ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸ਼੍ਰੀਲੰਕਾ ਦੇ ਰਾਸ਼ਟਰਪਤੀ ਦਾ ਰਾਸ਼ਟਰਪਤੀ ਭਵਨ ਵਿਖੇ ਰਸਮੀ ਸਵਾਗਤ

ਗੋਟਾਬਾਯਾ ਰਾਜਪਕਸ਼ੇ ਨੇ ਕੀਤੀ ਵਿਦੇਸ਼ ਮੰਤਰੀ ਜੈਸ਼ੰਕਰ ਨਾਲ ਵੀ ਕੀਤੀ ਮੁਲਾਕਾਤ

ਭਾਰਤ ਦੌਰੇ ਉੱਤੇ ਆਏ ਸ੍ਰੀਲੰਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਗੋਟਾਬਾਯਾ ਰਾਜਪਕਸ਼ੇ ਦਾ ਅੱਜ ਦਿੱਲੀ ਸਥਿਤ ਰਾਸ਼ਟਰਪਤੀ ਭਵਨ ਵਿੱਚ ਰਸਮੀ ਸਵਾਗਤ ਕੀਤਾ ਗਿਆ। ਇਸ ਸਮੇਂ ਪੀ.ਐੱਮ. ਮੋਦੀ ਨੇ ਉਨ੍ਹਾਂ ਦੀ ਅਗਵਾਈ ਕੀਤੀ। ਉਨ੍ਹਾਂ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਵੀ ਮੁਲਾਕਾਤ ਕੀਤੀ। 

 

 

 

 

ਰਾਸ਼ਟਰਪਤੀ ਰਾਮਨਾਥ ਕੋਵਿੰਦ ਸ੍ਰੀਲੰਕਾ ਦੇ ਨਵ ਨਿਯੁਕਤ ਰਾਸ਼ਟਰਪਤੀ ਦੇ ਸਨਮਾਨ ਵਿੱਚ ਰਸਮੀ ਭੋਜ ਦਾ ਆਯੋਜਨ ਕਰਨਗੇ। ਇਸ ਤੋਂ ਬਾਅਦ ਸ਼੍ਰੀਲੰਕਾਈ ਰਾਸ਼ਟਰਪਤੀ ਅਤੇ ਪੀਐਮ ਮੋਦੀ ਵਿਚਕਾਰ ਦੁਵੱਲੀ ਗੱਲਬਾਤ ਵੀ ਹੋਵੇਗੀ। ਇਸ ਮੁਲਾਕਾਤ ਦੌਰਾਨ ਦੋਹਾਂ ਦੇਸ਼ਾਂ ਵਿਚਕਾਰ ਰੱਖਿਆ, ਵਪਾਰ, ਸੀਮਾ ਵਿਵਾਦ ਸਣੇ ਕਈ ਦੁਵੱਲੇ ਮੁੱਦਿਆਂ ਉੱਤੇ ਗੱਲਬਾਤ ਦੀ ਸੰਭਾਨਵਾ ਹੈ।

 

ਇਸ ਤੋਂ ਪਹਿਲਾਂ ਸ੍ਰੀਲੰਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਗੋਟਾਬਾਯਾ ਰਾਜਪਕਸ਼ੇ ਨੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨਾਲ ਮੁਲਾਕਾਤ ਕੀਤੀ। ਸ੍ਰੀਲੰਕਾ ਦੇ ਰਾਸ਼ਟਰਪਤੀ 30 ਨਵੰਬਰ ਤੱਕ ਭਾਰਤ ਦੇ ਦੌਰੇ 'ਤੇ ਆਏ ਹਨ।
 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title: Sri Lankan President welcomes President to Rashtrapati Bhawan