ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਵਿਜੇ ਮਾਲਿਆ ਦੀ ਜ਼ਬਤ ਜਾਇਦਾਦ ਵੇਚ ਕੇ ਬੈਂਕ ਕਰਨਗੇ ਕਰਜ਼ ਵਸੂਲੀ

ਪ੍ਰੀਵੈਨਸ਼ਨ ਆਫ ਮਨੀ ਲਾਂਡਰਿੰਗ ਐਕਟ (ਪੀਐਮਐਲਏ) ਦੀ ਵਿਸ਼ੇਸ਼ ਅਦਾਲਤ ਨੇ ਭਾਰਤੀ ਸਟੇਟ ਬੈਂਕ ਅਤੇ ਕਈ ਹੋਰ ਬੈਂਕਾਂ ਨੂੰ ਵਿਜੇ ਮਾਲਿਆ ਦੀ ਜ਼ਬਤ ਜਾਇਦਾਦ ਵੇਚ ਕੇ ਕਰਜ਼ੇ ਦੀ ਵਸੂਲੀ ਕਰਨ ਦੀ ਮਨਜੂਰੀ ਦੇ ਦਿੱਤੀ ਹੈ। ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਕਿਹਾ ਸੀ ਕਿ ਉਸ ਨੂੰ ਇਸ ਵਸੂਲੀ ਤੋਂ ਕੋਈ ਇਤਰਾਜ਼ ਨਹੀਂ ਹੈ।
 

ਮਾਲਿਆ ਦੇ ਵਕੀਲਾਂ ਨੇ ਇਤਰਾਜ਼ ਪ੍ਰਗਟਾਇਆ ਸੀ ਕਿ ਇਹ ਸਿਰਫ ਡੇਟ ਰਿਕਵਰੀ ਟ੍ਰਿਬਿਊਨਲ ਹੀ ਤੈਅ ਕਰ ਸਕਦਾ ਹੈ। ਹਾਲਾਂਕਿ ਵਿਸ਼ੇਸ਼ ਪੀਐਮਐਲਏ ਅਦਾਲਤ ਨੇ ਇਸ ਫੈਸਲੇ 'ਤੇ 18 ਜਨਵਰੀ ਤਕ ਸਟੇ ਲਗਾਈ ਹੈ ਤਾਂ ਕਿ ਮਾਲਿਆ ਇਸ ਆਦੇਸ਼ ਵਿਰੁੱਧ ਮੁੰਬਈ ਹਾਈ ਕੋਰਟ 'ਚ ਅਪੀਲ ਕਰ ਸਕਣ। ਦੱਸ ਦੇਈਏ ਕਿ ਮਾਲਿਆ ਬੈਂਕਾਂ ਦਾ ਲਗਭਗ 9 ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਨਾ ਚੁਕਾਉਣ ਅਤੇ ਧੋਖਾਧੜੀ ਦੇ ਮਾਮਲੇ ਵਿੱਚ ਬ੍ਰਿਟੇਨ 'ਚ ਮੁਕੱਦਮੇ ਦਾ ਸਾਹਮਣਾ ਕਰ ਰਹੇ ਹਨ।
 

ਜ਼ਿਕਰਯੋਗ ਹੈ ਕਿ ਬੀਤੇ ਦਸੰਬਰ ਮਹੀਨੇ 'ਚ ਵਿਜੇ ਮਾਲਿਆ ਮਾਮਲੇ 'ਚ ਲੰਦਨ ਅਦਾਲਤ ਨੇ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਅਦਾਲਤ ਜਨਵਰੀ 'ਚ ਵਿਜੇ ਮਾਲਿਆ 'ਤੇ ਫੈਸਲਾ ਸੁਣਾ ਸਕਦੀ ਹੈ। ਮਾਲਿਆ ਨੂੰ ਭਾਰਤ ਵਿਚ ਭਗੌੜਾ ਆਰਥਿਕ ਅਪਰਾਧੀ ਘੋਸ਼ਿਤ ਕੀਤਾ ਗਿਆ ਹੈ ਅਤੇ ਭਾਰਤੀ ਜਾਂਚ ਏਜੰਸੀਆਂ ਦੀ ਅਰਜ਼ੀ 'ਤੇ ਇਥੋਂ ਦੀ ਹੇਠਲੀ ਅਦਾਲਤ ਨੇ ਉਸਦੀ ਹਵਾਲਗੀ ਦਾ ਆਦੇਸ਼ ਦਿੱਤਾ ਹੈ। ਬ੍ਰਿਟੇਨ ਦੇ ਗ੍ਰਹਿ ਮੰਤਰੀ ਸਾਜਿਦ ਜਾਵਿਦ ਨੇ ਉਨ੍ਹਾਂ ਨੂੰ ਭਾਰਤੀ ਅਧਿਕਾਰੀਆਂ ਦੇ ਹਵਾਲੇ ਕੀਤੇ ਜਾਣ ਦੇ ਆਦੇਸ਼ 'ਤੇ ਦਸਤਖਤ ਕੀਤੇ ਸਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:special purpose court allows liquidation of Vijay Mallya assets