ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਮਰਹੂਮ ਸਾਬਕਾ ਪ੍ਰਧਾਨ ਮੰਤਰੀ ਵਾਜਪਾਈ ਦੀ ਅੰਤਿਮ ਯਾਤਰਾ

ਮਰਹੂਮ ਵਾਜਪਾਈ ਦੀ ਦੇਹ ਨੂੰ ਅੰਤਿਮ ਸਸਕਾਰ ਲਈ ਸਮ੍ਰਿਤੀ ਸਥਲ ਲਿਜਾਇਆ ਜਾ ਰਿਹਾ ਹੈ। ਉਨ੍ਹਾਂ ਦੀ ਅੰਤਿਮ ਯਾਤਰਾ ਚ ਖੁ਼ੱਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ਪ੍ਰਧਾਨ ਅਮਿਤ ਸ਼ਾਹ ਪੈਦਲ ਚੱਲ ਰਹੇ ਹਨ। 

 

ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਅੰਤਿਮ ਯਾਤਰਾ ਦਿੱਲੀ ਸਥਿਤ ਭਾਜਪਾ ਦੇ ਹੈਡ ਕੁਆਟਰ ਤੋਂ ਸ਼ੁੱਕਰਵਾਰ ਦੀ ਦੁਪਿਹਰ 2 ਵਜੇ ਸ਼ੁਰੂ ਹੋਈ। ਇਸ ਮੌਕੇ ਦੇਸ਼ ਦੇ ਕੋਨੇ ਕੋਨੇ ਤੋਂ ਲੱਖਾਂ ਦੀ ਗਿਣਤੀ ਚ ਵਾਜਪਾਈ ਜੀ ਦੇ ਚਾਹੁਣ ਵਾਲੇ ਉਨ੍ਹਾਂ ਦੀ ਇਸ ਅੰਤਿਮ ਯਾਤਰਾ ਚ ਸ਼ਾਮਲ ਹਨ। ਜਿਸ ਤੋਂ ਇਹ ਸਮਝਣਾ ਆਸਾਨ ਹੈ ਕਿ ਦੇਸ਼ ਦੇ ਲੋਕ ਉਨ੍ਹਾਂ ਨਾਲ ਕਿੰਨਾ ਪਿਆਰ ਕਰਦੇ ਹਨ।

 

ਜਿ਼ਕਰਯੋਗ ਹੈ ਕਿ ਭਾਰਤ ਰਤਨ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨਹੀਂ ਰਹੇ। ਦੇਸ਼ ਦੀ ਸਿਆਸਤ ਦੇ ਸਭ ਤੋਂ ਵੱਡੇ ਕਰਿਸ਼ਮਾਈ ਅਤੇ ਪਸੰਦੀਦਾ ਚੇਹਰਿਆਂ ਚੋਂ ਇੱਕ ਵਾਜਪਾਈ ਨੇ 93 ਸਾਲਾਂ ਦੀ ਉਮਰ ਚ ਵੀਰਵਾਰ ਨੂੰ ਦਿੱਲੀ ਦੇ ਏਮਜ਼ ਵਿਖੇ ਆਖਰੀ ਸਾਂਹ ਲਏ। 

 

 

 

 

 

 

 

 

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Start of the last journey of late former Prime Minister Vajpayee