ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਅਯੁੱਧਿਆ ’ਤੇ ਫ਼ੈਸਲੇ ਤੋਂ ਪਹਿਲਾਂ ਸੋਨੀਆ ਗਾਂਧੀ ਨੇ ਸੱਦੀ CWC ਮੀਟਿੰਗ

ਅਯੁੱਧਿਆ ’ਤੇ ਫ਼ੈਸਲੇ ਤੋਂ ਪਹਿਲਾਂ ਸੋਨੀਆ ਗਾਂਧੀ ਨੇ ਸੱਦੀ CWC ਮੀਟਿੰਗ

ਸੰਸਦ ਦੇ ਸਰਦ–ਰੁੱਤ ਸੈਸ਼ਨ ਅਤੇ ਅਯੁੱਧਿਆ ਮਾਮਲੇ ’ਚ ਸੁਪਰੀਮ ਕੋਰਟ ਦੇ ਫ਼ੈਸਲੇ ਤੋਂ ਠੀਕ ਪਹਿਲਾਂ ਕਾਂਗਰਸ ਵਰਕਿੰਗ ਕਮੇਟੀ (CWC) ਦੀ ਮੀਟਿੰਗ ਸੱਦ ਲਈ ਹੈ। ਇਹ ਮੀਟਿੰਗ 10 ਨਵੰਬਰ ਨੂੰ ਹੋਣ ਦੀ ਸੰਭਾਵਨਾ ਹੈ। ਪਾਰਟੀ ਦੇ ਇੱਕ ਸੀਨੀਅਰ ਆਗੂ ਨੇ ਕਿਹਾ ਕਿ ਮੀਟਿੰਗ ਵਿੱਚ ਅਯੁੱਧਿਆ ਮਾਮਲੇ ’ਤੇ ਅਦਾਲਤ ਦੇ ਫ਼ੈਸਲੇ ਨੂੰ ਲੈ ਕੇ ਵਿਚਾਰ–ਵਟਾਂਦਰਾ ਕੀਤਾ ਜਾਵੇਗਾ।

 

 

ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਵਿੱਚ ਪਾਰਟੀ ਸੁਪਰੀਮ ਕੋਰਟ ਦੇ ਫ਼ੈਸਲੇ ’ਤੇ ਆਪਣਾ ਰੁਖ਼ ਵੀ ਸਪੱਸ਼ਟ ਕਰੇਗੀ। ਤਾਂ ਜੋ ਫ਼ੈਸਲਾ ਆਉਣ ਤੋਂ ਬਾਅਦ ਪਾਰਟੀ ਅੰਦਰ ਕਿਸੇ ਤਰ੍ਹਾਂ ਦੀ ਕੋਈ ਆਵਾਜ਼ ਸੁਣਾਈ ਨਾ ਦੇਵੇ।

 

 

ਪਾਰਟੀ ਲਗਾਤਾਰ ਇਹੋ ਆਖਦੀ ਰਹੀ ਹੈ ਕਿ ਸਭਨਾਂ ਧਿਰਾਂ ਨੂੰ ਅਦਾਲਤ ਦਾ ਫ਼ੈਸਲਾ ਮੰਨਣਾ ਚਾਹੀਦਾ ਹੈ। ਪਰ ਪਾਰਟੀ CWC ’ਚ ਇਸ ਸਟੈਂਡ ਉੱਤੇ ਮੋਹਰ ਲੱਗਣ ਤੋਂ ਬਾਅਦ ਹੀ ਸਾਰੇ ਪਾਰਟੀ ਆਗੂਆਂ ਲਈ ਇਹ ਰਾਇ ਮੰਨਣੀ ਜ਼ਰੂਰੀ ਹੋਵੇਗੀ।

 

 

ਇਸ ਦੇ ਨਾਲ ਹੀ CWC ਦੀ ਮੀਟਿੰਗ ਵਿੱਚ ਸੰਸਦੀ ਸੈਸ਼ਨ ਦੀ ਰਣਨੀਤੀ ਉੱਤੇ ਚਰਚਾ ਹੋਵੇਗੀ। ਵਿਰੋਧੀ ਪਾਰਟੀਆਂ ਨਾਲ ਮੀਟਿੰਗ ਕਰ ਕੇ ਕਾਂਗਰਸ ਪਹਿਲਾਂ ਹੀ ਇਹ ਸਪੱਸ਼ਟ ਕਰ ਚੁੱਕੀ ਹੈ ਕਿ ਅਰਥ–ਵਿਵਸਥਾ ਤੇ ਬੇਰੁਜ਼ਗਾਰੀ ਦੇ ਮੁੱਦੇ ’ਤੇ ਸਰਕਾਰ ਨੂੰ ਘੇਰਿਆ ਜਾਵੇਗਾ।

 

 

ਇਸ ਦੇ ਨਾਲ ਹੀ ਕਾਂਗਰਸ ਇੱਕ ਦਸੰਬਰ ਨੂੰ ਦਿੱਲੀ ਸਥਿਤ ਰਾਮਲੀਲਾ ਮੈਦਾਨ ’ਚ ਵੱਡੀ ਰੈਲੀ ਕਰ ਰਹੀ ਹੈ। ਇਸ ਰੈਲੀ ਵਿੱਚ ਹੋਰਨਾਂ ਵਿਰੋਧੀ ਪਾਰਟੀਆਂ ਦੇ ਆਗੂ ਵੀ ਸ਼ਾਮਲ ਹੋਣਗੇ; ਤਾਂ ਜੋ ਸਰਕਾਰ ਉੱਤੇ ਦਬਾਅ ਬਣਾਇਆ ਜਾ ਸਕੇ।

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Sonia Gnadhi convenes Congress Working Committee Meeting before Ayodhya Verdict