ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸੋਨੀਆ ਨੇ PM ਮੋਦੀ ਨੂੰ ਲਿਖੀ ਚਿੱਠੀ, ਬਿਨਾਂ ਰਾਸ਼ਨ ਕਾਰਡ ਵੀ ਸਤੰਬਰ ਤੱਕ ਮਿਲੇ ਮੁਫ਼ਤ ਰਾਸ਼ਨ

ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਸੋਮਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਕੋਰੋਨਾ ਵਾਇਰਸ ਦੇ ਸੰਕਟ ਨੂੰ ਧਿਆਨ ਵਿੱਚ ਰੱਖਦਿਆਂ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ ਤਹਿਤ ਲਾਭਪਾਤਰੀਆਂ ਨੂੰ ਸਤੰਬਰ ਤੱਕ ਪ੍ਰਤੀ ਵਿਅਕਤੀ 10 ਕਿਲੋ ਅਨਾਜ (ਮਹੀਨਾਵਾਰ) ਮੁਹੱਈਆ ਕਰਵਾਇਆ ਜਾਵੇ। ਇਹ ਰਾਹਤ ਉਨ੍ਹਾਂ ਲੋਕਾਂ ਨੂੰ ਵੀ ਦਿੱਤਾ ਜਾਵੇ ਜਿਨ੍ਹਾਂ ਕੋਲ ਰਾਸ਼ਨ ਕਾਰਡ ਨਹੀਂ ਹਨ।

 

ਪ੍ਰਧਾਨ ਮੰਤਰੀ ਨੂੰ ਲਿਖੇ ਇੱਕ ਪੱਤਰ ਵਿੱਚ ਸੋਨੀਆ ਨੇ ਇਹ ਵੀ ਕਿਹਾ ਕਿ ਕੋਰੋਨਾ ਵਾਇਰਸ ਖ਼ਿਲਾਫ਼ ਲੜਾਈ ਦੀ ਇਸ ਘੜੀ ਵਿੱਚ ਸਰਕਾਰ ਨੂੰ ਲਾਜ਼ਮੀ ਤੌਰ ’ਤੇ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਕੋਈ ਵੀ ਨਾਗਰਿਕ ਭੁੱਖਮਰੀ ਦਾ ਸਾਹਮਣਾ ਨਾ ਕਰੇ। 
ਲੋਕਾਂ ਨੂੰ ਮੁਫ਼ਤ ਦਿੱਤਾ ਜਾਵੇ ਰਾਸ਼ਨ

 

ਕਾਂਗਰਸ ਪ੍ਰਧਾਨ ਨੇ ਸੁਝਾਅ ਦਿੱਤਾ ਕਿ ਖੁਰਾਕ ਸੁਰੱਖਿਆ ਐਕਟ ਦੇ ਲਾਭਪਾਤਰੀਆਂ ਨੂੰ ਪ੍ਰਤੀ ਵਿਅਕਤੀ 10 ਕਿਲੋ ਅਨਾਜ (ਪ੍ਰਤੀ ਮਹੀਨਾ) ਤਿੰਨ ਮਹੀਨੇ ਅਤੇ (ਸਤੰਬਰ) ਤੱਕ ਵਧਾਉਣਾ ਚਾਹੀਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਮੌਜੂਦਾ ਸਥਿਤੀ ਨੂੰ ਵੇਖਦੇ ਹੋਏ ਲੋਕਾਂ ਨੂੰ ਅਨਾਜ ਮੁਫਤ ਦਿੱਤਾ ਜਾਵੇ।

 

ਉਨ੍ਹਾਂ ਕਿਹਾ ਕਿ ਤਾਲਾਬੰਦੀ ਕਾਰਨ ਦੇਸ਼ ਦੇ ਲੱਖਾਂ ਗ਼ਰੀਬ ਲੋਕਾਂ ਨੂੰ ਅਨਾਜ ਦੀ ਭਾਰੀ ਅਸੁਰੱਖਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਇਹ ਬਹੁਤ ਦੁਖਦਾਈ ਹੈ ਕਿਉਂਕਿ ਦੇਸ਼ ਵਿੱਚ ਬਹੁਤ ਵੱਡਾ ਅੰਨ ਭੰਡਾਰ ਹੈ।
 

...........
 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Sonia writes to PM seeks 10 kg grains for NFSA beneficiaries