ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਦਿੱਲੀ ਹਿੰਸਾ ਵੇਲੇ ਕੇਂਦਰ ਤੇ ਦਿੱਲੀ ਸਰਕਾਰਾਂ ਮੂਕ–ਦਰਸ਼ਕ ਰਹੀਆਂ: ਸੋਨੀਆ ਗਾਂਧੀ

ਦਿੱਲੀ ਹਿੰਸਾ ਵੇਲੇ ਕੇਂਦਰ ਤੇ ਦਿੱਲੀ ਦੀਆਂ ਸਰਕਾਰਾਂ ਮੂਕ–ਦਰਸ਼ਕ ਬਣੀਆਂ ਰਹੀਆਂ: ਸੋਨੀਆ ਗਾਂਧੀ

ਦਿੱਲੀ ਹਿੰਸਾ ਨੂੰ ਲੈ ਕੇ ਸੋਨੀਆ ਗਾਂਧੀ ਦੀ ਅਗਵਾਈ ਹੇਠ ਕਾਂਗਰਸ ਦਾ ਇੱਕ ਵਫ਼ਦ ਅੱਜ ਰਾਸ਼ਟਰਪਤੀ ਨੂੰ ਮਿਲਿਆ ਤੇ ਉਨ੍ਹਾਂ ਨੂੰ ਇੱਕ ਮੈਮੋਰੈਂਡਮ ਸੌਂਪਿਆ। ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਤੇ ਪਾਰਟੀ ਦੇ ਹੋਰ ਆਗੂਆਂ ਨਾਲ ਦਿੱਲੀ ਹਿੰਸਾ ਨੂੰ ਲੈ ਕੇ ਰਾਸ਼ਟਰਪਤੀ ਨੂੰ ਮੈਮੋਰੈਂਡਮ ਦੇਣ ਲਈ ਪੁੱਜੇ ਕਾਂਗਰਸ ਦੇ ਅੰਤ੍ਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਕਿਹਾ ਕਿ ਦਿੱਲੀ ਹਿੰਸਾ ਦੌਰਾਨ ਕੇਂਦਰ ਸਰਕਾਰ ਤੇ ਆਮ ਆਦਮੀ ਪਾਰਟੀ ਦੀ ਸਰਕਾਰ ਮੂਕ–ਦਰਸ਼ਕ ਬਣ ਕੇ ਵੇਖਦੀਆਂ ਰਹੀਆਂ।

 

 

ਸ੍ਰੀਮਤੀ ਸੋਨੀਆ ਗਾਂਧੀ ਨੇ ਕਿਹਾ ਕਿ ਬੀਤੇ ਕੁਝ ਦਿਨਾਂ ਤੋਂ ਦਿੱਲੀ ਦੇ ਹਾਲਾਤ ਖ਼ਰਾਬ ਹਨ ਤੇ ਇਸ ਸਿਲਸਿਲੇ ’ਚ ਅਸੀਂ ਰਾਸ਼ਟਰਪਤੀ ਨੂੰ ਮੈਮੋਰੈਂਡਮ ਸੌਂਪਿਆ ਹੈ। ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਪਥਰਾਅ ਨਾਲ ਲੋਕਾਂ ਦੇ ਕਤਲ ਹੋਏ ਹਨ। ਕੇਂਦਰ ਸਰਕਾਰ ਤੇ ਦਿੱਲੀ ਦੀ ਨਵੀਂ ਸਰਕਾਰ ਹਿੰਸਾ ਉੱਤੇ ਮੂਕ–ਦਰਸ਼ਕ ਬਣੀ ਰਹੀ।

 

 

ਸ੍ਰੀਮਤੀ ਸੋਨੀਆ ਗਾਂਧੀ ਨੇ ਕਿਹਾ ਕਿ ਰਾਸ਼ਟਰਪਤੀ ਨੇ ਭਰੋਸਾ ਦਿਵਾਇਆ ਹੈ ਕਿ ਉਹ ਇਸ ਬਾਰੇ ਕੇਂਦਰ ਸਰਕਾਰ ਨਾਲ ਗੱਲਬਾਤ ਕਰਨਗੇ ਤੇ ਜ਼ਰੂਰੀ ਕਦਮ ਚੁੱਕਣਗੇ। ਡਾ. ਮਨਮੋਹਨ ਸਿੰਘ ਨੇ ਕਿਹਾ ਕਿ ਦਿੱਲੀ ’ਚ ਬੀਤੇ ਚਾਰ ਦਿਨਾਂ ਦੌਰਾਨ ਜੋ ਕੁਝ ਵੀ ਹੋਇਆ ਹੈ; ਉਹ ਰਾਸ਼ਟਰੀ ਸ਼ਰਮ ਵਾਲੀ ਗੱਲ ਹੈ। ਇਸ ਹਿੰਸਾ ਵਿੱਚ 200 ਤੋਂ ਵੱਧ ਵਿਅਕਤੀ ਜ਼ਖ਼ਮੀ ਹੋਏ ਹਨ ਤੇ ਇਹ ਕੇਂਦਰ ਸਰਕਾਰ ਦੀ ਨਾਕਾਮੀ ਕਾਰਨ ਹੋਇਆ ਹੈ।

 

 

ਦਰਅਸਲ, ਐਤਵਾਰ ਤੋਂ ਲੈ ਕੇ ਮੰਗਲਵਾਰ ਤੱਕ ਨਾਗਰਿਕਤਾ ਕਾਨੂੰਨ ਦੇ ਹੱਕ ਤੇ ਵਿਰੋਧ ’ਚ ਬਹੁਤ ਜ਼ਿਆਦਾ ਹਿੰਸਕ ਘਟਨਾਵਾਂ ਵਾਪਰੀਆਂ; ਜਿਨ੍ਹਾਂ ਵਿੱਚਾ ਹੁਣ ਤੱਕ 34 ਵਿਅਕਤੀਆਂ ਦੀਆਂ ਜਾਨਾਂ ਜਾ ਚੁੱਕੀਆਂ ਹਨ। ਇਸ ਤੋਂ ਇਲਾਵਾ ਲਗਭਗ 250 ਤੋਂ ਵੱਧ ਵਿਅਕਤੀ ਜ਼ਖ਼ਮੀ ਹਨ; ਜਿਨ੍ਹਾਂ ਵਿੱਚ ਲਗਭਗ 56 ਤੋਂ ਵੱਧ ਪੁਲਿਸ ਦੇ ਜਵਾਨ ਹਨ।

 

 

ਨਾਗਰਿਕਤਾ ਸੋਧ ਕਾਨੂੰਨ ਨੂੰ ਲੈ ਕੇ ਉੱਤਰ–ਪੂਰਬੀ ਦਿੱਲੀ ਦੇ ਜਾਫ਼ਰਾਬਾਦ, ਮੌਜਪੁਰ, ਬਾਬਰਪੁਰ ਤੇ ਚਾਂਦਬਾਗ਼ ’ਚ ਐਤਵਾਰ, ਸੋਮਵਾਰ ਤੇ ਮੰਗਲਵਾਰ ਨੂੰ ਲਗਾਤਾਰ ਹਿੰਸਾ ਹੋਈ। ਬਦਤਰ ਹਾਲਾਤ ਨੂੰ ਵੇਖਦਿਆਂ ਕੇਂਦਰ ਸਰਕਾਰ ਨੇ ਪ੍ਰਭਾਵਿਤ ਉੱਤਰ–ਪੂਰਬੀ ਦਿੱਲੀ ਦੇ ਇਲਾਕਿਆਂ ’ਚ ਵੇਖਦਿਆਂ ਹੀ ਗੋਲ਼ੀ ਮਾਰਨ ਦੇ ਹੁਕਮ ਜਾਰੀ ਕਰ ਕੇ ਧਾਰਾ–144 ਲਾਗੂ ਕਰ ਦਿੱਤੀ ਹੈ।

 

 

ਨਾਗਰਿਕਤਾ ਸੋਧ ਕਾਨੂੰਨ ਭਾਵ CAA ਵਿਰੁੱਧ ਵੱਡੀ ਗਿਣਤੀ ’ਚ ਰੋਸ ਮੁਜ਼ਾਹਰਾ ਕਰ ਰਹੇ ਲੋਕਾਂ ਨੇ ਐਤਵਾਰ ਨੂੰ ਸੜਕ ਰੋਕ ਦਿੱਤੀ ਸੀ; ਜਿਸ ਤੋਂ ਬਾਅਦ ਜਾਫ਼ਰਾਬਾਦ ’ਚ ਸੀਏਏ ਦੇ ਹਮਾਇਤੀਆਂ ਤੇ ਵਿਰੋਧੀਆਂ ਵਿਚਾਲੇ ਝੜਪ ਸ਼ੁਰੂ ਹੋ ਗਈ ਸੀ। ਦਿੱਲੀ ਦੇ ਕਈ ਹੋਰ ਇਲਾਕਿਆਂ ਵਿੱਚ ਵੀ ਹੁਣ ਅਜਿਹੇ ਧਰਨੇ ਸ਼ੁਰੂ ਹੋ ਗਏ ਹਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Sonia Gandhi says Union and Kejriwal Governments remained mute spectators during Delhi violence