ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

12 ਸਤੰਬਰ ਨੂੰ ਸੋਨੀਆ ਗਾਂਧੀ ਨੇ ਬੁਲਾਈ ਕਾਂਗਰਸ ਦੇ ਅਹੁਦੇਦਾਰਾਂ ਦੀ ਮੀਟਿੰਗ

12 ਸਤੰਬਰ ਨੂੰ ਸੋਨੀਆ ਗਾਂਧੀ ਨੇ ਬੁਲਾਈ ਕਾਂਗਰਸ ਦੇ ਅਹੁਦੇਦਾਰਾਂ ਦੀ ਮੀਟਿੰਗ

ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੀ ਪ੍ਰਧਾਨਗੀ ਵਿਚ 12 ਸਤੰਬਰ ਨੂੰ ਪਾਰਟੀ ਜਨਰਲ ਸਕੱਤਰਾਂ ਅਤੇ ਸੂਬਾ ਪ੍ਰਧਾਨਾ ਸਮੇਤ ਸਾਰੇ ਅਹੁਦੇਦਾਰਾਂ ਦੀ ਮੀਟਿੰਗ ਕਰੇਗੀ। ਕਾਂਗਰਸ ਦੇ ਸੂਤਰਾਂ ਨੇ ਦੱਸਿਆ ਕਿ ਇਸ ਮੀਟਿੰਗ ਵਿਚ ਪਾਰਟੀ ਦੇ ਸੂਬਿਆਂ ਦੇ ਪ੍ਰਧਾਨ, ਪਾਰਟੀ ਦੇ ਜਨਰਲ ਸਕੱਤਰ ਅਤੇ ਸੂਬਾ ਇੰਚਾਰਜਾਂ ਨਾਲ ਹੀ ਕਾਂਗਰਸ ਵਿਧਾਇਕ ਦਲ ਦੇ ਆਗੂ ਹਿੱਸਾ ਲੈਣਗੇ। ਮੀਟਿੰਗ ਵਿਚ ਵਰਤਮਾਨ ਰਾਜਨੀਤੀ ਮਾਹੌਲ ਨਾਲ ਹੀ ਗਾਂਧੀ ਦੀ ਵਿਚਾਰਧਾਰਾ ਨੂੰ ਜਨ ਜਨ ਤੱਕ ਪਹੁੰਚਾਉਣ ਬਾਰੇ ਵਿਚਾਰ ਚਰਚਾ ਕੀਤੀ ਜਾਵੇਗੀ।

 

ਮੀਟਿੰਗ ਵਿਚ ਰਾਸ਼ਟਰਪਤੀ ਮਹਾਤਮਾ ਗਾਂਧੀ ਦੀ 150ਵੀਂ ਜਯੰਤੀ ਉਤੇ ਉਨ੍ਹਾਂ ਦੇ ਯੋਗਦਾਨ ਨੂੰ ਯਾਦ ਕਰਨ ਅਤੇ ਮਹਿਲਾਵਾਂ ਅਤੇ ਨੌਜਵਾਨਾਂ ਨੂੰ ਬਾਪੂ ਦੇ ਦੱਸੇ ਰਾਹ ਉਤੇ ਚਲਕੇ ਡਰ, ਝੂਠ ਦੀ ਰਾਜਨੀਤੀ ਦਾ ਮੁਕਾਬਲਾ ਕਰਨ ਅਤੇ ਇਸ ਖਿਲਾਫ ਨਿਰੰਤਰ ਆਪਣੀ ਲੜਾਈ ਜਾਰੀ ਰੱਖਣ ਬਾਰੇ ਰਣਨੀਤੀ ਉਤੇ ਵਿਚਾਰ ਕੀਤਾ ਜਾਵੇਗਾ।

 

ਰਾਸ਼ਟਰਪਤੀ ਮਹਾਤਮਾ ਗਾਂਧੀ ਅਤੇ ਸੁਤੰਤਰਾ ਸੈਨਾਨੀਆਂ ਦਾ ਸੰਦੇਸ਼ ਦੇਸ਼ ਦੇ ਹਰ ਨਾਗਰਿਕ ਤੱਕ ਪਹੁੰਚਾਉਣ ਲਈ ਪਾਰਟੀ ਦੇਸ਼ ਭਰ ਵਿਚ ਪੈਦਲ ਯਾਤਰਾ ਆਯੋਜਿਤ ਕਰੇਗੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Sonia Gandhi convenes September 12 meeting of Congress office bearers