜੋਂ ਸਹੁੰ–ਚੁਕਾਈ ਸਮਾਰੋਹ ‘ਚ ਭਾਗ ਲੈਣਗੇ। ਇਹ ਸਮਾਰੋਹ ਭਲਕੇ ਨਵੀਂ ਦਿੱਲੀ ਸਥਿਤ ਰਾਸ਼ਟਰਪਤੀ ਭਵਨ ’ਚ ਵੀਰਵਾਰ ਦੀ ਸ਼ਾਮ ਨੂੰ 7:00 ਵਜੇ ਸ਼ੁਰੂ ਹੋਵੇਗਾ।

 

 

ਇਸ ਤੋਂ ਪਹਿਲਾਂ ਭਾਰਤ ਨੇ ਪਾਕਿਸਤਾਨ ਨੂੰ ਛੱਡ ਕੇ ‘ਬਿਮਸਟੈਕ’ (BIMSTEC - ਬੇਅ ਆਫ਼ ਬੰਗਾਲ ਇਨੀਸ਼ੀਏਟਿਵ ਫ਼ਾਰ ਮਲਟੀ ਸੈਕਟਰਲ ਟੈਕਨੀਕਲ ਐਂਡ ਇਕਨੌਮਿਕ ਕੋਆਪ੍ਰੇਸ਼ਨ) ਨੂੰ ਸੱਦਾ ਦਿੱਤਾ ਗਿਆ ਹੈ। ਇਸ ਸੰਗਠਨ ਵਿੱਚ ਸ਼ਾਮਲ ਬੰਗਲਾਦੇਸ਼, ਭੂਟਾਨ, ਮਿਆਂਮਾਰ, ਨੇਪਾਲ, ਸ੍ਰੀ ਲੰਕਾ ਤੇ ਥਾਈਲੈਂਡ ਸ੍ਰੀ ਮੋਦੀ ਦੇ ਸਹੁੰ–ਚੁਕਾਈ ਸਮਾਰੋਹ ਵਿੱਚ ਭਾਗ ਲੈਣਗੇ।

 

 

ਇਸ ਸਹੁੰ–ਚੁਕਾਈ ਸਮਾਰੋਹ ਵਿੱਚ ਭਾਰਤੀ ਸਿਆਸੀ ਆਗੂਆਂ, ਮੁੱਖ ਮੰਤਰੀਆਂ ਵਿਰੋਧੀ ਧਿਰ ਦੇ ਆਗੂਆਂ ਨੂੰ ਵੀ ਸੱਦਾ ਦਿੱਤਾ ਗਿਆ ਹੈ। ਪਿੱਛੇ ਜਿਹੇ ਲੋਕ ਸਭਾ ਚੋਣਾਂ ਦੌਰਾਨ ਨਰਿੰਦਰ ਮੋਦੀ ਦੀ ਅਗਵਾਈ ਹੇਠਲੀ ਭਾਰਤੀ ਜਨਤਾ ਪਾਰਟੀ ਨੇ ਵੱਡੀ ਜਿੱਤ ਹਾਸਲ ਕਰਦਿਆਂ ਸੀਟਾਂ ਦੇ ਲਿਹਾਜ਼ ਨੇ 300 ਦਾ ਅੰਕੜਾ ਪਾਰ ਕੀਤਾ ਸੀ।

 

 

ਉੱਧਰ ਪੱਛਮੀ ਬੰਗਾਲ ਦੇ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਪ੍ਰਧਾਨ ਮੰਤਰੀ ਸ੍ਰੀ ਮੋਦੀ ਦੇ ਸਹੁੰ–ਚੁਕਾਈ ਸਮਾਰੋਹ ਵਿੱਚ ਜਾਣ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Sonia and Rahul Gandhi will go to swearing-in ceremony of Narendra Modi